Wednesday, May 27, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ 49ਵਾਂ ਸਥਾਪਨਾ ਦਿਵਸ 24 ਨੂੰ

ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਆਪਣਾ 49ਵਾਂ ਸਥਾਪਨਾ ਦਿਵਸ 24 ਨਵੰਬਰ, GNDU2018 (ਸ਼ਨੀਵਾਰ) ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਜਾ ਰਹੀ ਹੈ।ਇਸ ਸਬੰਧੀ ਵਾਈਸ-ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾ ਹੇਠ ਵੱਖ-ਵੱਖ ਸਥਾਪਕ ਕਮੇਟੀਆਂ ਵਲੋ ਕਾਰਜ ਆਰੰਬੇ ਗਏ ਹਨ।ਇਸ ਦਿਨ ਦੇ ਜਸ਼ਨਾਂ ਦਾ ਆਰੰਭ ਸਵੇਰੇ 8.15 ਵਜੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸ਼ਬਦ ਕੀਰਤਨ ਅਤੇ ਅਰਦਾਸ ਨਾਲ ਹੋਵੇਗਾ।
ਰਜਿਸਟਰਾਰ ਪ੍ਰੋ. ਸਰਬਜੋਤ ਸਿੰਘ ਬਹਿਲ ਨੇ ਇਸ ਸਬੰਧੀ ਦੱਸਿਆ ਕਿ ਪ੍ਰੋ. ਵੇਦ ਪ੍ਰਕਾਸ਼ ਸਾਬਕਾ ਚੇਅਰਮੈਨ, ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ, ਨਵੀਂ ਦਿੱਲੀ ਅਤੇ ਪ੍ਰੋ. ਚਰਨ ਸਿੰਘ ਨਾਨ-ਐਗਜੀਕਿਉਟਿਵ ਚੇਅਰਮੈਨ, ਪੰਜਾਬ ਐਂਡ ਸਿੰਧ ਬੈਂਕ ਇਸ ਮੌਕੇ ਵਿਦਿਅਕ ਭਾਸ਼ਣ ਦੇਣਗੇ।
ਇਸੇ ਤਰ੍ਹਾਂ ਯੂਨੀਵਰਸਿਟੀ ਦਾ ਗੈਲਰੀ-ਹਿਸਟਰੀ ਐਂਡ ਡਰੀਮਸ ਹਾਲ ਵਿਖੇ  ਪੇਂਟਿੰਗ ਪ੍ਰਦਰਸ਼ਨੀ ਵੀ ਲੱਗੇਗੀ। ਇਸ ਦਿਨ ਗੁਰੂ ਕਾ ਲੰਗਰ ਯੂਨੀਵਰਸਿਟੀ ਦੇ ਇਨਡੋਰ ਸਟੇਡੀਅਮ ਦੇ ਸਾਹਮਣੇ ਦੁਪਹਿਰ 1.00 ਵਜੇ ਆਰੰਭ ਹੋਵੇਗਾ।ਸ਼ਾਮ 7.00 ਤੋਂ 8.00 ਵਜੇ ਤਕ ਗੁਰਦਵਾਰਾ ਸਾਹਿਬ ਵਿਖੇ ਵਿਸ਼ੇਸ਼ ਕੀਰਤਨ ਦਰਬਾਰ ਹੋਵੇਗਾ।
 

Check Also

ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …

Leave a Reply