ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ
ਪੰਜਾਬ ਸਰਕਾਰ ਅਤੇ ਇੰਦਰਜੀਤ ਸਿੰਘ ਸਰਾਂ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵਲੋਂ 2 ਹਫਤਿਆਂ ਦਾ ਡੇਅਰੀ ਸਿਖਲਾਈ ਕੋਰਸ 19 ਨਵੰਬਰ ਤੋਂ 1 ਦਸੰਬਰ ਤੱਕ ਚਲਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜੋਗਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਇਸ ਕੋਰਸ ਵਿੱਚ ਲੜਕਾ ਜਾਂ ਲੜਕੀ ਜਿਸ ਦੀ ਉਮਰ 18 ਤੋਂ 50 ਸਾਲ ਤੱਕ, ਬੇਰੁਜਗਾਰ, ਪੰਜਾਬੀ ਪਾਸ ਅਤੇ ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ, ਉਹ ਇਸ ਕੋਰਸ ਵਿੱਚ ਭਾਗ ਲੈ ਸਕਦਾ ਹੈ।ਉਨ੍ਹਾਂ ਕਿਹਾ ਕਿ ਇਸ ਸਿੱਖਲਾਈ ਲਈ ਜਨਰਲ ਕੈਟਾਗਰੀ ਨਾਲ ਸਬੰਧਤ ਸਿਖਿਆਰਥੀਆਂ ਤੋਂ 1000/- ਰੁ: ਅਤੇ ਅਨੂਸੂਚਿਤ ਜਾਤੀ ਨਾਲ ਸਬੰਧਤ ਸਿਖਿਆਰਥੀਆਂ ਤੋਂ 750/- ਰੁ: ਫੀਸ ਵਸੂਲ ਕੀਤੀ ਜਾਵੇਗੀ।ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਇਸ ਸਬੰਧੀ ਕੌਂਸਲਿੰਗ 19 ਨਵੰਬਰ ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮਿ੍ਰਤਸਰ ਵੇਰਕਾ ਸਾਹਮਣੇ ਮਿਲਕ ਪਲਾਂਟ ਵਿਖੇ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਭਾਗ ਲੈਣ ਵਾਲੇ ਸਿਖਿਆਰਥੀ ਆਪਣੇ ਨਾਲ ਅਸਲ ਪੜ੍ਹਾਈ ਦਾ ਸਬੂਤ, ਅਧਾਰ ਕਾਰਡ ਅਤੇ ਜੇਕਰ ਕੋਈ ਸਿਖਿਆਰਥੀ ਅ:ਜਾਤੀ ਨਾਲ ਸਬੰਧ ਰੱਖਦਾ ਹੈ, ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਨਾਲ ਲੈ ਕੇ ਆਉਣ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ
ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …
Punjab Post Daily Online Newspaper & Print Media