ਜਖਮੀਆਂ ਦਾ ਕਰਵਾਇਆ ਜਾਵੇਗਾ ਮੁਫ਼ਤ ਇਲਾਜ
ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ ਬਿਊਰੋ) -ਪੰਜਾਬ ਸਰਕਾਰ ਵਲੋਂ ਰਾਜਾਸਾਂਸੀ ਨੇੜੇ ਅਦਲੀਵਾਲ ਵਿਖੇ ਹੋਏ ਬੰਬ ਧਮਾਕੇ ਵਿੱਚ ਮਾਰੇ ਗਏ 3 ਵਿਅਕਤੀਆਂ
ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ ਅਤੇ ਜ਼ਖਮੀਆਂ ਦਾ ਮੁਫ਼ਤ ਇਲਾਜ ਕਰਵਾਇਆ ਜਾਵੇਗਾ।ਸਿੱਖਿਆ ਤੇ ਵਾਤਾਵਰਣ ਮੰਤਰੀ ਓ.ਪੀ ਸੋਨੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਘਟਨਾ ’ਤੇ ਪਲ-ਪਲ ਦੀ ਨਜ਼ਰ ਰੱਖ ਰਹੇ ਹਨ ਅਤੇ ਉਨਾਂ ਡੀ.ਜੀ.ਪੀ ਸੁਰੇਸ਼ ਅਰੋੜਾ ਨੂੰ ਘਟਨਾ ਸਥਾਨ ਦਾ ਜਾਇਜ਼ਾ ਲੈਣ ਲਈ ਚੰਡੀਗੜ੍ਹ ਤੋਂ ਭੇਜਿਆ ਹੈ। ਇਸ ਤੋਂ ਇਲਾਵਾ ਜਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਜ਼ਖਮੀਆਂ ਦੇ ਇਲਾਜ ਵਿਚ ਕੋਈ ਕਸਰ ਬਾਕੀ ਨਾ ਛੱਡਣ।ਸੋਨੀ ਨੇ ਦੱਸਿਆ ਕਿ ਬੰਬ ਧਮਾਕੇ ਵਿਚ ਤਿੰਨ ਵਿਅਕਤੀਆਂ ਦੇ ਮਾਰੇ ਜਾਣ ਤੋਂ ਇਲਾਵਾ 19 ਵਿਅਕਤੀ ਜ਼ਖਮੀ ਹੋਏ ਹਨ, ਜਿੰਨਾ ਵਿਚੋਂ 12 ਨੂੰ ਗੁਰੂ ਨਾਨਕ ਦੇਵ ਹਸਪਤਾਲ ਅਤੇ 7 ਨੂੰ ਆਈ.ਵੀ.ਵਾਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।ਸੋਨੀ ਨੇ ਕਿਹਾ ਕਿ ਕੁੱਝ ਤਾਕਤਾਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੇ ਯਤਨ ਕਰ ਰਹੀਆਂ ਹਨ, ਜਿੰਨਾਂ ਨੂੰ ਕਦੇ ਸਫਲ ਨਹੀਂ ਹੋਣ ਦਿੱਤਾ ਜਾਵੇਗਾ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media