Tuesday, May 26, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵਨਿਊ ਵਿਖੇ ਪ੍ਰੀ ਪ੍ਰਾਇਮਰੀ ਖੇਡਾਂ ਦਾ ਆਯੋਜਨ

PUNB1801201818ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਗੋਲਡਨ ਐਵੀਨਿਊ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰੀ ਪ੍ਰਾਇਮਰੀ ਖੇਡਾਂ ਦਾ ਆਯੋਜਨ ਕੀਤਾ ਗਿਆ।ਸਮਾਗਮ `ਚ ਪੁੱਜੇ ਸਕੂਲ ਦੇ ਮੈਂਬਰ ਇੰਚਾਰਜ ਸੰਤੋਖ ਸਿੰਘ ਸੇਠੀ, ਜਸਵਿੰਦਰ ਸਿੰਘ ਐਡਵੋਕੇਟ ਅਤੇ ਕੁਲਜੀਤ ਸਿੰਘ ਸਾਹਨੀ ਦਾ ਸਕੂਲ ਦੀ ਬੈਗਪਾਈਪਰ ਬੈਂਡ ਟੀਮ ਵਲੋਂ ਸਵਾਗਤ ਕੀਤਾ ਗਿਆ।
ਪ੍ਰੀ ਨਰਸਰੀ ਤੋਂ ਪਹਿਲੀ ਜਮਾਤ ਤੱਕ ਦੇ ਵਿਦਿਆਰਥੀਆਂ ਦਰਮਿਆਨ ਖੇਡਾਂ ਦਾ ਅਰੰਭ ਸਕੂਲ ਸ਼ਬਦ ਗਾਇਨ ਨਾਲ ਹੋਇਆ।ਨਰਸਰੀ ਜਮਾਤ ਦੀ ਸਾਈਕਲ ਦੌੜ, ਐਲ.ਕੇ.ਜੀ ਹਰਡਲ ਰੇਸ, ਯੂ.ਕੇ.ਜੀ ਦੀ ਹੋਪਿੰਗ ਦੌੜ ਅਤੇ ਪਹਿਲੀ ਜਮਾਤ ਦੀ ਲੈਮਨ ਐਂਡ ਸਪੂਨ ਦੌੜ ਕਰਵਾਈ ਗਈ।ਇਸ ਸਮੇਂ ਵਿਦਿਆਰਥੀਆਂ ਦੇ ਮਨੋਰੰਜਨ ਲਈ ਰੰਗਾਰੰਗ ਪ੍ਰੋਗਰਾਮ ਦਾ ਵੀ ਆਯੋਜਨ ਕੀਤਾ ਗਿਆ। ਜਿਸ ਵਿੱਚ ਗੀਤ, ਐਕਸ਼ਨ ਗੀਤ, ਨਾਚ, ਜਿਮਨਾਸਟਕ ਸ਼ੋਅ ਅਤੇ ਭੰਗੜਾ ਸ਼ਾਮਲ ਸੀ।ਸਕੂਲ ਦੇ ਸੀਨੀਅਰ ਵਿਦਿਆਰਥੀਆਂ ਵੱਲੋਂ ਜਿਮਨਾਸਟਿਕ, ਗਤਕਾ ਅਤੇ ਰੋਪ ਸਕੀਪਿੰਗ ਸ਼ੋਅ ਵੀ ਕੀਤਾ ਗਿਆ।ਨੰਨੇ-ਮੁੰਨੇ ਬੱਚਿਆਂ ਦੇ ਮਾਪਿਆਂ ਨੇ ਖਿਡਾਰੀਆਂ ਦਾ ਹੌਂਸਲਾ ਵਧਾਇਆ।
ਸਕੂਲ ਦੇ ਮੈਂਬਰ ਇੰਚਾਰਜ਼ਾਂ ਅਤੇ ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਰਟੀਫਿਕੇਟ ਤੇ ਮੈਡਲ ਵੰਡੇ।ਮੈਂਬਰ ਇੰਚਾਰਜ ਸੰਤੋਖ ਸਿੰਘ ਸੇਠੀ ਨੇ ਕਿਹਾ ਕਿ ਬੱਚੇ ਦੀ ਸ਼ਖਸੀਅਤ ਉਸਾਰੀ ਅਤੇ ਸਰਵਪੱਖੀ ਵਿਕਾਸ ਵਿੱਚ ਖੇਡਾਂ ਅਹਿਮ ਰੋਲ ਨਿਭਾਉਂਦੀਆਂ ਹਨ।ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਕਿਹਾ ਕਿ ਖੇਡਾਂ ਨਾਲ ਬੱਚੇ ਦਾ ਸਰੀਰਕ ਵਿਕਾਸ ਹੁੰਦਾ ਹੈ ਅਤੇ ਆਤਮਵਿਸ਼ਵਾਸ ਵੱਧਦਾ ਹੈ।

 

Check Also

ਸਮਾਂ ਬਦਲਣ ਤੋਂ ਬਾਅਦ ਪਹਿਲੇ ਦਿਨ ਸਮੇਂ ਸਿਰ ਦਫਤਰ ਪੁੱਜੇ ਮੁਲਾਜ਼ਮ

ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਵਧਦੀ ਗਰਮੀ ਨੂੰ ਦੇਖਦੇ ਹੋਏ ਸਰਕਾਰੀ …

Leave a Reply