ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਭਾਰਤ ਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਅੰਦਰ ਸਿੱਖੀ ਸੰਸਕਾਰਾਂ ਦਾ ਸੰਚਾਰ ਕਰਨ ਲਈ ਹਰ ਸਾਲ ਲਈ ਜਾਂਦੀ ਧਾਰਮਿਕ ਪ੍ਰੀਖਿਆ ਇਸ ਵਾਰ 19 ਤੇ 20 ਨਵੰਬਰ 2018 ਨੂੰ ਹੋਵੇਗੀ।ਇਸ ਸਬੰਧ ਵਿੱਚ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਸੈਸ਼ਨ 2018-19 ਵਿੱਚ ਪੂਰੇ ਭਾਰਤ ਵਿੱਚੋਂ ਇਸ ਪ੍ਰੀਖਿਆ ਵਿਚ 50,000 ਤੋਂ ਵੱਧ ਵਿਦਿਆਰਥੀਆਂ ਹਿੱਸਾ ਲੈ ਰਹੇ ਹਨ।ਉਨ੍ਹਾਂ ਦੱਸਿਆ ਕਿ ਦੇਸ਼ ਭਰ ਵਿਚ 650 ਪ੍ਰੀਖਿਆ ਕੇਂਦਰ ਬਣਾਏ ਗਏ ਹਨ, ਜਿਨ੍ਹਾਂ ਵਿਚ ਦਰਜਾ ਪਹਿਲਾ ਅਤੇ ਦੂਜਾ ਦੀ ਧਾਰਮਿਕ ਪ੍ਰੀਖਿਆ ਮਿਤੀ 19 ਅਤੇ 20 ਨਵੰਬਰ ਨੂੰ ਹੋਵੇਗੀ।ਇਸ ਸਬੰਧ ਵਿੱਚ ਧਾਰਮਿਕ ਪ੍ਰੀਖਿਆ ਦੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਹਨ ਅਤੇ ਵਿਦਿਆਰਥੀਆਂ ਨੂੰ ਰੋਲ ਨੰਬਰ ਤੇ ਡੇਟਸ਼ੀਟ ਜਾਰੀ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਪ੍ਰੀਖਿਆ ਲਈ ਅਮਲੇ ਦੀਆਂ ਡਿਊਟੀ ਵੀ ਲਗਾ ਦਿੱਤੀਆਂ ਗਈਆਂ ਹਨ।
ਜੌੜਾਸਿੰਘਾ ਨੇ ਕਿਹਾ ਕਿ ਜੇਕਰ ਕਿਸੇ ਵਿਦਿਆਰਥੀ ਨੂੰ ਰੋਲ ਨੰਬਰ ਪ੍ਰਾਪਤ ਨਹੀਂ ਹੂੰਦੇ ਤਾਂ ਉਹ ਸਬੰਧਤ ਸਕੂਲਾਂ ਦੇ ਪ੍ਰਿੰਸੀਪਲ ਜਾਂ ਧਰਮ ਪ੍ਰਚਾਰ ਕਮੇਟੀ ਦੇ ਅੰਮ੍ਰਿਤਸਰ ਸਥਿਤ ਮੁੱਖ ਦਫ਼ਤਰ ਨਾਲ 0183-2553962, 2553957-58-ਐਕਸਟੈਨਸ਼ਨ 305 ਜਾਂ ਮੋਬਾਇਲ ਨੰਬਰ 98148-98797,94179-68917,84374-62555 ’ਤੇ ਸੰਪਰਕ ਕਰ ਸਕਦੇ ਹਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …