Saturday, April 25, 2026

ਸ਼੍ਰੋਮਣੀ ਕਮੇਟੀ ਦੇ ਜਥੇ ਦੇ 1227 ਸ਼ਰਧਾਲੂਆਂ ਨੂੰ ਜਾਰੀ ਹੋਏ ਪਾਕਿਸਤਾਨ ਦੇ ਵੀਜ਼ੇ

ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ SGPC Logoਦਾ 23 ਨਵੰਬਰ ਨੂੰ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 21 ਨਵੰਬਰ ਨੂੰ ਰਵਾਨਾ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਇਸ ਜਥੇ ਨਾਲ ਜਾਣ ਲਈ 1630 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1227 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਵੱਡੀ ਗਿਣਤੀ ਵਿਚ ਵੀਜੇ ਰੱਦ ਕਰਨ ਨੂੰ ਸਿੱਖ ਭਾਵਨਾਵਾਂ ਨਾਲ ਜਿਆਦਤੀ ਕਰਾਰ ਦਿੱਤਾ ਹੈ।ਉਨ੍ਹਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 1630 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ ਗਏ ਸਨ ਪਰੰਤੂ ਇਨ੍ਹਾਂ ਵਿੱਚੋਂ 403 ਸ਼ਰਧਾਲੂਆਂ ਨੂੰ ਵੀਜੇ ਨਹੀਂ ਦਿੱਤੇ ਗਏ।ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਵੀਜੇ ਰੱਦ ਹੋਣ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਵੱਧ ਤੋਂ ਵੱਧ ਵੀਜੇ ਦਿੱਤੇ ਜਾਣੇ ਚਾਹੀਦੇ ਸਨ।ਜਥੇ ਦੀ ਰਵਾਨਗੀ ਬਾਰੇ ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਫਤਰ ਤੋ ਸ਼ਰਧਾਲੂਆਂ ਦਾ ਇਹ ਜਥਾ 21 ਨਵੰਬਰ ਨੂੰ ਰਵਾਨਾ ਕੀਤਾ ਜਾਵੇਗਾ ਜੋ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਉਣ ਅਤੇ ਵੱਖ ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਮਗਰੋਂ 30 ਨਵੰਬਰ ਨੂੰ ਦੇਸ਼ ਵਾਪਸ ਪਰਤ ਆਵੇਗਾ।ਮੁੱਖ ਸਕੱਤਰ ਨੇ ਕਿਹਾ ਕਿ ਜਥੇ ਨਾਲ ਜਾਣ ਵਾਲੇ ਸ਼ਰਧਾਲੂ ਆਪਣੇ ਪਾਸਪੋਰਟ 20 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫਤਰ ਤੋਂ ਪ੍ਰਾਪਤ ਕਰਨ। ਡਾ. ਰੂਪ ਸਿੰਘ ਅਨੁਸਾਰ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਭਲਾਈਪੁਰ ਕਰ ਰਹੇ ਹਨ।

Check Also

ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …

Leave a Reply