ਧੂਰੀ, 15 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਾਂਝਾ ਮੋਰਚਾ ਅਧਿਆਪਕ ਯੂਨੀਅਨ ਦੇ ਇਕੱਤਰ ਹੋਏ ਅਧਿਆਪਕਾਂ ਨੇ ਸਥਾਨਕ ਰਾਮ ਬਾਗ ’ਚ ਇਕੱਠੇ ਹੋ
ਕੇ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਦੀ ਰਿਹਾਇਸ਼ ਵੱਲ ਰੋਸ ਮਾਰਚ ਕਰਦਿਆਂ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ।ਇਸ ਸਮੇਂ ਵਿਧਾਇਕ ਦੀ ਪਤਨੀ ਸਿਮਰਤ ਖੰਗੂੜਾ ਨੇ ਆ ਕੇ ਧਰਨਾਕਾਰੀਆਂ ਤੋਂ ਮੰਗ ਪੱਤਰ ਪ੍ਰਾਪਤ ਕੀਤਾ ਅਤੇ ਭਰੌਸਾ ਦਿਵਾਇਆ ਕਿ ਉਨ੍ਹਾਂ ਦੀਆ ਮੰਗਾਂ ਪੰਜਾਬ ਸਰਕਾਰ ਤੱਕ ਪਹੁੰਚਾਈਆਂ ਜਾਣਗੀਆਂ।
ਇਸ ਤੋਂ ਪਹਿਲਾਂ ਅਧਿਆਪਕਾਂ ਨੇ ਕੱਕੜਵਾਲ ਚੌਂਕ ’ਚ ਆਵਾਜਾਈ ਠੱਪ ਕਰਕੇ ਸਰਕਾਰ ਖਿਲਾਫ਼ ਨਾਅਰੇਬਾਜੀ ਕਰਦਿਆਂ ਸਰਕਾਰ ਨੂੰ ਅਧਿਆਪਕ ਮਾਰੂ ਨੀਤੀਆਂ ਵਾਪਸ ਲੈਣ ਦੀ ਮੰਗ ਕੀਤੀ।ਡੀ.ਐਸ.ਪੀ ਧੂਰੀ ਅਕਾਸ਼ਦੀਪ ਸਿੰਘ ਔਲਖ, ਤਹਿਸੀਲਦਾਰ ਗੁਰਜੀਤ ਸਿੰਘ, ਐਸ.ਐਚ.ਓ ਸਿਟੀ ਮੇਜਰ ਸਿੰਘ, ਐਸ.ਐਚ.ਓ ਸਦਰ ਗੁਰਭਜਨ ਸਿੰਘ ਖੁੱਦ ਸਾਰੀ ਸਥਿਤੀ ’ਤੇ ਨਿਗ੍ਹਾ ਰੱੱਖ ਰਹੇ ਸਨ ਅਤੇ ਕਿਸੇ ਵੀ ਅਣਹੋਣੀ ਘਟਨਾ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸ਼ਨ ਵਲੋਂ ਸਖਤ ਸੁਰਖਿਆ ਪ੍ਰਬੰਧ ਕੀਤੇ ਗਏ। ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਰਿਹਾਇਸ਼ ਅੱਗੇ ਅਧਿਆਪਕਾਂ ਵੱਲੋਂ ਕੀਤੇ ਗਏ ਘਿਰਾਓ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਧਿਆਪਕ ਆਗੂ ਡਾ. ਅੰਮ੍ਰਿਤਪਾਲ ਅਤੇ ਅਧਿਆਪਕ ਦਲ ਪੰਜਾਬ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਵਤਾਰ ਸਿੰਘ ਢਢੋਗਲ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦਾ ਉਜਾੜਾ ਕਰਕੇ ਨਿੱਜੀਕਰਨ ਦੇ ਰਾਹ ਤੁਰੀ ਹੋਈ ਹੈ ਅਤੇ ਪੰਜਾਬ ਸਰਕਾਰ ਆਪਣੇ ਅਧਿਆਪਕ ਮਾਰੂ ਫੈਸਲੇ ਲੈ ਕੇ ਅਧਿਆਪਕਾਂ ਦੇ ਚੁੱਲੇ ਠੰਡੇ ਕਰ ਰਹੀ ਹੈ।
ਇਸ ਮੌਕੇ ਗਗਨਦੀਪ ਸ਼ਰਮਾ, ਸੁਖਦੇਵ ਸ਼ਰਮਾ, ਯਸਪਾਲ, ਅਨਿਲ ਕੁਮਾਰ, ਸੁਖਵਿੰਦਰ ਸਿੰਘ, ਤਰਸੇਮ ਢਢੋਗਲ ਤੌਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰਧਾਨ ਸ਼ਿਆਮ ਦਾਸ ਕਾਂਝਲੀ, ਗੁਰਦੀਪ ਸਿੰਘ, ਪਵਨ ਕੁਮਾਰ, ਨੂਤਨ ਕੁਮਾਰ, ਸਤੀਸ ਸ਼ਰਮਾ ਆਦਿ ਵੀ ਹਾਜਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media