ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਰਾਜ ਪੱਧਰ `ਤੇ ਪੰਜਾਬ ਊਰਜਾ ਵਿਕਾਸ ਏਜੰਸੀ ਦੁਆਰਾ ਊਰਜਾ ਬਚਾਅ ਕੁਵਿਜ਼ ਡੀ.ਏ.ਵੀ.
ਪਬਲਿਕ ਸਕੂਲ, ਬੀ.ਆਰ.ਐਸ ਨਗਰ ਲੁਧਿਆਣਾ ਵਿਖੇ ਕਰਵਾਇਆ ਗਿਆ ਜਿਸ ਵਿੱਚ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਨੇ ਦੂਸਰਾ ਸਥਾਨ ਹਾਸਲ ਕੀਤਾ।ਇਸ ਵਿੱਚ ਪੰਜਾਬ ਦੇ ਕਈ ਸਕੂਲਾਂ ਨੇ ਹਿੱਸਾ ਲਿਆ।ਦੋ ਰਾਊਂਡ ਪੂਰੇ ਹੋਣ ਤੋਂ ਬਾਅਦ ਸਕੂਲ ਟੀਮ ਨੇ ਦੂਸਰਾ ਸਥਾਨ ਹਾਸਲ ਕੀਤਾ।ਟੀਮ ਵਿੱਚ ਰੋਹਨ ਤਲਵਾਰ, ਕ੍ਰਿਤਿਨ ਕੁਮਾਰ ਜਮਾਤ ਨੌਵੀਂ ਅਤੇ ਰਿਤਵਿਕ ਚੌਹਾਨ ਤੇ ਅਭਿਨਵ ਜੈਨ ਜਮਾਤ ਦਸਵੀਂ ਨੂੰ ਇਨਾਮ ਦੇ ਰੂਪ ਵਿੱਚ ਟਰਾਫ਼ੀ, ਨਕਦ ਇਨਾਮ ਤੇ ਸਰਟੀਫਿਕੇਟ ਪ੍ਰਦਾਨ ਕੀਤੇ ਗਏ ।
ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ੍ਰ੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਦੇ ਲਈ ਆਸ਼ੀਰਵਾਦ ਭੇਜਿਆ ।
ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਆਪਣੇ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਅੱਗੇ ਵੱਧਦੇ ਹੋਏ ਵੇਖ ਕੇ ਬਹੁਤ ਖੁਸ਼ੀ ਹੁੰਦੀ ਹੈ ਅਤੇ ਉਨ੍ਹਾਂ ਨੇ ਭਵਿੱਖ ਵਿੱਚ ਹੋਰ ਵੀ ਚੰਗੇ ਨਤੀਜੇ ਲਿਆਉਣ ਲਈ ਉਤਸ਼ਾਹਿਤ ਕੀਤਾ ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media