ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਰਾਜ ਪੱਧਰ ਦੇ 19ਵੇਂ ਸੀ.ਕੇ.ਡੀ ਅੰਤਰ ਸਕੂਲ ਪ੍ਰਾਇਮਰੀ ਖੇਡ ਟੂਰਨਾਮੇਂਟ 2018 (ਸ਼ਹਿਰੀ) ਦਾ ਆਯੋਜਨ ਕੀਤਾ ਗਿਆ।ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਅਧੀਨ ਚੱਲ ਰਹੇ ਕੁੱਲ 11 ਸਕੂਲਾਂ ਦੇ ਲਗਭਗ 450 ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਫਲੈਟ ਰੇਸ, ਲੇਮਨ ਸਪੂਨ ਰੇਸ, ਥ੍ਰੀ ਲੈੱਗ ਰੇਸ, ਰੋਪ ਸਕਿਪਿੰਗ, ਚਾਟੀ ਰੇਸ ਅਤੇ ਰਿਲੇ ਰੇਸ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ ।
ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਕੁੱਲ 140 ਅੰਕ ਪ੍ਰਾਪਤ ਕਰਕੇ ਓਵਰਆਲ ਚੈਂਪੀਅਨ ਰਿਹਾ।ਖੇਡਾਂ ਦੇ ਸਮਾਪਤੀ ਸਮਾਰੋਹ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ ਨਿਰਮਲ ਸਿੰਘ, ਐਡੀ. ਆਨਰੇਰੀ ਸਕੱਤਰ ਆਫ਼ ਐਜੂਕੇਸ਼ਨਲ ਕਮੇਟੀ ਸੰਤੋਖ ਸਿੰਘ ਸੇਠੀ, ਐਡੀ. ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਅਤੇ ਹਰਮਿੰਦਰ ਸਿੰਘ, ਮੈਂਬਰ ਸਾਹਿਬਾਨ ਡਾ. ਇੰਦਰਬੀਰ ਸਿੰਘ ਨਿੱਝਰ, ਰਣਦੀਪ ਸਿੰਘ ਨੇ ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਅਤੇ ਖੇਡ ਇੰਚਾਰਜ ਸ੍ਰੀਮਤੀ ਅੰਮ੍ਰਿਤਪਾਲ ਕੌਰ ਨੂੰ ਵਧਾਈ ਦੇਂਦੇ ਹੋਏ ਟਰਾਫ਼ੀ ਪ੍ਰਦਾਨ ਕੀਤੀ ਅਤੇ ਉਹਨਾਂ ਨੇ ਖੇਡਾਂ ਦੇ ਮਹੱਤਵ ਨੂੰ ਦੱਸਦੇ ਹੋਏ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਹੋਰ ਵੀ ਵੱਧ ਚੜ੍ਹ ਕੇ ਭਾਗ ਲੈਣ ਲਈ ਉਤਸ਼ਾਹਿਤ ਕੀਤਾ।ਚੀਫ਼ ਖ਼ਾਲਸਾ ਦੀਵਾਨ ਦੇ ਕਾਰਜਕਾਰੀ ਪ੍ਰਧਾਨ ਧੰਨਰਾਜ ਸਿੰਘ ਨੇ ਜੀ.ਟੀ ਰੋਡ ਸਕੂਲ ਦੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ।
ਇਸ ਮੌਕੇ ਡੀ.ਪੀ.ਈ. ਸ੍ਰੀਮਤੀ ਦਲਜੀਤ ਕੌਰ, ਹਰਜੀਤ ਕੌਰ, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ। ਇਹਨਾਂ ਖੇਡਾਂ ਦਾ ਸਮਾਪਤੀ ਸਮਾਰੋਹ ਸੁਲਤਾਨਵਿੰਡ ਲਿੰਕ ਰੋਡ ਦੇ ਪ੍ਰਿੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਦੀ ਦੇਖ-ਰੇਖ ਵਿੱਚ ਹੋਇਆ ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …