ਸਮਰਾਲਾ, 13 ਨਵੰਬਰ (ਪੰਜਾਬ ਪੋਸਟ- ਕੰਗ) – ਇਥੋਂ ਨੇੜਲੇ ਸਰਕਾਰੀ ਪ੍ਰਾਇਮਰੀ ਸਕੂਲ ਕੋਟਾਲਾ ਵਿਦਿਆ ਅਤੇ ਖੇਡਾਂ ਦੇ ਖੇਤਰ ਵਿੱਚ ਸਮਰਾਲਾ ਇਲਾਕਾ ਤੋਂ
ਇਲਾਵਾ ਪੂਰੇ ਪੰਜਾਬ ਵਿੱਚ ਆਪਣੀ ਵੱਖਰੀ ਤੇ ਨਿਵੇਕਲੀ ਪਹਿਚਾਣ ਬਣਾ ਚੁੱਕਾ ਹੈ।ਜਿਸ ਕਾਰਨ ਸਕੂਲ ਦੀਆਂ ਗਤੀਵਿਧੀਆਂ ਦੀ ਚਰਚਾ ਸੋਸ਼ਲ ਮੀਡੀਆ ਜਾਂ ਟੈਲੀ ਮੀਡੀਆ ਰਾਹੀਂ ਵਿਦੇਸ਼ਾਂ ਵਿੱਚ ਵੀ ਪਹੁੰਚ ਚੁੱਕੀ ਹੈ।ਸਕੂਲ ਇੰਚਾਰਜ ਪੁਸ਼ਵਿੰਦਰ ਸਿੰਘ ਨੇ ਦੱਸਿਆ ਕਿ ਇਸੇ ਸਕੂਲ ਤੋਂ ਵਿੱਦਿਆ ਪ੍ਰਾਪਤ ਕਰਕੇ ਕੈਨੇਡਾ ਵਿੱਚ ਸੈਟਲ ਹੋ ਚੁਕੇ ਪਿੰਡ ਦੇ ਵਸਨੀਕ ਪ੍ਰਵਾਸੀ ਭਾਰਤੀ ਗੁਰਬਚਨ ਸਿੰਘ ਗਰੇਵਾਲ ਨੇ ਸਕੂਲ ਦੀਆਂ ਵਿਦਿਅਕ ਅਤੇ ਖੇਡਾਂ ਦੇ ਖੇਤਰ ਵਿੱਚ ਹੋ ਰਹੀਆਂ ਮਾਣਮੱਤੀਆਂ ਪ੍ਰਾਪਤੀਆਂ ਨੂੰ ਦੇਖਦੇ ਹੋਏ ਸਕੂਲ ਦੇ ਵਿਕਾਸ ਕਾਰਜਾਂ ਲਈ ਇੱਕ ਲੱਖ ਰੁਪਏ ਦੀ ਰਾਸ਼ੀ ਭੇਜੀ ਹੈ।ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਪ੍ਰਾਇਮਰੀ ਸਕੂਲ ਕੋਟਾਲਾ ਪੰਜਾਬ ਦੇ ਸਮਾਰਟ ਸਕੂਲਾਂ ਵਿੱਚ ਵਿਸ਼ੇਸ਼ ਸਥਾਨ ਰੱਖਦਾ ਹੈ।ਇਸ ਤੋਂ ਇਲਾਵਾ ਗੁਰਬਚਨ ਸਿੰਘ ਗਰੇਵਾਲ ਨੇ ਭਵਿੱਖ ਵਿੱਚ ਵੀ ਸਕੂਲ ਦੀ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।ਸਕੂਲ ਵਿੱਚ ਕਰਵਾਏ ਗਏ ਪ੍ਰਭਾਵਸ਼ਾਲੀ ਪ੍ਰੋਗਰਾਮ ਵਿੱਚ ਸੁਰਜੀਤ ਸਿੰਘ ਗਰੇਵਾਲ ਜੋ ਕਿ ਗੁਰਬਚਨ ਸਿੰਘ ਦੇ ਭਰਾ ਹਨ, ਉਨ੍ਹਾਂ ਵਲੋਂ ਸਕੂਲ ਨੂੰ ਇੱਕ ਲੱਖ ਰੁਪਏ ਦੀ ਰਾਸ਼ੀ ਭੇਂਟ ਕੀਤੀ।
ਇਸ ਮੌਕੇ ਵਧਾਈ ਦੇਣ ਵਾਲਿਆਂ ਵਿੱਚ ਪ੍ਰਮੁੱਖ ਤੌਰ `ਤੇ ਗੁਰਸ਼ਰਨ ਸਿੰਘ, ਮਹਿੰਦਰ ਸਿੰਘ, ਸਤਪਾਲ ਸਿੰਘ, ਸੰਤੋਖ ਸਿੰਘ, ਬਲਜਿੰਦਰ ਸਿੰਘ ਜੀ.ਓ.ਜੀ, ਅਮਨਦੀਪ ਸਿੰਘ, ਸੰਜੀਵ ਕੁਮਾਰ ਕਲਿਆਣ ਅਤੇ ਸੁਖਰਾਜ ਸਿੰਘ ਕੋਟਲਾ, ਮੈਡਮ ਬਿੰਦੂ, ਕੁਲਵਿੰਦਰ ਕੌਰ ਸ਼ਾਮਲ ਸਨ।ਸਕੂਲ ਇੰਚਾਰਜ ਪੁਸ਼ਵਿੰਦਰ ਸਿੰਘ ਵਲੋਂ ਆਏ ਮਹਿਮਾਨਾਂ ਅਤੇ ਦਾਨੀ ਸੱਜਣ ਗੁਰਬਚਨ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਵੱੋਂ ਭੇਜੀ ਇਸ ਰਾਸ਼ੀ ਦੀ ਇੱਕ ਇੱਕ ਪਾਈ ਸਕੂਲ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਵਿੱਚ ਲਗਾਈ ਜਾਵੇਗੀ ਤਾਂ ਜੋ ਸਰਕਾਰੀ ਸਕੂਲ ਵਿੱਚ ਪੜ੍ਹ ਰਹੇ ਬੱਚੇ ਉੱਚ ਗਿਆਨ ਹਾਸਲ ਕਰ ਸਕਣ ਅਤੇ ਵਧੀਆ ਨੌਕਰੀਆਂ ਪ੍ਰਾਪਤ ਕਰ ਸਕਣ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media