ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੂੰ ਵੱਖ-ਵੱਖ ਪੱਤਰ ਲਿਖ ਕੇ ਮਾਣਯੋਗ ਸੁਪਰੀਮ ਕੋਰਟ ਵੱਲੋਂ ਰਾਤ 10.00 ਵਜੇ ਤੋਂ ਸਵੇਰੇ 6.00 ਵਜੇ ਤੀਕ ਲਾਊਡ ਸਪੀਕਰਾਂ ਉਪਰ ਲਾਈ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਮੰਗ ਕੀਤੀ ਹੈ।ਉਨ੍ਹਾਂ ਮੰਗ ਕੀਤੀ ਹੈ ਕਿ ਅੰਮ੍ਰਿਤਸਰ ਸਮੇਤ ਰਾਜ ਦੇ ਸਾਰੇ ਥਾਣਿਆਂ ਦੇ ਮੁੱਖੀਆਂ ਨੂੰ ਹਦਾਇਤ ਕਰਨ ਦੀ ਕ੍ਰਿਪਾਲਤਾ ਕੀਤੀ ਜਾਵੇ ਕਿ ਉਹ ਆਪੋ ਆਪਣੇ ਇਲਾਕੇ ਦੇ ਧਾਰਮਿਕ ਸਥਾਨਾਂ ਨੂੰ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਲਿਖਤੀ ਰੂਪ ਵਿਚ ਨੋਟ ਕਰਵਾਉਣ ਕਿ ਉਹ ਰਾਤ 10.00 ਵਜੇ ਤੋਂ ਸਵੇਰ 6.00 ਵਜੇ ਤੀਕ ਲਾਉਡ ਸਪੀਕਰਾਂ ਦੀ ਵਰਤੋਂ ਨਹੀਂ ਕਰਨਗੇ।
ਵਰਣਨਯੋਗ ਹੈ ਕਿ ਬਹੁਤੇ ਧਾਰਮਿਕ ਸਥਾਨਾਂ ਵਾਲੇ ਸਵੇਰੇ 4.00 ਵਜੇ ਲਾਊਡ ਸਪੀਕਰ ਚਲਾਉਣੇ ਸ਼ੁਰੂ ਕਰ ਦਿੰਦੇ ਹਨ, ਜਿਸ ਨਾਲ ਲੋਕਾਂ ਦੀ ਨੀਂਦ ਖ਼ਰਾਬ ਹੁੰਦੀ ਹੈ ਤੇ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਵਿਘਨ ਪੈਂਦਾ ਹੈ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …