ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਓਮ ਪ੍ਰਕਾਸ਼ ਸੋਨੀ ਸਿੱਖਿਆ ਅਤੇ ਵਾਤਾਵਰਨ ਮੰਤਰੀ ਪੰਜਾਬ ਵਲੋਂ ਫਤਿਹ ਸਿੰਘ ਕਾਲੋਨੀ ਵਿਖੇ
ਗਲੀਆਂ-ਨਾਲੀਆਂ ਪੱਕੀਆਂ ਕਰਨ ਦਾ ਉਦਘਾਟਨ ਕੀਤਾ।ਉਨ੍ਹਾਂ ਦੇ ਨਾਲ ਵਿਕਾਸ ਸੋਨੀ ਕੌਂਸਲਰ, ਪਰਮਜੀਤ ਚੋਪੜਾ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
ਇਸ ਮੌਕੇ ਸੋਨੀ ਨੇ ਕਿਹਾ ਕਿ ਫਤਿਹ ਸਿੰਘ ਕਾਲੋਨੀ ਦੇ ਵਿਕਾਸ ਕੰਮਾਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।ਸੋਨੀ ਨੇ ਕਿਹਾ ਕਿ ਫਤਿਹ ਸਿੰਘ ਕਾਲੋਨੀ ਦੇ 80 ਫੀਸਦੀ ਤੋਂ ਜ਼ਿਆਦਾ ਵਿਕਾਸ ਦੇ ਕੰਮ ਕਰ ਦਿੱਤੇ ਗਏ ਹਨ ਅਤੇ ਬਾਕੀ ਰਹਿੰਦੇ ਕੰਮ ਵੀ ਛੇਤੀ ਹੀ ਪੂਰੇ ਕਰ ਦਿੱਤੇ ਜਾਣਗੇ।ਸੋਨੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਦੇ ਕੰਮਾਂ ਵਿੱਚ ਗੁਣਵਤਾ ਦੇ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।ਸੋਨੀ ਨੇ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਲਾਕੇ ਵਿੱਚ ਲੱਟਕ ਰਹੀਆਂ ਬਿਜਲੀ ਦੀਆਂ ਤਾਰਾਂ ਨੂੰ ਤੁਰੰਤ ਠੀਕ ਕੀਤਾ ਜਾਵੇ।
ਸੋਨੀ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਕੇਂਦਰੀ ਦੇ ਸੀਵਰੇਜ ਸਿਸਟਮ ਨੂੰ ਵੀ ਸਾਫ਼ ਕਰਵਾਇਆ ਜਾ ਰਿਹਾ ਹੈ ਅਤੇ ਸੀਵਰੇਜ ਸਿਸਟਮ ਵਿੱਚ ਕਿਸੇ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।ਸੋਨੀ ਵਲੋਂ ਫਤਿਹ ਸਿੰਘ ਕਾਲੋਨੀ ਦਾ ਦੌਰਾ ਵੀ ਕੀਤਾ ਗਿਆ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਇਨ੍ਹਾਂ ਮੁਸ਼ਕਿਲਾਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media