ਅੰਮਿ੍ਤਸਰ, 18 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਬੰਧੀੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਜਿਲੇ੍ਹ ਵਿੱਚ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਤਹਿਤ 21 ਨਵੰਬਰ ਨੂੰ ਜਿਲ੍ਹਾ ਪੱਧਰੀ ਕੈਂਪ ਅੰਮ੍ਰਿਤਸਰ ਅਤੇ 23 ਨਵੰਬਰ ਨੂੰ 5 ਕੈਂਪ ਉਦੋਕੇ, ਸਠਿਆਲਾ, ਵੈਰੋਕੇ, ਵੇਰਕਾ ਅਤੇ ਰਮਦਾਸ ਵਿਖੇ ਲਗਾਏ ਜਾਣਗੇ।
ਡਿਪਟੀ ਕਮਿਸ਼ਨਰ ਕਮਲਦੀਪ ਸਿੰੰਘ ਸੰਘਾ ਵੱਲੋਂ ਬੀਤੀ ਸ਼ਾਮ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਸੰਘਾ ਨੇ ਦਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਸ਼ਤਾਬਦੀ ਸਮਾਰੋਹ ਨੂੰ ਸਮਰਪਿਤ ਇਹ ਕੈਂਪ ਲਗਾਏ ਜਾਣਗੇ।ਇਨ੍ਹਾਂ ਕੈਪਾਂ ਵਿੱਚ ਪੈਨਸ਼ਨ, ਆਟਾ-ਦਾਲ, ਉਜਾਲਾ ਸਕੀਮ, ਦਿਵਆਂਗ ਲਈ ਮੈਡੀਕਲ ਕੈਂਪ, ਭਗ਼ਤ ਪੂਰਨ ਸਿੰਘ ਸਕੀਮ, ਜਾਬ ਕਾਰਡ, ਰਜਿਸਟਰੇਸ਼ਨ, ਅਵਾਸ ਯੋਜਨਾ ਆਦਿ ਯੋਜਨਾ ਦੇ ਕੈਂਪ ਲਗਾ ਕੇ ਲੋੜਵੰਦਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਸਕੀਮਾਂ ਦਾ ਲਾਭ ਪੁੱਜਦਾ ਕੀਤਾ ਜਾਵੇਗਾ।ਡੀ.ਸੀ ਸੰਘਾ ਨੇ ਖੁਸ਼ਹਾਲੀ ਦੇ ਰਾਖਿਆਂ ਨੂੰ ਕਿਹਾ ਕਿ ਉਹ ਇਨ੍ਹਾਂ ਕੈਂਪਾਂ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਤਾਂ ਜੋ ਉਨ੍ਹਾਂ ਨੂੰ ਸਰਕਾਰ ਵੱਲੋਂ ਚਲਾਈਆਂ ਸਕੀਮਾਂ ਦਾ ਲਾਭ ਮਿਲ ਸਕੇ।
ਮੀਟਿੰਗ ਦੌਰਾਨ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਲੋੜਵੰਦਾਂ ਦੇ ਫਾਰਮ ਭਰੇ ਜਾਣਗੇ ਅਤੇ ਕੈਪਾਂ ਵਿੱਚ ਹੀ ਇਨ੍ਹਾਂ ਨੁੂੰ ਰਜਿਸਟਰਡ ਕੀਤਾ ਜਾਵੇਗਾ।ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਸਰਕਾਰ ਵੱਲੋਂ ਜਾਂਦੀਆਂ ਵੱਖ ਵੱਖ ਭਲਾਈ ਸਕੀਮਾਂ ਦੇ ਫਾਰਮ ਭਰ ਕੇ ਉਨ੍ਹਾਂ ਨੂੰ ਲਾਭ ਪੁੱਜਦਾ ਕੀਤਾ ਜਾਵੇਗਾ।
ਇਸ ਮੀਟਿੰਗ ਵਿੱਚ ਮੈਡਮ ਪਲਵੀ ਐਸ.ਡੀ.ਐਮ ਅੰਮ੍ਰਿਤਸਰ, ਵਿਕਾਸ ਹੀਰਾ ਐਸ.ਡੀ.ਐਮ ਅੰਮ੍ਰਿਤਸਰ-2, ਦੀਪਕ ਭਾਟੀਆ ਐਸ.ਡੀ.ਐਮ ਬਾਬਾ ਬਕਾਲਾ, ਡਾ: ਹਰਦੀਪ ਸਿੰਘ ਘਈ ਸਿਵਲ ਸਰਜਨ, ਨਰਿੰਦਰ ਸਿੰਘ ਪਨੂੰ ਸਮਾਜ ਭਲਾਈ ਅਫਸਰ, ਕਰਨਲ ਐਸ.ਐਸ ਸੰਧੂ ਹੈਡ ਜੀ.ਓ.ਜੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media