ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਦੀ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਅੱਜ ਹੋਈ
ਇਕੱਤਰਤਾ ਦੌਰਾਨ ਗੋਬਿੰਦ ਸਿੰਘ ਲੋਂਗੋਵਾਲ ਨੂੰ ਦੂਜੀ ਵਾਰ ਮੁੜ ਪ੍ਰਧਾਨ ਚੁਣ ਲਿਆ ਗਿਆ ਹੈ।ਚੁਣੇ ਗਏ ਹੋਰਨਾ ਅਹੁਦੇਦਾਰਾਂ ਵਿੱਚ ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਬਿਕਰ ਸਿੰਘ ਚੰਨੋ ਜੂਨੀਅਰ ਮੀਤ ਪ੍ਰਧਾਨ ਤੇ ਗੁਰਬਚਨ ਸਿੰਘ ਕਰਮੂਵਾਲ ਨੂੰ ਜਨਰਲ ਸਕੱਤਰ ਅਤੇ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲ, ਭਾਈ ਮਨਜੀਤ ਸਿੰਘ, ਭੁਪਿੰਦਰ ਸਿੰਘ ਭਲਵਾਨ, ਅਮਰੀਕ ਸਿੰਘ ਵਿਛੋਆ, ਅਮਰੀਕ ਸਿੰਘ ਕੋਟਸ਼ਮੀਰ, ਜਰਨੈਲ ਸਿੰਘ ਕਰਤਾਰਪੁਰ, ਖੁਸ਼ਵਿੰਦਰ ਸਿੰਘ ਭਾਟੀਆ, ਜਗਜੀਤ ਸਿੰਘ ਤਲਵੰਡੀ, ਬੀਬੀ ਜਸਵੀਰ ਕੌਰ ਜੱਫਰਵਾਲ, ਸ਼ਿੰਗਾਰਾ ਸਿੰਘ ਲੋਹੀਆਂ ਅਤੇ ਤਾਰਾ ਸਿੰਘ ਸੱਲਾ ਨੂੰ ਅੰਤ੍ਰਿੰਗ ਕਮੇਟੀ ਮੈਂਬਰ ਚੁਣਿਆ ਗਿਆ ਹੈ ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media