ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਦੇ ਪ੍ਰਾਇਮਰੀ ਵਿਭਾਗ ਵਿੱਚ ‘ਅੰਤਰ ਜਮਾਤ ਅੰਗਰੇਜ਼ੀ ਨਾਟਕ’ ਮੁਕਾਬਲੇ ਕਰਵਾਏ ਗਏ। ਇਹ ਨਾਟਕ ਮੁਕਾਬਲੇ ਪੰਡਲ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ’ਤੇ ਮਨਾਏ ਜਾਂਦੇ ‘ਬਾਲ ਦਿਵਸ’ ਨੂੰ ਸਮਰਪਿਤ ਸਨ।ਨਾਟਕਾਂ ਦਾ ਮੁੱਖ ਉਦੇਸ਼ ਸਮਾਜਿਕ ਕੁਰੀਤੀਆਂ ਪ੍ਰਤੀ ਵਿਦਿਅਰਥੀਆਂ ਨੂੰ ਜਾਗਰੂਕ ਕਰਨਾ ਸੀ।ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਨਾਟਕਾਂ ਵਿੱਚ ਵਿਦਿਆਰਥੀਆਂ ਵਲੋਂ ਕੀਤੀ ਪ੍ਰਭਾਵਸ਼ਾਲੀ ਪੇਸ਼ਕਾਰੀ ਦੀ ਪ੍ਰਸ਼ੰਸਾ ਕੀਤੀ ਅਤੇ ਭਵਿੱਖ ਵਿੱਚ ਵੀ ਉਹਨਾਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।ਨਾਟਕ ਮੁਕਾਬਲੇ ਵਿੱਚ ਸ੍ਰੀਮਤੀ ਮਿੰਨੀ ਭੁੱਲਰ ਅਤੇ ਸ੍ਰੀਮਤੀ ਹਰਮੀਤ ਕੌਰ ਸਾਂਘੀ ਜੱਜ ਵੱਲੋਂ ਸ਼ਾਮਿਲ ਹੋਏ।ਇਸ ਮੌਕੇ ਮੁੱਖ ਅਧਿਆਪਕਾ ਸ੍ਰੀਮਤੀ ਰਵਿੰਦਰ ਨਰੂਲਾ, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …