ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਚੀਫ ਖਾਲਸਾ ਦੀਵਾਨ ਦੀ 2 ਦਸੰਬਰ ਹੋਣ ਜਾ ਰਹੀ ਵੱਕਾਰੀ ਚੋਣ ਲਈ ਪ੍ਰਧਾਨਗੀ ਦੇ ਉਮੀਦਵਾਰ ਨਿਰਮਲ
ਸਿੰਘ ਠੇਕੇਦਾਰ ਨੇ ਕਿਹਾ ਕਿ ਉਹਨਾਂ ਵਲੋਂ ਖੜੇ ਕੀਤੇ ਗਏ ਸਾਰੇ ਉਮੀਦਵਾਰਾਂ ਨੂੰ ਦੀਵਾਨ ਦੇ ਸਮੂਹ ਮੈਬਰਾਂ ਦਾ ਸਹਿਯੋਗ ਮਿਲ ਰਿਹਾ ਹੈ ਅਤੇ ਉਨਾਂ ਦੀ ਜਿੱਤ ਨਿਸ਼ਚਿਤ ਹੈ।ਉਹਨਾਂ ਕਿਹਾ ਕਿ ਪ੍ਰਮਾਤਮਾ ਨੇ ਸੇਵਾ ਬਖਸ਼ੀ ਤਾਂ ਉਹ ਸਮਾਜਿਕ ਅਤੇ ਵਿਦਿਅਕ ਹਿੱਤਾਂ ਲਈ ਦੀਵਾਨ ਦੇ ਪ੍ਰਬੰਧ ’ਚ ਵਿਅਪਕ ਫੇਰ ਬਦਲ ਕਰਦਿਆਂ ਵਡੇ ਸੁਧਾਰ ਕਰਨਗੇ।ਉਹਨਾਂ ਦੱਸਿਆ ਕਿ ਦੀਵਾਨ ਦੀ ਸਥਾਪਤੀ ਦਾ ਮੁੱਖ ਆਸ਼ਾ ਸਿੱਖੀ ਅਤੇ ਸਿਖਿਆ ਰਿਹਾ।ਪਰ ਅਫਸੋਸ ਕਿ ਬੀਤੇ ਦੌਰਾਨ ਦੀਵਾਨ ਦੇ ਨਿਯਮਾਂ ਅਤੇ ਸਿਧਾਂਤ ਨਾਲ ਖਿਲਵਾੜ ਹੁੰਦਾ ਰਿਹਾ।
ਉਨਾਂ ਚੀਫ ਖਾਲਸਾ ਦੀਵਾਨ ਦੀ ਸਾਖ ਬਹਾਲੀ ਲਈ 2 ਦਸੰਬਰ ਨੂੰ ਚੋਣ ਨਿਸ਼ਾਨ ਨਗਾਰੇ ’ਤੇ ਮੋਹਰ ਲਾ ਕੇ ਸਿੱਖੀ ਅਤੇ ਸਿੱਖਿਆ ਨੂੰ ਸਮਰਪਿਤ ਸੇਵਾਦਾਰਾਂ ਮੀਤ ਪ੍ਰਧਾਨ ਲਈ ਉਮੀਦਵਾਰ ਇੰਦਰਬੀਰ ਸਿੰਘ ਨਿੱਜਰ, ਅਮਰਜੀਤ ਸਿੰਘ ਲੁਧਿਆਣਾ, ਸਥਾਨਕ ਪ੍ਰਧਾਨ ਲਈ ਸੁਖਦੇਵ ਸਿੰਘ ਮੱਤੇਵਾਲ, ਆਨਰੇਰੀ ਸਕੱਤਰ ਲਈ ਸਵਿੰਦਰ ਸਿੰਘ ਕੱਥੂਨੰਗਲ ਅਤੇ ਸੁਰਿੰਦਰ ਸਿੰਘ ਰੁਮਾਲਿਆਂ ਵਾਲਾ ਨੂੰ ਸੇਵਾ ਦਾ ਮੌਕਾ ਦੇਣ ਦੀ ਅਪੀਲ ਕੀਤੀ।ਉਹਨਾਂ ਦੱਸਿਆ ਕਿ ਕੱਲ ਨੂੰ ਉਹਨਾਂ ਵਲੋਂ ਚੋਣ ਮੈਨੀਫੈਸਟੋ ਜਾਰੀ ਕੀਤਾ ਜਾਵੇਗਾ।ਸਿੱਖ ਚਿੰਤਕ ਭਾਗ ਸਿੰਘ ਅਣਖੀ ਸਾਬਕਾ ਆਨਰੇਰੀ ਸਕੱਤਰ ਨੇ ਨਿਰਮਲ ਸਿੰਘ ਅਤੇ ਟੀਮ ਨੂੰ ਸ਼ੁਭ ਇੱਛਾਵਾਂ ਦਿਤੀਆਂ।
Check Also
“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ
ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …
Punjab Post Daily Online Newspaper & Print Media