ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬ੍ਰਿਗੇਡੀਅਰ ਕੁਲਦੀਪ
ਸਿੰਘ ਚਾਂਦਪੁਰੀ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਆਖਿਆ ਕਿ ਬ੍ਰਿਗੇਡੀਅਰ ਕੁਲਦੀਪ ਸਿੰਘ ਨੇ 1971 ਦੀ ਜੰਗ ਵਿਚ ਅਹਿਮ ਯੋਗਦਾਨ ਪਾਇਆ ਅਤੇ ਇਸ ਜੰਗ ਦੌਰਾਨ ਲੌਂਗੇਵਾਲਾ ਪੋਸਟ ਨੂੰ ਬਚਾਉਣ ਲਈ ਕੇਵਲ ਇੱਕ ਸੌ ਵੀਹ ਦੇ ਕਰੀਬ ਜਵਾਨਾਂ ਨਾਲ ਹੀ ਦੁਸ਼ਮਣ ਦੇ ਕਰੀਬ ਦੋ ਹਜ਼ਾਰ ਸੈਨਿਕਾਂ ਤੇ ਟੈਂਕਾਂ ਨੂੰ ਰੋਕੀ ਰੱਖਿਆ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹਿੰਮਤ, ਦ੍ਰਿੜਤਾ, ਦੇਸ਼ ਪ੍ਰਤੀ ਨਿਭਾਈਆਂ ਸ਼ਾਨਦਾਰ ਸੇਵਾਵਾਂ ਬਦਲੇ ਮਹਾਂਵੀਰ ਚੱਕਰ ਨਾਲ ਸਨਮਾਨਿਤ ਬ੍ਰਿਗੇਡੀਅਰ ਕੁਲਦੀਪ ਸਿੰਘ ਜਿਹੇ ਮਨੁੱਖ ਦਾ ਸੰਸਾਰ ਤੋਂ ਤੁਰ ਜਾਣਾ ਦੇਸ਼ ਲਈ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਬ੍ਰਿਗੇਡੀਅਰ ਕੁਲਦੀਪ ਸਿੰਘ ਸਦਾ ਦੇਸ਼ ਤੇ ਕੌਮ ਦੇ ਨੌਜਵਾਨਾਂ ਲਈ ਮਾਰਗ ਦਰਸ਼ਨ ਬਣੇ ਰਹਿਣਗੇ ਅਤੇ ਦੇਸ਼ ਵਾਸੀ ਉਨ੍ਹਾਂ ਦੀ ਬਹਾਦਰੀ ਨੂੰ ਸਦਾ ਯਾਦ ਰੱਖਣਗੇ।
ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਸਬੰਧੀਆਂ ਤੇ ਪਰਿਵਾਰ ਨੂੰ ਭਾਣਾ ਮੰਨਣ ਦੀ ਸ਼ਕਤੀ ਦੇਣ।
Punjab Post Daily Online Newspaper & Print Media