Monday, December 23, 2024

ਬਰਗਾੜੀ ਵਿਖੇ ਗੁਰਪੁਰਬ ਸਮਾਗਮਾਂ `ਚ 25 ਨੂੰ ਪੁੱਜਣਗੀਆਂ ਵੱਡੀ ਗਿਣਤੀ ਵਿਚ ਸੰਗਤਾਂ- ਬੱਛੋਆਣਾ

ਭੀਖੀ, 19 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ)  – ਸ਼੍ਰੋਮਣੀ ਅਕਾਲੀ ਦਲ (ਅ) ਦੇ ਜਿਲਾ ਪ੍ਰਧਾਨ ਜਥੇਦਾਰ ਬਲਵੀਰ ਸਿੰਘ ਬੱਛੋਆਣਾ ਅਤੇ ਜਿਲਾ ਜਰਨਲ PUNB1911201806ਸਕੱਤਰ ਸੁਖਚੈਨ ਸਿੰਘ ਅਤਲਾ ਨੇ ਪਿੰਡ ਅਕਲੀਆ ਕਲਾਂ ਵਿਖੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਬਤ ਖਾਲਸਾ ਵਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਵਿੱਚ ਜਾਰੀ ਬਰਗਾੜੀ ਮੋਰਚੇ `ਚ 25 ਨਵੰਬਰ ਨੂੰ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਮਾਗਮ ਕਰਵਾਏ ਜਾਣਗੇ।ਇਸ ਲਈ ਮਾਨਸਾ ਜਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।ਇਸੇ ਤਹਿਤ ਅੱਜ ਅਕਲੀਆ ਵਿੱਚ ਇਨਸਾਫ਼ ਮੋਰਚੇ ਦੀ ਸਫਲਤਾ ਲਈ 21 ਮੈਂਬਰੀ ਕਮੇਟੀ ਬਣਾਈ ਗਈ।ਇਹ ਕਮੇਟੀ ਮੈਂਬਰ ਹਰ ਹਫਤੇ ਜਿਲੇ ਤੋਂ ਬਰਗਾੜੀ ਮੋਰਚੇ ਵਿਚ ਸ਼ਾਮਲ ਹੋਣ ਲਈ ਜਾਂਦੇ ਜਥੇ ਵਿੱਚ ਸ਼ਾਮਲ ਹੋਣ ਲਈ ਸੰਗਤਾਂ ਨੂੰ ਪ੍ਰੇਰਿਤ ਕਰਨਗੇ।
ਇਸ ਮੌਕੇ ਰਜਿੰਦਰ ਸਿੰਘ ਜਵਾਹਰਕੇ ਮੈਂਬਰ ਵਰਕਿੰਗ ਕਮੇਟੀ, ਜੁਗਿੰਦਰ ਸਿੰਘ ਬੋਹਾ ਪ੍ਰਧਾਨ ਕਿਸਾਨ ਵਿੰਗ ਜਿਲ੍ਹਾ ਮਾਨਸਾ, ਜਗਤਾਰ ਸਿੰਘ ਜਵਾਹਰਕੇ, ਮੇਜ਼ਰ ਸਿੰਘ ਅਕਲੀਆਂ ਆਗੂ ਕਿਸਾਨ ਵਿੰਗ, ਲਵਪ੍ਰੀਤ ਸਿੰਘ ਅਕਲੀਆ ਪ੍ਰਧਾਨ ਯੂਥ ਵਿੰਗ ਸਰਕਲ ਜੋਗਾ, ਗੁਰਦੀਪ ਸਿੰਘ, ਜੈਲਾ ਸਿੰਘ, ਨਿਹੰਗ ਬੇਅੰਤ ਸਿੰਘ, ਨਛੱਤਰ ਸਿੰਘ, ਚੰਦ ਸਿੰਘ, ਵਜ਼ੀਰ ਸਿੰਘ, ਜੀਤ ਸਿੰਘ, ਹਾਕਮ ਸਿੰਘ, ਸੇਵਾ ਸਿੰਘ, ਭੋਲਾ ਸਿੰਘ, ਸੁਖਵਿੰਦਰ ਸਿੰਘ, ਜਗਸੀਰ ਸਿੰਘ ਅਤੇ ਸੁਰਜੀਤ ਸਿੰਘ ਆਦਿ ਹਾਜ਼ਰ ਸਨ।
 

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …

Leave a Reply