Monday, December 23, 2024

ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਮਨਾਇਆ ਬਾਲ ਦਿਵਸ `ਤੇ ਕਰਵਾਏ ਖੇਡ ਮੁਕਾਬਲੇ

ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਵਿਖੇ ਬਾਲ ਦਿਵਸ `ਤੇ ਵਿਦਿਆਰਥੀਆਂ ਦੇ ਖੇਡ PPN1411201807ਮੁਕਾਬਲੇ ਕਰਵਾਏ ਗਏ। ਖਾਲਸਾ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਕਤ ਸਕੂਲਾਂ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਬਾਲ ਦਿਵਸ ਮੌਕੇ ਸਮੂਹ ਬੱਚਿਆਂ ਨੂੰ ਸੱਚਾ-ਸੁੱਚਾ ਜੀਵਨ ਬਤੀਤ ਕਰਦਿਆਂ ਪੜ੍ਹਾਈ `ਚ ਅੱਵਲ ਆਉਣ ਦਾ ਪ੍ਰਣ ਲੈਣਾ ਚਾਹੀਦਾ ਹੈ।
    ਸਕੂਲ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਨੇ ਕਿਹਾ ਕਿ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਨੂੰ ਦੇਸ਼ ’ਚ ਬਾਲ ਦਿਵਸ ਦੇ ਰੂਪ ’ਚ ਮਨਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ 14 ਨਵੰਬਰ 1889 ਨੂੰ ਇਲਾਹਾਬਾਦ ’ਚ ਜਨਮੇ ਪੰਡਿਤ ਨਹਿਰੂ ਬੱਚਿਆਂ ਨਾਲ ਬਹੁਤ ਪਿਆਰ ਕਰਦੇ ਸਨ ਅਤੇ ਉਨ੍ਹਾਂ ਨੂੰ ਦੇਸ਼ ਦਾ ਭਵਿੱਖ ਸਮਝਦੇ ਸਨ ਅਤੇ ਬੱਚੇ ਵੀ ਉਨ੍ਹਾਂ ਨੂੰ ਪਿਆਰ ਨਾਲ ‘ਚਾਚਾ ਨਹਿਰੂ’ ਕਹਿ ਕੇ ਬੁਲਾਉਂਦੇ ਸਨ।ਇਸ ਸਮੇਂ ਕਰਵਾਏ ਗਏ ਵੱਖ-ਵੱਖ ਖੇਡ ਮੁਕਾਬਲਿਆਂ ’ਚ ਜੇਤੂ ਵਿਦਿਆਰਥੀਆਂ ਨੂੰ ਪ੍ਰਿੰ: ਗੁਰਿੰਦਰਜੀਤ ਕੌਰ ਵੱਲੋਂ ਇਨਾਮ ਵੀ ਤਕਸੀਮ ਕੀਤੇ ਗਏ।
 

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply