Monday, August 31, 2026

ਪ੍ਰਧਾਨ ਲੌਂਗੋਵਾਲ ਤੇ ਚੁਣੇ ਹੋਰ ਅਹੁਦੇਦਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਦੂਜੀ ਵਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ ਗੋਬਿੰਦ ਸਿੰਘ ਲੌਂਗੋਵਾਲ ਨੇ ਚੁਣੇ ਗਏ ਹੋਰ ਅਹੁਦੇਦਾਰਾਂ PPN1301201803ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਜਿਥੇ ਉਨ੍ਹਾਂ ਨੂੰ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ। ਉਹ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਗਏ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਰਘਬੀਰ ਸਿੰਘ, ਗਿਆਨੀ ਇਕਬਾਲ ਸਿੰਘ ਅਤੇ ਗਿਆਨੀ ਮਲਕੀਤ ਸਿੰਘ ਨੇ ਸਾਂਝੇ ਤੌਰ ’ਤੇ  ਲੌਂਗੋਵਾਲ ਅਤੇ ਹੋਰ ਅਹੁਦੇਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਜਨਰਲ ਹਾਊਸ ਦੌਰਾਨ ਸ਼੍ਰੋਮਣੀ ਕਮੇਟੀ ਦੇ 153 ਮੈਂਬਰਾਂ ਵਿਚ ਜਥੇਦਾਰ ਤੋਤਾ ਸਿੰਘ, ਬੀਬੀ ਜਗੀਰ ਕੌਰ, ਜਥੇਦਾਰ ਅਵਤਾਰ ਸਿੰਘ ਮੱਕੜ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਲਵਿੰਦਰਪਾਲ ਸਿੰਘ ਪੱਖੋਕੇ ਸਮੇਤ ਹੋਰ ਮੌਜੂਦ ਸਨ।

Check Also

“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ

ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …

Leave a Reply