ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ `ਚ ਚੌਥੀ ਜਮਾਤ ਦੇ ਵਿਦਿਆਰਥੀ ਵਤਸਲ ਕਪੂਰ ਨੇ ਬੈਡਮਿੰਟਨ ਹਾਲ ਅੰਮ੍ਰਿਤਸਰ ਵਿੱਚ ਹੋਈ ਕਰਾਟੇ ਚੈਂਪੀਅਨਸ਼ਿ਼ਪ “ਚੈਂਪੀਅਨਸ਼ਿਪ ਛੋਟੋਕਾਏ ਇੰਟਰ ਕੋਂਟੀਨੈਂਟਲ“ ਵਿੱਚ ਸਿਲਵਰ ਮੈਡਲ ਜਿੱਤਿਆ।ਵਤਸਲ ਕਪੂਰ ਨੇ ਅੰਡਰ-11 ਕੈਟਾਗਰੀ ਵਿੱਚ ਭਾਗ ਲਿਆ ਅਤੇ ਹੋਰ ਅਜਿਹੀਆਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਇਹ ਮੈਚ ਬਹੁਤ ਹੀ ਰੁਮਾਂਚਿਤ ਰਿਹਾ।
ਪੰਜਾਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਨੇ ਵਿਦਿਆਰਥੀ ਨੂੰ ਉਸ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਸ਼ੁੱਭ-ਕਾਮਨਾਵਾਂ ਭੇਜੀਆਂ।ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਤਸਲ ਕਪੂਰ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ `ਤੇ ਹੋਰ ਵੀ ਵਧੀਆ ਪ੍ਰਦਰਸ਼ਨ ਲਈ ਉਤਸ਼ਾਹਿਤ ਕੀਤਾ ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …