ਪਠਾਨਕੋਟ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਨੌਜਵਾਨਾਂ ਖੇਡਾਂ ਵਿੱਚ ਆਪਣੀ ਰੂਚੀ ਬਣਾਉਣੀ ਚਾਹੀਦੀ ਹੈ ਅਤੇ ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ ਤੋਂ ਵਿਦਿਆਰਥੀਆਂ ਨੂੰ ਦੂਰ ਰਹਿਣਾ ਚਾਹੀਦਾ ਹੈ ਅਤੇ ਆਪਣੇ ਨੇੜੇ ਦੇ ਲੋਕਾਂ, ਘਰ ਦੇ ਮੈਂਬਰਾਂ ਤੇ ਹੋਰ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨਾ ਚਾਹੀਦਾ ਹੈ। ਇਹ ਪ੍ਰਗਟਾਵਾ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸਨਰ (ਜ) ਨੇ ਕਲਗੀਧਰ ਟਰੱਸਟ ਬੜੂ ਸਾਹਿਬ ਅਕਾਲ ਅਕੈਡਮੀ ਨਵਾਂ ਪਿੰਡ ਸੁਜਾਨਪੁਰ ਵਲੋਂ ਅਕੈਡਮੀ ਅੰਦਰ ਬਾਲ ਦਿਵਸ ਦੇ ਮੋਕੇ `ਤੇ ਸੰਬੋਧਨ ਕਰਦਿਆਂ ਕੀਤਾ। ਜਿਕਰਯੋਗ ਹੈ ਕਿ ਕਲਗੀਧਰ ਟਰੱਸਟ ਬੜੂ ਸਾਹਿਬ ਅਕਾਲ ਅਕੈਡਮੀ ਨਵਾਂ ਪਿੰਡ ਸੁਜਾਨਪੁਰ ਵਲੋਂ ਅਕੈਡਮੀ ਅੰਦਰ ਬਾਲ ਦਿਵਸ ਪ੍ਰਿੰਸੀਪਲ ਸ੍ਰੀਮਤੀ ਰੁਪਿੰਦਰ ਕੌਰ ਦੀ ਪ੍ਰਧਾਨਗੀ `ਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਰੈਲੀ ਦਾ ਆਯੋਜਨ ਕੀਤਾ ਗਿਆ। ਜਿਸ ਦਾ ਸ਼ੁਭਆਰਭ ਕੁਲਵੰਤ ਸਿੰਘ ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਝੰਡਾ ਲਹਿਰਾ ਕੇ ਕੀਤਾ। ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਸਰਦਾਰ ਧਰਮ ਸਿੰਘ, ਏ.ਓ ਕੈਪਟਨ ਸੁਰੇਸ਼ ਕੁਮਾਰ, ਪੀ.ਟੀ.ਆਈ ਰਮਨਦੀਪ ਸਿੰਘ, ਦਰਸ਼ਨ ਚੰਦ, ਸੁਰਜੀਤ ਸਿੰਘ, ਸਿਮਰਨਜੀਤ ਸਿੰਘ, ਮਲਕੀਤ ਸਿੰਘ, ਜਤਿੰਦਰ ਪਾਲ ਸਿੰਘ ਅਤੇ ਅਨੁਪ ਕੁਮਾਰ ਹਾਜਰ ਸਨ।
ਅਕੈਡਮੀ ਦੀ ਪ੍ਰਿੰਸੀਪਲ ਰੁਪਿੰਦਰ ਕੌਰ ਅਤੇ ਵਿਦਿਆਰਥੀਆਂ ਨੇ ਮੁੱਖ ਮਹਿਮਾਨ ਵਧੀਕ ਡਿਪਟੀ ਕਮਿਸ਼ਨਰ ਨੂੰ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਬੈਂਚ ਵੀ ਲਗਾਇਆ।ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਿਹਾ ਕਿ ਸਕੂਲਾਂ/ਅਕੈਡਮੀਆਂ ਵਲੋਂ ਇਸ ਤਰ੍ਹਾਂ ਦੇ ਸਕੂਲਾਂ ਅੰਦਰ ਪ੍ਰੋਗਰਾਮ ਕਰਕੇ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਮੁਹਈਆ ਕਰਵਾਉਣੀ ਚਾਹੀਦੀ ਹੈ।
ਅਕੈਡਮੀ ਦੀ ਪ੍ਰਿੰਸੀਪਲ ਰੁਪਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਨੁੱਕੜ ਨਾਟਕ ਅਤੇ ਰੈਲੀ ਦਾ ਆਯੋਜਨ ਕਰਨ ਦਾ ਮੁੱਖ ਉਦੇਸ ਸਮਾਜ ਨੂੰ ਨਸ਼ਿਆਂ ਦੀ ਬੁਰਾਈ ਦੇ ਪ੍ਰਤੀ ਜਾਗਰੂਕ ਕਰਨਾ ਹੈ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media