Tuesday, September 22, 2026

ਸਿੱਖਿਆ ਮੰਤਰੀ ਸੋਨੀ ਨੇ ਹਸਪਤਾਲ ਪਹੁੰਚ ਕੇ ਜਾਣਿਆ ਜ਼ਖਮੀਆਂ ਦਾ ਹਾਲ

ਅਦਲੀਵਾਲ ਪਹੁੰਚ ਕੇ ਘਟਨਾ ਵਾਲੇ ਸਥਾਨ ਦਾ ਵੀ ਕੀਤਾ ਦੌਰਾ
PUNB1801201821ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿੱਖਿਆ ਤੇ ਵਾਤਾਵਰਣ ਮੰਤਰੀ ਓ.ਪੀ ਸੋਨੀ ਰਾਜਾਸਾਂਸੀ ਨੇੜੇ ਅਦਲੀਵਾਲ ਪਿੰਡ `ਚ ਹੋਏ ਬੰਬ ਧਮਾਕੇ ਦੇ ਜ਼ਖਮੀਆਂ ਦਾ ਹਾਲਚਾਲ ਪੁੱਛਣ ਹਸਪਤਾਲ ਪੁੱਜੇ। ਗ੍ਰਨੇਡ ਹਮਲੇ `ਚ ਜਖਮੀ ਹੋਏ ਵਿਅਕਤੀਆਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਅਤੇ ਆਈ.ਵੀ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।ਹਸਪਤਾਲ ਪੁੱਜੇ ਮੰਤਰੀ ਸੋਨੀ ਨੇ ਉਨਾਂ ਜਿੱਥੇ ਜਖਮੀਆਂ ਨੂੰ ਢਾਰਸ ਦਿੱਤਾ, ਉਥੇ ਹਸਪਤਾਲ ਪ੍ਰਬੰਧਕਾਂ ਨੂੰ ਜ਼ਖਮੀਆਂ ਦੀ ਸਾਰ ਵਿਚ ਕੋਈ ਕੁਤਾਹੀ ਨਾ ਵਰਤਣ ਦੀ ਹਦਾਇਤ ਦਿੱਤੀ।ਉਨ੍ਹਾਂ ਨਾਲ ਵਿਧਾਇਕ ਸੁਨੀਲ ਦੱਤੀ ਵੀ ਮੌਜੂਦ ਸਨ।

                       ਦੱਸਣਯੋਗ ਹੈ ਕਿ ਸੋਨੀ ਕਿਸੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਜਲੰਧਰ ਗਏ ਹੋਏ ਸਨ ਅਤੇ ਉਥੇ ਬੰਬ ਧਮਾਕੇ ਦੀ ਸੂਚਨਾ ਮਿਲਣ ’ਤੇ ਪ੍ਰੋਗਰਾਮ ਵਿਚਾਲੇ ਹੀ ਛੱਡ ਕੇ ਅੰਮਿ੍ਰਤਸਰ ਪਹੁੰਚੇ ਤੇ ਜ਼ਖਮੀਆਂ ਦੀ ਸਾਰ ਲਈ।ਸੋਨੀ ਇਸ ਮਗਰੋਂ ਘਟਨਾ ਸਥਾਨ ਦਾ ਜਾਇਜ਼ਾ ਲੈਣ ਲਈ ਅਦਲੀਵਾਲ ਵੀ ਗਏ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply