Wednesday, September 2, 2026

ਬਿੱਕਰ ਸਿੰਘ ਚੰਨੋ ਜੂਨੀਅਰ ਮੀਤ ਪ੍ਰਧਾਨ ਤੇ ਗੁਰਬਚਨ ਸਿੰਘ ਕਰਮੂੰਵਾਲਾ ਜਨਰਲ ਸਕੱਤਰ ਬਣੇ

ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਦੇ ਅਹੁੱਦੇ ਲਈ ਰਘੂਜੀਤ ਸਿੰਘ ਵਿਰਕ ਨੂੰ ਚੁਣਿਆ PPN1301201802ਗਿਆ, ਜਿਨ੍ਹਾਂ ਦਾ ਨਾਮ ਗੁਰਮੇਲ ਸਿੰਘ ਸੰਗਤਪੁਰਾ ਨੇ ਪੇਸ਼ ਕੀਤਾ। ਉਨ੍ਹਾਂ ਦੇ ਨਾਮ ਦੀ ਤਈਦ ਗੁਰਿੰਦਰਪਾਲ ਸਿੰਘ ਗੋਰਾ ਅਤੇ ਮਜੀਦ ਨਵਤੇਜ ਸਿੰਘ ਕਾਉਣੀ ਨੇ ਕੀਤੀ। ਜੂਨੀਅਰ ਮੀਤ ਪ੍ਰਧਾਨ ਵਜੋਂ ਬਿੱਕਰ ਸਿੰਘ ਚੰਨੋ ਨੂੰ ਚੁਣਿਆ ਗਿਆ। ਉਨ੍ਹਾਂ ਦਾ ਨਾਮ ਗੁਰਪ੍ਰੀਤ ਸਿੰਘ ਝੱਬਰ ਨੇ ਪੇਸ਼ ਕੀਤਾ, ਤਈਦ ਮਜੀਦ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕੀਤੀ। ਇਸੇ ਤਰ੍ਹਾਂ ਜਨਰਲ ਸਕੱਤਰ ਦੇ ਪਦ ਲਈ ਗੁਰਬਚਨ ਸਿੰਘ ਕਰਮੂੰਵਾਲਾ ਚੁਣੇ ਗਏ। ਉਨ੍ਹਾਂ ਦਾ ਨਾਮ ਭਾਈ ਮਨਜੀਤ ਸਿੰਘ ਨੇ ਪੇਸ਼ ਕੀਤਾ, ਤਾਈਦ ਗੁਰਮੇਲ ਸਿੰਘ ਸੰਗਤਪੁਰਾ ਤਾਈਦ ਮਜੀਦ ਪ੍ਰੀਤਮ ਸਿੰਘ ਮਲਸੀਆਂ ਨੇ ਕੀਤੀ। ਇਸ ਉਪਰੰਤ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਵਾਨਗੀ ’ਤੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੰਤ੍ਰਿੰਗ ਕਮੇਟੀ ਦੇ 11 ਮੈਂਬਰਾਂ ਦਾ ਨਾਂ ਪੇਸ਼ ਕੀਤਾ, ਜਿਨ੍ਹਾਂ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨ ਕੀਤਾ। ਅੰਤ੍ਰਿੰਗ ਕਮੇਟੀ ਦੇ ਚੁਣੇ ਗਏ ਇਨ੍ਹਾਂ ਮੈਂਬਰਾਂ ਵਿਚ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਭਾਈ ਮਨਜੀਤ ਸਿੰਘ, ਅਮਰੀਕ ਸਿੰਘ ਵਿਛੋਆ, ਖੁਸ਼ਵਿੰਦਰ ਸਿੰਘ ਭਾਟੀਆ, ਸ਼ਿੰਗਾਰਾ ਸਿੰਘ ਲੋਹੀਆਂ, ਜਰਨੈਲ ਸਿੰਘ ਕਰਤਾਰਪੁਰ, ਤਾਰਾ ਸਿੰਘ ਸੱਲਾ, ਭੁਪਿੰਦਰ ਸਿੰਘ ਭਲਵਾਨ, ਅਮਰੀਕ ਸਿੰਘ ਕੋਟ ਸ਼ਮੀਰ, ਬੀਬੀ ਜਸਵੀਰ ਕੌਰ ਜੱਫਰਵਾਲ ਤੇ ਜਗਜੀਤ ਸਿੰਘ ਤਲਵੰਡੀ ਨੂੰ ਚੁਣਿਆ ਗਿਆ। ਅੰਤ੍ਰਿੰਗ ਕਮੇਟੀ ਮੈਂਬਰਾਂ ਦੇ ਨਾਂ ਦੀ ਤਾਈਦ ਗੁਰਿੰਦਰਪਾਲ ਸਿੰਘ ਗੋਰਾ, ਤਾਈਦ ਮਜੀਦ ਸੁਰਜੀਤ ਸਿੰਘ ਭਿੱਟੇਵਡ ਨੇ ਕੀਤੀ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ

ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …

Leave a Reply