ਮਾਨਸਾ/ਭੀਖੀ, 18 ਨਵੰਬਰ (ਪੰਜਾਬ ਪੋਸਟ- ਕਮਲ ਜਿੰਦਲ) – ਪੰਜਾਬ ਸਰਕਾਰ ਦੇ ਹੁਕਮਾਂ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਮਾਈਗਰੇਟਰੀ
ਪਲਸ ਪੋਲੀਓ ਗੇੜ ਵਿੱਚ ਜਿਲ੍ਹਾ ਮਾਨਸਾ ਵਿੱਚ 4189 ਬੱਚਿਆ ਨੂੰ ਪੋਲੀਓ ਰੋਕੂ ਬੂੰਦਾ ਪਿਲਾਉਣ ਲਈ ਸੁਖਮਿੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ ਅਤੇ ਦਰਸ਼ਨ ਸਿੰਘ ਬਲਾਕ ਐਕਸਟੇਸ਼ਨ ਐਜੂਕੇਟਰ ਦੀ ਦੇਖ ਰੇਖ ਵਿੱਚ ਇੱਕ ਮੀਟਿੰਗ ਰੱਖੀ ਗਈ।ਜਿਸ ਵਿਚ ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠੁਕਰਾਲ ਨੇ ਦੱਸਿਆ ਕਿ 18 ਤੋਂ 20 ਨਵੰਬਰ ਨੂੰ ਇਹ ਬੂੰਦਾਂ ਪਿਲਾਈਆ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਭੱਠਿਆਂ, ਫੈਕਟਰੀਆਂ, ਉਸਾਰੀ, ਵਾਲੀਆ ਥਾਵਾਂ, ਸਲੱਮ ਏਰੀਏ ਅਤੇ ਝੁੱਗੀਆਂ-ਝੋਪੜੀਆਂ ਵਿਚ ਜਾ ਕੇ ਪੋਲੀਓ ਬੂੰਦਾਂ ਪਿਲਾਈਆ ਜਾਣਗੀਆਂ।ਜਿਲਾ ਟੀਕਾਕਰਨ ਅਫ਼ਸਰ ਡਾ. ਸੰਜੀਵ ਓਬਰਾਏ ਅਨੁਸਾਰ 0 ਤੋਂ 5 ਸਾਲ ਦੇ ਬੱਚਿਆ ਨੂੰ ਬੂੰਦਾਂ ਪਿਲਾਉਣ ਲਈ 22 ਮੋਬਾਈਲ ਟੀਮਾਂ ਦਾ ਗਠਨ ਕੀਤਾ ਜਾ ਰਿਹਾ ਹੈ ਅਤੇ ਵੱਖ-ਵੱਖ ਖੇਤਰਾਂ ’ਚ ਜਾਇਜ਼ਾ ਲੈਣ ਸਬੰਧੀ 6 ਸੁਪਰਵਾਈਜ਼ਰਾ ਦੀਆ ਟੀਮਾਂ ਲਗਾਈਆ ਗਈਆ ਹਨ।ਬੁਢਲਾਡਾ ਬਲਾਕ ਲਈ ਡਾ. ਮਨੋਹਰ ਲਾਲ ਡੀ.ਐਚ.ਓ ਅਤੇ ਜਗਦੇਵ ਸਿੰਘ ਕਮਿਉਨਟੀ ਮੋਬਲਾਈਜ਼ਰ, ਖਿਆਲਾ ਕਲਾਂ ਬਲਾਕ ਲਈ ਡਾ. ਸੰਜੀਵ ਓਬਰਾਏ ਜਿਲ੍ਹਾ ਟੀਕਾਕਰਨ ਅਫਸਰ ਅਤੇ ਸਰਦੂਲਗੜ ਬਲਾਕ ਲਈ ਡਾ. ਸੁਰਿੰਦਰ ਸਿੰਘ ਸਹਾਇਕ ਸਿਵਲ ਸਰਜਨ ਅਤੇ ਸੁਖਮਿੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ ਇਸ ਰਾਉਂਡ ਦੀ ਦੇਖਭਾਲ ਕਰਨਗੇ।ਅਵਤਾਰ ਸਿੰਘ ਜਿਲ੍ਹਾ ਪ੍ਰੋਗਰਾਮ ਅਫਸਰ ਮੈਨੇਜਰ ਨੇ ਪ੍ਰਵਾਸੀ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਅਗਲੇ ਦਿਨਾਂ ’ਚ ਨੰਨੀਆਂ ਜ਼ਿੰਦਾਂ ਨੂੰ ਬੂੰਦਾਂ ਲਾਜ਼ਮੀ ਪਿਲਾਉਣ।ਇਸ ਮੌਕੇ ਜਿਲਾ ਐਪੀਡਿਮਾਲੋਜਿਸਟ ਸੰਤੋਸ਼ ਭਾਰਤੀ ਅਤੇ ਕੇਵਲ ਸਿੰਘ ਸਿਹਤ ਸੁਪਰਵਾਈਜ਼ਰ ਨੇ ਸਿਹਤ ਕਾਮਿਆਂ ਨੂੰ ਆਪਣੀ ਇਸ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media