ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੀ ਭੰਗੜਾ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰ ਜ਼ੋਨਲ ਯੁਵਕ ਮੇਲੇ ’ਚ ਪਹਿਲਾ ਸਥਾਨ ਹਾਸਲ ਕਰਕੇ ’ਵਰਸਿਟੀ ਚੈਂਪੀਅਨ ਬਣੀ ਹੈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਭੰਗੜਾ ਟੀਮ ਦੀ ਇਸ ਜਿੱਤ ’ਤੇ ਵਧਾਈਆਂ ਦਿੱਤੀਆਂ ਅਤੇ ਜਾਣਕਾਰੀ ਦਿੰਦਿਆ ਦੱਸਿਆ ਕਿ ਟੀਮ ਦੇ ਕਾਲਜ ਵਿਦਿਆਰਥੀ ਗੁਰਪ੍ਰੀਤ ਸਿੰਘ ਨੂੰ ਸਭ ਤੋਂ ਵਧੀਆ ਬੋਲੀਕਾਰ ਦਾ ਸਥਾਨ ਪ੍ਰਾਪਤ ਹੋਇਆ, ਜਦਕਿ ਗਗਨਦੀਪ ਸਿੰਘ ਬੈਸਟ ਡਾਂਸਰ ਘੋਸ਼ਿਤ ਕੀਤਾ ਗਿਆ।
ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਨੇ ਕਿਹਾ ਕਿ ਕਾਲਜ ਜ਼ੋਨਲ ਯੂਥ ਫ਼ੈਸਟੀਵਲ ’ਚ ਵੀ ਪਹਿਲੇ ਸਥਾਨ ’ਤੇ ਰਿਹਾ ਅਤੇ ਇਸ ਮੌਕੇ ਕਾਲਜ ਦੇ ਬੋਲੀਕਾਰ ਨੂੰ ਵੀ ਪਹਿਲਾਂ ਸਥਾਨ ਪ੍ਰਾਪਤ ਹੋਇਆ ਹੈ, ਜਿਸ ਦੇ ਨਾਲ ਹੀ ਮਨਜਿੰਦਰ ਸਿੰਘ ਨੂੰ ਬੈਸਟ ਡਾਂਸਰ ਐਲਾਨ ਕੀਤਾ ਗਿਆ ਸੀ। ਉਨ੍ਹਾਂ ਇਸ ਮੌਕੇ ਭੰਗੜਾ ਟੀਮ ਦੇ ਕੋਚ ਹਰਜੀਤ ਸਿੰਘ ਅਤੇ ਢੋਲੀ ਧਰਮਿੰਦਰ ਸਿੰਘ ਨੂੰ ਉਨ੍ਹਾਂ ਦੀ ਸਫ਼ਲਤਾ ’ਤੇ ਵਧਾਈਆ ਦਿੱਤੀਆਂ ਅਤੇ ਵਿਦਿਆਰਥੀਆਂ ਨੂੰ ਸੱਭਿਆਚਾਰਕ ਗਤੀਵਿਧੀਆਂ ਦੇ ਨਾਲ-ਨਾਲ ਪੜ੍ਹਾਈ ’ਚ ਉਚ ਸਥਾਨ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ।
ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਹੁਕਮਾਂ ਮੁਤਾਬਕ ਪੜ੍ਹਾਈ ਅਤੇ ਹੋਰਨਾਂ ਗਤੀਵਿਧੀਆਂ ’ਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲਿਆਂ ਵਿਦਿਆਰਥੀਆਂ ਨੂੰ ਕਾਲਜ ਵੱਲੋਂ ਬਣਦਾ ਮਾਣ-ਸਤਿਕਾਰ ਅਤੇ ਵਿਸ਼ੇਸ਼ ਸੁਵਿਧਾਵਾਂ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਜਾਂਦਾ ਹੈ।ਉਨ੍ਹਾਂ ਪ੍ਰੇਰਿਤ ਕਰਦਿਆਂ ਕਿਹਾ ਕਿ ਜੀਵਨ ਦਾ ਹਰੇਕ ਪਲ ਚੁਣੌਤੀ ਭਰਪੂਰ ਹੈ, ਇਸ ਲਈ ਬੁਲੰਦੀਆਂ ਨੂੰ ਛੂਹਣ ਲਈ ਵਿਦਿਆਰਥੀ ਹਰੇਕ ਸਰਗਰਮੀ ’ਚ ਹਿੱਸੇਦਾਰ ਬਣਨ।ਇਸ ਮੌਕੇ ਰਜਿਸਟਰਾਰ ਪ੍ਰੋ: ਦਵਿੰਦਰ ਸਿੰਘ ਡੀਨ ਸੱਭਿਆਚਾਰਕ ਮਾਮਲੇ, ਟੀਮ ਇੰਚਾਰਜ ਪ੍ਰੋ: ਦੀਪਕ ਦੇਵਗਨ ਅਤੇ ਪ੍ਰੋ: ਰਣਦੀਪ ਸਿੰਘ ਵੀ ਮੌਜੂਦ ਸਨ।
Check Also
ਤਿੰਨ ਰੋਜ਼ਾ ਬਾਲ ਮੇਲੇ ਦੇ ਪਹਿਲੇ ਦਿਨ 700 ਬੱਚਿਆਂ ਨੇ ਲਿਆ ਭਾਗ
ਸੰਗਰੂਰ, 24 ਨਵੰਬਰ (ਜਗਸੀਰ ਲੌਂਗੋਵਾਲ) – ਕਲਾ ਕੇਂਦਰ ਸੰਗਰੂਰ ਅਤੇ ਰੰਗਸ਼ਾਲਾ ਵਲੋਂ 30ਵਾਂ ਰਜਿੰਦਰ ਸਿੰਘ …