Tuesday, November 24, 2026

ਗੁਰਪੁਰਬ ਵਾਲੇ ਦਿਨ ਪਟਾਖੇ ਚਲਾਉਣ ਦਾ ਸਮਾਂ ਕੀਤਾ ਨਿਰਧਾਰਤ

Apneet Riatਭੀਖੀ/ਮਾਨਸਾ, 18 ਨਵੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ 23 ਨਵੰਬਰ 2018 ਨੂੰ ਗੁਰਪੁਰਬ ਵਾਲੇ ਦਿਨ ਪਟਾਖੇ ਚਲਾਉਣ ਦਾ ਸਮਾਂ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਤੱਕ (ਇੱਕ ਘੰਟਾ) ਅਤੇ ਰਾਤ 9.00 ਵਜੇ ਤੋਂ ਰਾਤ 10 ਵਜੇ ਤੱਕ (ਇੱਕ ਘੰਟਾ) ਨਿਰਧਾਰਤ ਕੀਤਾ ਹੈ।
    ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਵਿੱਚ ਕਿਹਾ ਕਿ ਗੁਰਪੁਰਬ ਦਾ ਤਿਊਹਾਰ ਧੂਮਧਾਮ ਨਾਲ ਮਨਾਉਣ ਲਈ ਆਮ ਤੌਰ `ਤੇ ਲੋਕਾਂ ਵੱਲੋਂ ਪਟਾਖੇ, ਆਤਿਸ਼ਬਾਜ਼ੀ ਦਾ ਇਸਤੇਮਾਲ ਕੀਤਾ ਜਾਂਦਾ ਹੈ।ਅਜਿਹੇ ਪਟਾਖ਼ਿਆਂ ਨਾਲ ਸ਼ੋਰ-ਸ਼ਰਾਬਾ ਪੈਦਾ ਹੁੰਦਾ ਹੈ ਅਤੇ ਪ੍ਰਦੂਸ਼ਣ ਵੀ ਫੈਲਦਾ ਹੈ।ਇਸ ਲਈ ਗੁਰਪੁਰਬ ਵਾਲੇ ਦਿਨ ਪਟਾਖੇ ਚਲਾਉਣ ਦਾ ਸਮਾਂ ਉਪਰੋਕਤ ਅਨੁਸਾਰ ਨਿਰਧਾਰਤ ਕੀਤਾ ਗਿਆ ਹੈ।ਇਹ ਹੁਕਮ 23 ਨਵੰਬਰ ਤੱਕ ਲਾਗੂ ਰਹੇਗਾ।
 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply