Tuesday, January 14, 2025
Breaking News

ਬਾਦਲ ਪਰਿਵਾਰ ਨੇ ਕੋਈ ਚੰਗਾ ਕੰਮ ਕੀਤਾ ਹੁੰਦਾ ਤਾਂ ਡੀ-ਫੇਮ ਨਾ ਹੁੰਦੇ -ਡਾ. ਰਾਜ ਕੁਮਾਰ ਵੇਰਕਾ

ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਚੰਡੀਗੜ ਵਿੱਚ ਕਾਂਗਰਸ PUNB1801201828ਪਾਰਟੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ `ਤੇ ਉਨਾਂ ਨੂੰ ਡੀ-ਫੇਮ ਕਰਨ ਦੇ ਲਾਏ ਦੋਸ਼ਾਂ `ਤੇ ਪ੍ਰਤੀਕਰਮ ਦਿੰਦਿਆਂ ਅੰਮ੍ਰਿਤਸਰ ਤੋਂ ਕਾਂਗਰਸੀ ਵਿਧਾਇਕ ਅਤੇ ਪੰਜਾਬ ਕਾਂਗਰਸ ਦੇ ਮੁੱਖ ਬੁਲਾਰੇ ਡਾਕਟਰ ਰਾਜ ਕੁਮਾਰ ਵੇਰਕਾ ਨੇ ਇਹਨਾਂ ਇਲਜ਼ਾਮਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ।ਜਾਰੀ ਪ੍ਰੈਸ ਬਿਆਨ ਵਿੱਚ ਅਕਾਲੀ ਦਲ ਬਾਦਲ ਨੂੰ ਕਰੜੇ ਹੱਥੀਂ ਲੈਦਿਆਂ ਡਾ. ਵੇਰਕਾ ਨੇ ਕਿਹਾ ਕਿ ਆਦਮੀ ਡੀ-ਫੇਮ ਆਪਣੇ ਕੰਮਾਂ ਤੋਂ ਹੁੰਦਾ ਹੈ, ਜੇਕਰ ਬਾਦਲ ਪਰਿਵਾਰ ਨੇ ਕੋਈ ਚੰਗਾ ਕੰਮ ਕੀਤਾ ਹੁੰਦਾ ਤਾਂ ਸ਼ਾਇਦ ਉਹ ਡੀ-ਫੇਮ ਨਾ ਹੁੰਦੇ।
     ਡਾਕਟਰ ਵੇਰਕਾ ਨੇ ਕਿਹਾ ਕਿ ਜਿਸ ਤਰ੍ਹਾਂ ਬਾਦਲ ਪਰਿਵਾਰ ਬਹਿਬਲ ਕਲਾਂ ਮਾਮਲੇ ਵਿੱਚ ਜਾਂਚ ਕਰ ਰਹੀ ਸਪੈਸ਼ਲ ਇੰਵੇਸਟੀਗੇਸ਼ਨ ਟੀਮ (ਸਿਟ) ਦੀ ਬੇਇਜ਼ਤੀ ਕਰ ਰਹੇ ਹਨ, ਉਨ੍ਹਾਂ ਦਾ ਸਹਿਯੋਗ ਨਹੀਂ ਕਰ ਰਹੇ, ਇਸ ਤੋਂ ਲੱਗਦਾ ਹੈ ਕਿ ਉਹ ਨਹੀਂ ਚਾਹੁੰਦੇ ਕਿ ਬੇਅਦਬੀ ਕਰਨ ਵਾਲੇ ਦੋਸ਼ੀ ਫੜੇ ਜਾਣ।ਡਾ. ਵੇਰਕਾ ਨੇ ਕਿਹਾ ਕਿ ਇਹ ਬਾਦਲ ਪਰਿਵਾਰ ਪਹਿਲਾਂ ਕਹਿੰਦਾ ਸੀ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਗਲਤ ਹੈ, ਜੋ ਕਾਂਗਰਸ ਸਰਕਾਰ ਦੇ ਨਾਲ ਮਿਲ ਕੇ ਬਣਾਈ ਗਈ ਹੈ, ਲੇਕਿਨ ਜਦੋਂ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦਾ ਗਠਨ ਕਰਕੇ ਜਾਂਚ ਸ਼ੁਰੂ ਕੀਤੀ ਗਈ ਤਾਂ ਇਸ ਨੂੰ ਰਾਜਨੀਤੀ ਤੋਂ ਪ੍ਰਭਾਵਿਤ ਕਿਹਾ ਜਾ ਰਿਹਾ ਹੈ ਅਤੇ ਹੁਣ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਉਨ੍ਹਾਂ ਨੂੰ ਸੱਚੀ ਲੱਗਣ ਲੱਗੀ ਹੈ।ਡਾਕਟਰ ਵੇਰਕਾ ਨੇ ਕਿਹਾ ਕਿ ਬੇਅਦਬੀ ਮਾਮਲੇ ਦੀ ਜਾਂਚ `ਚ ਸਾਫ ਤੈਅ ਹੈ ਕਿ ਇਸ ਵਿੱਚ ਕਿਸੇ ਪਾਰਟੀ ਦਾ ਕੋਈ ਦਬਾਅ ਨਹੀਂ ਹੋਵੇਗਾ ਅਤੇ ਜੋ ਵੀ ਦੋਸ਼ੀ ਪਾਇਆ ਜਾਵੇਗਾ ਉਹ ਸਲਾਖਾਂ ਦੇ ਪਿੱਛੇ ਹੋਵੇਗਾ, ਚਾਹੇ ਉਹ ਕੋਈ ਵੀ ਹੋ।  
ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੂੰ ਰਾਜਨੀਤੀ ਤੋਂ ਪ੍ਰਭਾਵਿਤ ਕਰਨ ਦੇ ਅਕਾਲੀ ਦਲ ਦੇ ਇਲਜ਼ਾਮ ਦੇ ਜਵਾਬ ਵਿੱਚ ਡਾਕਟਰ ਵੇਰਕਾ ਨੇ ਕਿਹਾ ਕਿ ਸਿਟ ਆਪਣਾ ਕੰਮ ਕਰ ਰਹੀ ਹੈ ਅਤੇ ਕਨੂੰਨ ਅਨੁਸਾਰ ਉਹ ਇਨ੍ਹਾਂ ਤੋਂ ਆਪਣੇ ਸਵਾਲ ਪੁੱਛਣਾ ਚਾਹੁੰਦੀ ਹੈ, ਲੇਕਿਨ ਇਹ ਉਨ੍ਹਾਂ ਦਾ ਜਵਾਬ ਨਹੀਂ ਦੇਣਾ ਚਾਹੁੰਦੇ।ਉਨਾਂ ਕਿਹਾ ਕਿ ਸਾਬਕਾ ਬਾਦਲ ਸਰਕਾਰ ਇਸ ਦਾ ਜਵਾਬ ਦੇਣ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਅਕਾਲੀ ਦਲ ਮੀਡੀਆ ਦੇ ਸਾਹਮਣੇ ਡਰਾਮਾ ਕਰਕੇ ਖੁੱਦ ਆਪ ਸਿਟ ਦੀ ਜਾਂਚ ਨੂੰ ਪ੍ਰਭਾਵਿਤ ਕਰ ਰਿਹਾ ਹੈ।
ਅਕਾਲੀ ਦਲ ਬਾਦਲ ਦੇ ਇਲਜ਼ਾਮ ਕਿ ਕਾਂਗਰਸ ਪੰਜਾਬ ਦੇ ਨਾਲ ਖਿਲਵਾੜ ਕਰ ਰਹੀ ਹੈ, ਦੇ ਜਵਾਬ ਵਿੱਚ ਡਾਕਟਰ ਵੇਰਕਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ ਪਾਰਟੀ ਨੂੰ ਚੁਣਿਆ ਹੈ ਅਤੇ ਕਾਂਗਰਸ ਪਾਰਟੀ ਨੂੰ ਲੋਕਾਂ ਦੇ ਹੱਕਾਂ ਦੀ ਰੱਖਿਆ ਕਰਨ ਵਾਲੀ ਪਾਰਟੀ ਕਿਹਾ ਗਿਆ ਹੈ ਅਤੇ ਲੋਕ ਪੰਜਾਬ ਵਿੱਚ ਬੇਅਦਬੀ ਦਾ ਦੋਸ਼ੀ ਬਾਦਲ ਪਰਿਵਾਰ ਨੂੰ ਮੰਨਦੇ ਹਨ।

Check Also

ਕੋਪਲ ਕੰਪਨੀ ਲਈ ਕਿਸਾਨੀ ਹਿੱਤ ਸਭ ਤੋਂ ਅਹਿਮ ਹੈ – ਸੰਜੀਵ ਬਾਂਸਲ

ਕੋਪਲ ਦੀ 14ਵੀਂ ਸਲਾਨਾ ਕਾਨਫਰੰਸ ਮੌਕੇ ਡਿਸਟ੍ਰੀਬਿਊਟਰਾਂ ਨੂੰ ਕੀਤਾ ਸਨਮਾਨਿਤ ਸੰਗਰੂਰ, 12 ਜਨਵਰੀ (ਜਗਸੀਰ ਲੌਂਗੋਵਾਲ …

Leave a Reply