ਭੀਖੀ/ਮਾਨਸਾ, 18 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਬਾਲ ਅਧਿਕਾਰ ਸਪਤਾਹ ਦੌਰਾਨ ਮਨਾਏ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਅਤੇ ਚਾਈਲਡ ਲਾਈਨ ਮਾਨਸਾ ਵਲੋਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੱਚਿਆਂ ਦੇ ਅਧਿਕਾਰਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ
ਕੈਂਪ ਦੌਰਾਨ ਲੀਗਲ-ਕਮ-ਪ੍ਰੋਬੇਸ਼ਨ ਅਫਸਰ ਹਰਜੋਤ ਸਿੰਘ ਮਾਨਸ਼ਾਹੀਆ ਨੇ ਬੱਚਿਆਂ ਨੂੰ ਬਾਲ ਵਿਆਹ, ਬਾਲ ਮਜਦੂਰੀ ਆਦਿ ਕੁਰੀਤੀਆਂ ਖਿਲਾਫ ਬਣੇ ਕਾਨੂੰਨ ਤੋਂ ਇਲਾਵਾ ਜਿਣਸੀ, ਸਰੀਰਕ ਤੇ ਮਾਨਸਿਕ ਸ਼ੋਸ਼ਣ ਨੂੰ ਰੋਕਣ ਸਬੰਧੀ ਬਣੇ ਸਖਤ ਕਾਨੂੰਨ ਜਿਵੇ ਕਿ ਪੋਕਸੋ (ਪ੍ਰੋਟੈਕਸ਼ਨ ਆਫ਼ ਚਿਲਡਰਨ ਫਰਾਮ ਸੈਕਸੂਅਲ ਆਫ਼ੈਂਸ) ਅਤੇ ਜੇ.ਜੇ (ਜੁਵੇਨਾਈਲ ਜਸਟਿਸ) ਐਕਟ ਬਾਰੇ ਜਾਣਕਾਰੀ ਦਿੱਤੀ
ਪ੍ਰੋਟੈਕਸ਼ਨ ਅਫਸਰ ਡਾ. ਅਜੈ ਤਾਇਲ ਨੇ ਬੱਚਿਆਂ ਨੂੰ ਉਹਨਾਂ ਦੇ ਮੌਲਿਕ ਅਧਿਕਾਰਾਂ ਜਿਵੇ ਕਿ ਸੁਰੱਖਿਆ, ਸਿੱਖਿਆ, ਸਹਿ-ਭਾਗੀਦਾਰੀ, ਅਤੇ ਵਿਕਾਸ ਬਾਰੇ ਜਾਣਕਾਰੀ ਦਿੰਦੇ ਹੋਏ ਅਜਕਲ ਸ਼ੋਸ਼ਲ ਮੀਡੀਆ ਅਤੇ ਮੋਬਾਇਲ ਗੇਮਜ਼ ਰਾਹੀ ਬੱਚਿਆਂ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਤੋਂ ਸੁਰੱਖਿਅਤ ਰਹਿਣ ਸਬੰਧੀ ਨੁਕਤੇ ਸਾਂਝੇ ਕੀਤੇ ਅਤੇ ਬੱਚਿਆਂ ਨੂੰ ਅਡਾਪਸ਼ਨ ਸਬੰਧੀ ਵੀ ਜਾਣਕਾਰੀ ਦਿੱਤੀ
ਇਸ ਮੌਕੇ ਤੇ ਚਾਇਲਡ ਲਾਈਨ ਦੇ ਟੀਮ ਮੈਂਬਰ ਮਿਸ ਸੰਦੀਪ ਕੌਰ ਅਤੇ ਪਰਮਿੰਦਰ ਕੌਰ ਵਲੋਂ ਚਾਈਲਡ ਹੈਲਪ ਲਾਈਨ ਨੰਬਰ 1098 ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ ਅਤੇ ਹਰਦੀਪ ਕੁਮਾਰ, ਆਉਟ ਰੀਚ ਵਰਕਰ ਵੱਲੋਂ ਬੱਚਿਆਂ ਦੇ ਅਧਿਕਾਰਾਂ ਅਤੇ ਕਾਨੂੰਨ ਦੀ ਜਾਗਰੂਕਤਾ ਨਾਲ ਸਬੰਧਤ ਕਾਪੀ ਕਵਰ ਵੰਡੇ ਗਏਇਸ ਮੌਕੇ ਸਕੂਲ ਦੇ ਡਾਇਰੈਕਟਰ ਸੁਖਦੇਵ ਸਿੰਘ, ਪ੍ਰਿੰਸੀਪਲ ਸ੍ਰੀਮਤੀ ਪਰਮਜੀਤ ਕੌਰ ਅਤੇ ਸਮੂਹ ਸਟਾਫ ਮੈਂਬਰ ਹਾਜਰ ਸਨ
Punjab Post Daily Online Newspaper & Print Media