ਸਮਰਾਲਾ, 15 ਨਵੰਬਰ (ਪੰਜਾਬ ਪੋਸਟ- ਕੰਗ) – ਸਰਕਾਰੀ ਪ੍ਰਾਇਮਰੀ ਸਕੂਲ ਹੇਡੋਂ ਵਿਖੇ ਬਾਲ ਦਿਵਸ ਨੂੰ ਬਾਲ ਮੇਲੇ ਦੇ ਰੂਪ ਵਿੱਚ ਬੜੀ ਧੂਮ-ਧਾਮ ਨਾਲ
ਮਨਾਇਆ ਗਿਆ।ਜਿਸ ਵਿੱਚ ਸਕੂਲ ਦੇ ਬੱਚਿਆਂ ਨੇ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਬਾਲ-ਗੀਤ, ਕਵਿਤਾਵਾਂ, ਬਾਲ ਖੇਡਾਂ ਦੀ ਪੇਸ਼ਕਾਰੀ ਕੀਤੀ।ਸਕੂਲ ਅਧਿਆਪਕ ਸੁਖਰਾਜ ਸਿੰਘ ਨੇ ਪਿੰਡ ਵਾਸੀਆਂ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਹੇਡੋਂ ਵਿੱਚ ਬੱਚਿਆਂ ਦਾ ਦਾਖਲਾ ਵੱਧ ਤੋਂ ਵੱਧ ਕਰਵਾਉਣ ਲਈ ਪੇ੍ਰਰਿਤ ਕੀਤਾ।ਪ੍ਰਾਇਮਰੀ ਸਕੂਲ ਹੇਡੋਂ ਦੇ ਜਿਨ੍ਹਾਂ ਬੱਚਿਆਂ ਨੇ ਜ਼ਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਸ਼ਾਨਦਾਰ ਜਿੱਤਾਂ ਪ੍ਰਾਪਤ ਕੀਤੀਆਂ, ਉਨ੍ਹਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਇਸ ਦੌਰਾਨ ਪਿੰਡ ਂ ਦੇ ਪਤਵੰਤੇ ਸੱਜਣਾਂ ਅਤੇ ਦਾਨੀ ਸੱਜਣਾਂ ਨੇ ਸਕੂਲ ਨੂੰ ਸਮਾਰਟ ਸਕੂਲ ਬਣਾਉਣ ਦਾ ਭਰੋਸਾ ਦਿਵਾਇਆ।ਬਾਲ ਦਿਵਸ ਮਨਾਉਣ ਮੌਕੇ ਬਲਾਕ ਸੰਮਤੀ ਮੈਂਬਰ ਰਮੇਸ਼ ਖੁੱਲਰ, ਦਾਨੀ ਸੱਜਣ ਹਰਦੇਵ ਸਿੰਘ, ਅਵਤਾਰ ਸਿੰਘ, ਕਰਨ ਸਿੰਘ, ਜੀਵਨ ਰਾਣਾ, ਜਸਦੀਪ ਸਿੰਘ, ਨਰਿੰਦਰ, ਸ਼ਿਮਲਾ ਦੇਵੀ, ਸਰਬਜੀਤ ਕੌਰ, ਸਕੂਲ ਮੁਖੀ ਸੁਨੀਤਾ ਪਵਾਰ, ਅਧਿਆਪਕ ਬਲਵੰਤ ਸਿੰਘ, ਮੈਡਮ ਹਰਿੰਦਰ ਕੌਰ, ਸੁਖਰਾਜ ਸਿੰਘ, ਅਸ਼ਵਨੀ ਕੁਮਾਰ ਅਤੇ ਬੱਚਿਆਂ ਦੇ ਮਾਪੇ ਸ਼ਾਮਲ ਸਨ।ਇਸ ਮੌਕੇ ਆਏ ਹੋਏ ਮਹਿਮਾਨਾਂ ਦਾ ਸਕੂਲ ਮੁਖੀ ਸੁਨੀਤਾ ਪਵਾਰ ਨੇ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media