ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਰਾਜਸਥਾਨ ਦੇ ਇੱਕ ਪਿੰਡ ਵਿਚ ਨਿਰਮਾਣ ਅਧੀਨ ਗੁਰਦੁਆਰਾ ਸਾਹਿਬ ਦੀ ਬੀਤੇ ਕੱਲ੍ਹ ਇਮਾਰਤ ਡਿੱਗਣ ਕਾਰਨ ਹੋਈਆਂ ਮੌਤਾਂ ’ਤੇ ਅਫਸੋਸ ਪ੍ਰਗਟਾਇਆ ਹੈ।ਜਾਰੀ ਇੱਕ ਬਿਆਨ ਵਿਚ ਗੋਬਿੰਦ ਸਿੰਘ ਲੋਂਗੋਵਾਲ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਬਣ ਰਹੀ ਇਮਾਰਤ ਦੇ ਡਿੱਗ ਜਾਣ ਅਤੇ ਇਸ ਹਾਦਸੇ ਕਾਰਨ ਹੋਈਆਂ ਚਾਰ ਮੌਤਾਂ ਨਾਲ ਉਨ੍ਹਾਂ ਦੇ ਮਨ ਨੂੰ ਗਹਿਰਾ ਦੁੱਖ ਪੁੱਜਾ ਹੈ।ਉਨ੍ਹਾਂ ਇਸ ਘਟਨਾ ਵਿਚ ਚਲਾਣਾ ਕਰ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਅਤੇ ਜਖਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕੀਤੀ ਹੈ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ
ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …
Punjab Post Daily Online Newspaper & Print Media