ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਦੇਖ-ਰੇਖ ਕਰਵਾਏ ਗਏ ਧਾਰਮਿਕ ਸਮਾਗਮ ਦੀ ਸ਼ੁਰੂਆਤ ਕਾਲਜ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸ੍ਰੀ ਜਪੁਜੀ ਸਾਹਿਬ ਦਾ ਪਾਠ ਕਰਨ ਨਾਲ ਕੀਤੀ ਗਈ, ਜਿਸ ਉਪਰੰਤ ਰਸਭਿੰਨਾ ਕੀਰਤਨ ਵਿਦਿਆਰਥੀਆਂ ਵੱਲੋਂ ਗਾਇਨ ਕੀਤਾ ਗਿਆ।
ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫ਼ੇ ਬਾਰੇ ਚਰਚਾ ਕਰਦੇ ਹੋਏ ਕਿਹਾ ਕਿ ਗੁਰੂ ਜੀ ਨਾ ਸਿਰਫ਼ ਅਧਿਆਤਮਕ ਪੱਖੋ ਸਾਨੂੰ ਪ੍ਰੇਰਣਾ ਦਿੰਦੇ ਹਨ, ਸਗੋਂ ਸਮਾਜਿਕ ਅਤੇ ਸੰਸਕ੍ਰਿਤਕ ਕ੍ਰਾਂਤੀਕਾਰੀ ਦੇ ਰੂਪ ’ਚ ਵੀ ਸਾਡੀ ਅਗਵਾਈ ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਜੀਵਨ ਦੀ ਸੇਧ ਬਣਾਉਂਦੇ ਹੋਇਆ ਉਨ੍ਹਾਂ ਦਾ ਸਹੀ ਢੰਗ ਨਾਲ ਜੀਵਨ ’ਚ ਅਮਲੀਕਰਨ ਕਰਨਾ ਚਾਹੀਦਾ ਹੈ।
ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਕਿਹਾ ਕਿ ਕਾਲਜ ’ਚ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਆ ਰਹੀ 550 ਸਾਲਾ ਸ਼ਤਾਬਦੀ ਸਮਾਗਮ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ ਹੈ। ਇਸ ਮੌਕੇ ਪ੍ਰਿੰ: ਡਾ. ਹਰਪ੍ਰੀਤ ਕੌਰ ਨੇ ਸਾਰਿਆਂ ਨੂੰ ਗੁਰੂ ਸਾਹਿਬਾਨ ਵੱਲੋਂ ਵਿਖਾਏ ਮਾਰਗ ਤੇ ਉਪਦੇਸ਼ਾਂ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਧਾਰਮਿਕ ਸਮਾਗਮ ’ਚ ਸਰਬਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਗੁਰੂ ਦਾ ਅਟੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਗੋਗੋਆਣੀ, ਪ੍ਰਿੰ: ਕਵਲਜੀਤ ਸਿੰਘ ਅਤੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਕੀਰਤਨ ਗਾਇਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ।
ਇਸ ਮੌਕੇ ਖ਼ਾਲਸਾ ਕਾਲਜ ਆਫ਼ ਫ਼ਿਜ਼ੀਕਲ ਐਜ਼ੂਕੇਸ਼ਨ ਹੇਰ ਪ੍ਰਿੰਸੀਪਲ ਡਾ. ਕਵਲਜੀਤ ਸਿੰਘ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਨੀਲਮ ਹੰਸ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਗੁਰਿੰਦਜੀਤ ਕੌਰ ਕੰਬੋਜ, ਸਮੂਹ ਕਾਲਜ ਸਟਾਫ਼ ਤੇ ਵਿਦਿਆਰਥਣਾਂ ਮੌਜ਼ੂਦ ਸਨ।
Punjab Post Daily Online Newspaper & Print Media