ਜੰਡਿਆਲਾ, 19 ਨਵੰਬਰ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੁਲ਼ ਦੇ ਬੱਚਿਆਂ ਨੇ ਮੁੜ ਇਤਿਹਾਸ ਦੁਹਰਾਉਂਦਿਆਂ ਡਾ.
ਗੁਰਦਿਆਲ ਸਿੰਘ ਫੁੱਲ ਯਾਦਗਾਰੀ ਮੇਲੇ ਵਿੱਚ ਹੂੰਝਾ ਫੇਰ ਜਿੱਤਾਂ ਪ੍ਰਾਪਤ ਕੀਤੀਆਂ ਹਨ।ਡਾ. ਗੁਰਦਿਆਲ ਸਿੰਘ ਫੁੱਲ ਯਾਦਗਾਰੀ ਟਰੱਸਟ ਵੱਲੋਂ ਪੰਡਿਤ ਕਿਸ਼ਨ ਦਵੇਸਰ ਜੀ ਦੀ ਅਗਵਾਈ ਵਿੱਚ ਸੇਂਟ ਜੋਨਸ ਸਕੂਲ ਹੁਸ਼ਿਆਰ ਨਗਰ (ਅੰਮ੍ਰਿਤਸਰ) ਵਿੱਚ ਭਾਸ਼ਣ ਅਤੇ ਗੀਤਾਂ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਲਗਭਗ 15 ਸਕੂਲਾਂ ਨੇ ਭਾਗ ਲਿਆ।ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਦੇ ਬੱਚਿਆਂ ਨੇ ਵਧੀਆ ਕਾਰਗੁਜ਼ਾਰੀ ਦਿਖਾਉਂਦਿਆਂ ਜੂਨੀਅਰ ਗੀਤ ਮੁਕਾਬਲੇ `ਚ ਨਵਨੀਤ ਕੌਰ ਨੇ ਪਹਿਲਾ, ਜੂਨੀਅਰ ਭਾਸ਼ਣ `ਚ ਅੰਮ੍ਰਿਤਪਾਲ ਕੌਰ ਨੇ ਦੂਸਰਾ, ਸੀਨੀਅਰ ਭਾਸ਼ਣ `ਚ ਨਵਨੀਤ ਕੌਰ ਨੇ ਦੂਸਰਾ ਅਤੇ ਸੀਨੀਅਰ ਗੀਤ `ਚ ਅੰਕੁਸ਼ਦੀਪ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ।ਸਕੂਲ ਪਹੁੰਚਣ `ਤੇ ਮੈਨੇਜਿੰਗ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ, ਪਿ੍ਰੰਸੀਪਲ ਅਮਰਪ੍ਰੀਤ ਕੌਰ, ਵਾਈਸ ਪ੍ਰਿੰਸੀਪਲ ਗੁਰਪ੍ਰੀਤ ਕੌਰ, ਕੋਆਰਡੀਨੇਟਰ ਨਰਿੰਦਰਪਾਲ ਕੌਰ, ਸ਼ਿਲਪਾ ਸ਼ਰਮਾ ਨੇ ਬੱਚਿਆਂ ਨੂੰ ਇਨਾਮ ਦਿੱਤੇ ਅਤੇ ਇਹਨਾਂ ਦੇ ਇੰਚਾਰਜ ਜਸਬੀਰ ਸਿੰਘ ਅਤੇ ਅਜੇ ਕੁਮਾਰ ਦੀ ਮਿਹਨਤ ਨੂੰ ਸਲਾਹਿਆ ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media