Thursday, September 24, 2026

ਡੀ.ਜੀ.ਪੀ ਪੰਜਾਬ ਸੁਰੇਸ਼ ਅਰੋੜਾ ਨੇ ਗ੍ਰਨੇਡ ਹਮਲੇ ਵਾਲੀ ਥਾਂ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਡੀ.ਜੀ.ਪੀ ਪੰਜਾਬ ਸੁਰੇਸ਼ ਅਰੋੜਾ ਰਾਜਾਸਾਂਸੀ ਨੇੜੇ ਨਿਰੰਕਾਰੀ ਭਵਨ `ਚ ਹੋਏ ਗ੍ਰਨੇਡ ਹਮਲੇ ਦਾ ਜਾਇਜ਼ਾ PUNB1801201823ਲੈਣ ਲਈ ਪਹੁੰਚੇ।ਉਨਾਂ ਕਿਹਾ ਕਿ ਇਸ ਮਾਮਲੇੇ ਦੀ ਜਾਂਚ ਅੱਤਵਾਦੀ ਹਮਲੇ ਵਜੋਂ ਕੀਤੀ ਜਾ ਰਹੀ ਹੈ।ਆਈ.ਜੀ ਬਾਰਡਰ ਰੇਂਜ ਐਸ.ਪੀ.ਐਸ ਪਰਮਾਰ, ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਅਤੇ ਐਸ.ਐਸ.ਪੀ ਪਰਮਪਾਲ ਸਿੰਘ ਤੋਂ ਇਲਾਵਾ ਹੋਰ ਵੀ ਸੀਨੀਅਰ ਅਧਿਕਾਰੀ ਘਟਨਾ ਸਥਾਨ ’ਤੇ ਤਰੁੰਤ ਪੁੱਜੇ ਅਤੇ ਜ਼ਖਮੀਆਂ ਦੀ ਸਾਰ ਲਈ।ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ, ਐਸ.ਐਸ.ਪੀ ਤਰਨ ਤਾਰਨ ਦਰਸ਼ਨ ਸਿੰਘ ਮਾਨ, ਸਹਾਇਕ ਕਮਿਸ਼ਨਰ ਸ਼ਿਵਰਾਜ ਸਿੰਘ ਬੱਲ, ਐਸ.ਡੀ.ਐਮ ਬਾਬਾ ਬਕਾਲਾ ਦੀਪਕ ਭਾਟੀਆ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।ਉਹਨਾਂ ਨੇ ਹਸਪਤਾਲ ਵਿੱਚ ਇਲਾਜ਼ ਲਈ ਦਾਖਲ ਮਰੀਜ਼ਾਂ ਦਾ ਹਾਲ ਵੀ ਪੁੱਛਿਆ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply