ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਅਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਬਾਲ ਦਿਵਸ ਦੇ ਰੂਪ ਵਿੱਚ ਮਨਾਇਆ ਗਿਆ, ਜਿੰਨਾਂ ਦਾ ਮੰਨਣਾ ਸੀ ਕਿ ਬੱਚੇ ਦੇਸ਼ ਦਾ ਭਵਿੱਖ ਹਨ।ਬੱਚਿਆਂ ਦਾ ਇਹ ਦਿਨ ਯਾਦਗਾਰ ਬਨਾਉਣ ਲਈ ਸਕੂਲ ਦੇ ਅਧਿਆਪਕਾਂ ਨੇ ਸਿੱਖਿਆਦਾਇਕ ਗੀਤਾਂ ਅਤੇ ਕਵਿਤਾਵਾਂ ਰਾਹੀਂ ਬੱਚਿਆਂ ਨੂੰ ਸੰਦੇਸ਼ ਦਿੱਤਾ ਕਿ ਉਹਨਾਂ ਨੂੰ ਆਪਣੀਆਂ ਸਮੱਰਥਾਵਾਂ ਨੂੰ ਵਧਾਉਣਾ ਚਾਹੀਦਾ ਹੈ ਤੇ ਨਿਆਂਸ਼ੀਲ ਬਣਨ ਅਤੇ ਉਹਨਾਂ ਨੂੰ ਆਪਣੇ ਕਰਤੱਵਾਂ ਦਾ ਪਾਲਣ ਕਰਨ ਲਈ ਪ੍ਰੇਰਿਤ ਕੀਤਾ।ਅਧਿਆਪਕਾਂ ਦਾ ਇਹ ਕਰਤੱਵ ਹੈ ਕਿ ਉਹ ਵਿਦਿਆਰਥੀਆਂ ਨੂੰ ਆਪਣੇ ਮਾਤਾਸ਼ਪਿਤਾ ਦਾ ਆਦਰ ਕਰਨ ਲਈ ਪ੍ਰੇਰਿਤ ਕਰਨ ਅਤੇ ਨਾਲ ਹੀ ਉਹਨਾਂ ਨੂੰ ਇਸ ਯੋਗ ਬਨਾਉਣ ਕਿ ਉਹ ਸਹੀ ਅਤੇ ਗਲਤ ਦਾ ਮਤਲਬ ਪਹਿਚਾਣ ਸਕਣ।ਇਸ ਦੌਰਾਨ ਇੱਕ ਸਿੱਖਿਆਦਾਇਕ ਨੁਕੱੜ ਨਾਟਕ ਪੇਸ਼ ਕੀਤਾ ਗਿਆ।ਉਹਨਾਂ ਨੇ ਸੜਕ ਨਿਯਮਾਂ ਵਿੱਚ ਵਰਤੀ ਜਾਂਦੀ ਲਾਪਰਵਾਹੀ ਬਾਰੇ ਵਿਦਿਆਰਥੀਆਂ ਨੂੰ ਸੁਚੇਤ ਕੀਤਾ ਅਤੇ ਨਾਲ ਹੀ ਨਵੀਂ ਪੀੜ੍ਹੀ ਵਿੱਚ ਘੱਟ ਰਹੀਆਂ ਕਦਰਾਂ ਕੀਮਤਾਂ ਪ੍ਰਤੀ ਸੁਚੇਤ ਕੀਤਾ।ਉਹਨਾਂ ਕਿਹਾ ਕਿ ਨੌਜਵਾਨਾਂ ਵਿੱਚ ਮੋਟਰਸਾਈਕਲ ਅਤੇ ਕਾਰਾਂ ਨੂੰ ਤੇਜ਼ ਚਲਾਉਣ ਦਾ ਰੁਝਾਨ ਵੱਧ ਰਿਹਾ ਹੈ ਅਤੇ ਇਹਨਾਂ ਤੋਂ ਹੋਣ ਵਾਲੇ ਖ਼ਤਰਿਆਂ ਦਾ ਦ੍ਰਿਸ਼ ਵੀ ਪੇਸ਼ ਕੀਤਾ।ਉਹਨਾਂ ਵੱਲੋਂ ਆਪਣੇ ਮਾਤਾਸ਼ਪਿਤਾ ਨੂੰ ਇੰਨ੍ਹਾਂ ਮੰਗਾਂ ਨੂੰ ਪੂਰਾ ਕਰਨ ਲਈ ਪਰੇਸ਼ਾਨ ਕੀਤਾ ਜਾਂਦਾ ਹੈ।ਅੰਤ ਵਿੱਚ ਬੀ.ਐਡ ਅਧਿਆਪਕਾਂ ਵੱਲੋਂ ਛੋਟੀ ਜਿਹੀ ਮਿਮਿਕਰੀ ਪੇਸ਼ ਕੀਤੀ ਗਈ ।
ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਤੇ ਆਪਣੀਆਂ ਸ਼ੁਭ-ਕਾਮਨਾਵਾਂ ਭੇਜੀਆਂ।ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਬਾਲ ਦਿਵਸ ਦੇ ਮੌਕੇ ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਆਪਣੇ ਅੰਦਰ ਬਲੀਦਾਨ, ਸਹਿਨਸ਼ੀਲਤਾ, ਭਾਈਚਾਰੇ ਵਰਗੇ ਗੁਣ ਪੈਦਾ ਕਰਨ ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …