ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਹੇਠ ਚਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਜ਼ਿਲ੍ਹਾ ਪੱਧਰ ’ਤੇ ਕਰਵਾਏ ਗਏ ‘ਸਹਿ-ਵਿੱਦਿਅਕ ਮੁਕਾਬਲਿਆਂ’ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।ਸਕੂਲ ਦੀਆਂ ਵਿਦਿਆਰਥਣਾਂ ਨੇ ਪਹਿਲੇ, ਦੂਜੇ ਤੇ ਤੀਜੇ ਵਰਗ ਦੇ ਵੱਖ-ਵੱਖ ਮੁਕਾਬਲਿਆਂ ’ਚ ਭਾਗ ਲਿਆ।
ਇਸ ਮੌਕੇ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ ਨੇ ਜੇਤੂ ਵਿਦਿਆਰਥਣਾਂ ਅਤੇ ਅਧਿਆਪਕਾਵਾਂ ਨੂੰ ਵਧਾਈ ਦਿੰਦਿਆ ਦੱਸਿਆ ਕਿ ਪਹਿਲੇ ਵਰਗ ’ਚ ਸਕੂਲ ਦੀ ਸ਼ਬਦ ਗਾਇਨ ਟੀਮ ਨੇ ਪਹਿਲਾ ਸਥਾਨ ਅਤੇ ਭਾਸ਼ਣ ਮੁਕਾਬਲੇ ’ਚ ਦੂਸਰਾ ਸਥਾਨ ਹਾਸਲ ਕੀਤਾ।ਉਨ੍ਹਾਂ ਕਿਹਾ ਕਿ ਦੂਜੇ ਵਰਗ ’ਚ ਸਕੂਲ ਦੀ ਸ਼ਬਦ ਗਾਇਨ ਟੀਮ ਨੇ ਅਤੇ ਭਾਸ਼ਣ ਮੁਕਾਬਲਿਆਂ ’ਚ ਦੂਸਰਾ ਸਥਾਨ ਪ੍ਰਾਪਤ ਕੀਤਾ, ਜਦਕਿ ਸ਼੍ਰੋਮਣੀ ਕਮੇਟੀ ਵੱਲੋਂ ਮੰਜੀ ਸਾਹਿਬ ਦੀਵਾਨ ਹਾਲ ’ਚ ਕਰਵਾਏ ਗਏ ਸ਼ਬਦ ਗਾਇਨ ਮੁਕਾਬਲਿਆਂ ’ਚ ਸੀਨੀਅਰ ਟੀਮ ਪਹਿਲਾ ਸਥਾਨ ਪ੍ਰਾਪਤ ਕੀਤਾ।
ਪ੍ਰਿੰ: ਨਾਗਪਾਲ ਨੇ ਕਿਹਾ ਕਿ ਵਿਦਿਆਰਥਣਾਂ ਨੇ ਗੁਰੂ ਰਾਮਦਾਸ ਗੁਰਪੁਰਬ ਕਮੇਟੀ ਵੱਲੋਂ ਕਰਵਾਏ ਸ਼ਬਦ ਗਾਇਨ ਮੁਕਾਬਲੇ ’ਚ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ ਗੁਰੂ ਨਾਨਕ ਗੁਰਪੁਰਬ ਕਮੇਟੀ ਵੱਲੋਂ ਕਰਵਾਏ ਗਏ ਭਾਸ਼ਣ ਮੁਕਾਬਲਿਆਂ ’ਚ ਸਕੂਲ ਦੀ ਜੂਨੀਅਰ ਟੀਮ ਨੇ ਹੌਂਸਲਾ ਅਫ਼ਜਾਊ ਇਨਾਮ ਪ੍ਰਾਪਤ ਕੀਤਾ।ਉਨ੍ਹਾਂ ਦੱਸਿਆ ਕਿ ਉਕਤ ਮੁਕਾਬਲਿਆਂ ਦੀ ਤਿਆਰੀ ਸਕੂਲ ਦੇ ਅਧਿਆਪਕਾਵਾਂ ਬੀਬੀ ਹਰਲੀਨ ਕੌਰ ਅਤੇ ਬੀਬੀ ਰਵਿੰਦਰ ਕੌਰ ਵੱਲੋਂ ਕਰਵਾਈ ਗਈ ਸੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …