ਰੁਜ਼ਗਾਰ ਮੇਲਿਆਂ ਦੌਰਾਨ 3 ਲੱਖ ਤੋਂ ਵੱਧ ਬੇਰੁਜ਼ਗਾਰਾਂ ਨੂੰ ਦਿੱਤਾ ਰੁਜਗਾਰ – ਸੋਨੀ
ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਰਕਾਰੀ ਬਹੁ ਤਕਨੀਕੀ ਕਾਲਜ ਛੇਹਰਟਾ ਵਿਖੇ ਦੂਜਾ ਮੈਗਾ ਰੁਜਗਾਰ ਮੇਲਾ ਲਗਾਇਆ
ਗਿਆ।ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜਗਾਰ ਦੇਣ ਦੇ ਕੀਤੇ ਜਾ ਰਹੇ ਉਪਰਾਲਿਆਂ ਸਦਕਾ 1361 ਨੌਜਵਾਨਾਂ ਨੇ ਮੇਲੇ ਵਿੱਚ ਭਾਗ ਲਿਆ।47 ਵੱਖ ਵੱਖ ਕੰਪਨੀਆਂ ਨੇ ਡਿਪਲੋਮਾ ਹੋਲਡਰ, ਗਰੇਜੂਏਟ, ਡਿਗਰੀ ਹੋਲਡਰ ਪਾਸ 229 ਨੌਜਵਾਨਾਂ ਤੇ ਮੁਟਿਆਰਾਂ ਨੂੰ ਨੌਕਰੀ ਲਈ ਚੁਣਿਆ ਅਤੇ ਵੱਖ-ਵੱਖ ਕੰਪਨੀਆਂ ਵੱਲੋਂ 366 ਨੌਜਵਾਨਾਂ ਨੂੰ ਸ਼ਾਰਟ ਲਿਸਟ ਕੀਤਾ ਗਿਆ।ਇਸ ਤੋਂ ਇਲਾਵਾ ਸਵੈ ਰੁਜ਼ਗਾਰ ਲਈ 152 ਨੌਜਵਾਨਾਂ ਨੂੰ ਬੈਂਕਾਂ ਵੱਲੋਂ ਰਜਿਸਟਰਡ ਕੀਤਾ ਗਿਆ।
ਰੁਜਗਾਰ ਮੇਲੇ ਦਾ ਉਦਘਾਟਨ ਓਮ ਪ੍ਰਕਾਸ਼ ਸੋਨੀ ਸਿਖਿਆ ਮੰਤਰੀ ਪੰਜਾਬ ਵੱਲੋਂ ਕੀਤਾ ਗਿਆ।ਉਨਾ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਵਾਅਦਾ ਕੀਤਾ ਸੀ ਕਿ ਅਸੀਂ ਘਰ ਘਰ ਰੁਜ਼ਗਾਰ ਦੇ ਮੌਕੇ ਮੁਹੱਈਆ ਦਿਆਂਗੇ। ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਦਿਆਂ ਸਾਡੀ ਸਰਕਾਰ ਨੇ ਡੇਢ ਸਾਲ ਦੇ ਦੌਰਾਨ ਰੁਜ਼ਗਾਰ ਮੇਲਿਆਂ ਰਾਹੀਂ 3 ਲੱਖ ਤੋਂ ਵੱਧ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦਿੱਤਾ ਹੈ।ਸੋਨੀ ਨੇ ਸਿਖਿਆ ਪ੍ਰਤੀ ਗੱਲਬਾਤ ਕਰਦਿਆਂ ਕਿਹਾ ਕਿ ਉਨਾਂ ਦੀ ਸਰਕਾਰ ਨੇ ਪਿਛਲੇ ਸਾਲ ਸਰਕਾਰੀ ਸਕੂਲਾਂ ਵਿੱਚ ਪ੍ਰੀ ਨਰਸਰੀ ਦੀਆਂ ਕਲਾਸਾਂ ਦੀ ਸ਼ੁਰੂਆਤ ਕੀਤੀ ਸੀ, ਜਿਸ ਦਾ ਮੁੱਖ ਮਕਸਦ ਬੱਚਿਆਂ ਦੀ ਨੀਂਹ ਮਜਬੂਤ ਕਰਨਾ ਸੀ।
ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਕਿਹਾ ਕਿ ਨੌਜਵਾਨ ਇਸ ਰੁਜਗਾਰ ਮੇਲੇ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ।ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਵਿਖੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜਿਲ੍ਹਾ ਰੁਜਗਾਰ ਅਤੇ ਬਿਊਰੋ ਦਫਤਰ ਖੋਲਿਆ ਗਿਆ ਹੈ। ਇਸ ਦਫਤਰ ਵਿਖੇ ਬੇਰੁਜ਼ਗਾਰ ਨੌਜਵਾਨ ਆਪਣਾ ਨਾਮ ਰਜਿਸਟਰਡ ਕਰਵਾ ਸਕਦੇ ਹਨ ਜਿਥੇ ਦਫਤਰ ਵੱਲੋਂ ਨੌਕਰੀ ਲੈਣ ਲਈ ਉਨ੍ਹਾਂ ਦੀ ਸਹਾਇਤਾ ਕੀਤੀ ਜਾਂਦੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਹੜੇ ਨੌਜਵਾਨ ਆਪਣਾ ਕੰਮ ਖੋਲਣਾ ਚਾਹੁੰਦੇ ਹਨ ਨੂੰ ਮੁਦਰਾ ਯੋਜਨਾ ਤਹਿਤ ਕਰਜਾ ਵੀ ਮੁਹੱਈਆ ਕਰਵਾਇਆ ਜਾਂਦਾ ਹੈ।
ਸੋਨੀ ਵੱਲੋਂ ਸਰਕਾਰੀ ਬਹੁ ਤਕਨੀਕੀ ਕਾਲਜ ਵਿਖੇ ਪੌਦਾ ਵੀ ਲਗਾਇਆ ਗਿਆ ਅਤੇ ਕਾਲਜ ਵੱਲੋਂ ਸੋਨੀ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਪਿ੍ਰੰਸੀਪਲ ਇੰਜ: ਬਲਵਿੰਦਰ ਸਿੰਘ, ਵਿਕਾਸ ਸੋਨੀ ਕੌਂਸਲਰ, ਸਲਵਿੰਦਰ ਸਿੰਘ ਸਮਰਾ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ, ਓ.ਐਸ.ਡੀ ਸੰਜੀਵ ਸ਼ਰਮਾ ਵੀ ਹਾਜ਼ਰ ਸਨ।
Check Also
ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …
Punjab Post Daily Online Newspaper & Print Media