Friday, September 25, 2026

ਦੂਜੀ ਵਾਰ ਪ੍ਰਧਾਨ ਬਣਨ ’ਤੇ ਦਫਤਰ ਪੁੱਜੇ ਲੌਂਗੋਵਾਲ ਦਾ ਅਧਿਕਾਰੀਆਂ ਤੇ ਮੁਲਾਜ਼ਮਾਂ ਵਲੋਂ ਭਰਵਾਂ ਸਵਾਗਤ

ਅੰਮ੍ਰਿਤਸਰ 17 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਦੂਸਰੀ ਵਾਰ ਪ੍ਰਧਾਨ ਚੁਣੇ ਜਾਣ ਉਪਰੰਤ ਪਹਿਲੀ ਵਾਰ ਦਫ਼ਤਰ ਪਹੁੰਚਣ ’ਤੇ ਸ਼੍ਰੋਮਣੀ ਕਮੇਟੀ PPN1711201805ਅਧਿਕਾਰੀਆਂ ਵੱਲੋਂ ਗੋਬਿੰਦ ਸਿੰਘ ਲੌਂਗੋਵਾਲ ਦਾ ਭਰਵਾਂ ਸਵਾਗਤ ਕੀਤਾ ਗਿਆ। ਪ੍ਰਧਾਨ ਲੌਂਗੋਵਾਲ ਸਮੇਤ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਖੁਸ਼ਵਿੰਦਰ ਸਿੰਘ ਭਾਟੀਆ ਨੂੰ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ ਤੇ ਹੋਰ ਅਧਿਕਾਰੀਆਂ ਨੇ ਫੁੱਲਾਂ ਦੇ ਗੁਲਦਸਤੇ ਅਤੇ ਗੁਰੂ ਬਖ਼ਸ਼ਿਸ਼ ਸਿਰੋਪਾਓ ਭੇਟ ਕੀਤੇ।ਲੌਂਗੋਵਾਲ ਨੇ ਇਸ ਸਮੇਂ ਆਖਿਆ ਕਿ ਉਨ੍ਹਾਂ ਨੂੰ ਗੁਰੂ ਸਾਹਿਬ ਦੀ ਰਹਿਮਤ ਨਾਲ ਮੁੜ ਪੰਥ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਨ੍ਹਾਂ ਦਾ ਯਤਨ ਹੋਵੇਗਾ ਕਿ ਉਹ ਅਹੁਦੇਦਾਰਾਂ, ਮੈਂਬਰਾਂ ਤੇ ਅਧਿਕਾਰੀਆਂ ਦੇ ਸਹਿਯੋਗ ਨਾਲ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ, ਕੌਮੀ ਮਸਲਿਆਂ ਦਾ ਸਰਲੀਕਰਨ ਕਰਨ ਅਤੇ ਲੋਕ ਹਿੱਤ ਅਧਿਕਾਰੀਆਂ ਕਾਰਜਾਂ ਨੂੰ ਪਹਿਲ ਦੇ ਅਧਾਰ ’ਤੇ ਕਰਨਗੇ।ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਲੌਂਗੋਵਾਲ ਦੀ ਅਗਵਾਈ ’ਚ ਨਵੇਂ ਚੁਣੇ ਗਏ ਅਹੁੱਦੇਦਾਰ ਜੋ ਵੀ ਕਾਰਜ ਕਰਨਗੇ ਸ਼੍ਰੋਮਣੀ ਕਮੇਟੀ ਅਧਿਕਾਰੀ ਤੇ ਕਰਮਚਾਰੀ ਉਨ੍ਹਾਂ ਨੂੰ ਅਮਲ ’ਚ ਲਿਆਉਣਗੇ ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਭਗਵੰਤ ਸਿੰਘ ਸਿਆਲਕਾ, ਗੁਰਨਾਮ ਸਿੰਘ ਜੱਸਲ, ਰਤਨ ਸਿੰਘ ਜੱਫਰਵਾਲ, ਸੁਖਵਰਸ਼ ਸਿੰਘ ਪੰਨੂੰ, ਕੁਲਦੀਪ ਸਿੰਘ ਤੇੜਾ, ਬਿਕਰਮਜੀਤ ਸਿੰਘ ਕੋਟਲਾ, ਹਰਪਾਲ ਸਿੰਘ ਜੱਲਾ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ, ਬਿਜੈ ਸਿੰਘ, ਮਹਿੰਦਰ ਸਿੰਘ ਆਹਲੀ ਤੇ ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਤੇ ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਕਰਮਬੀਰ ਸਿੰਘ ਕਿਆਮਪੁਰ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਮਲਕੀਤ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ ਆਦਿ ਮੌਜੂਦ ਸਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply