Wednesday, March 18, 2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਅਤੇ ਸਿੱਖਿਆਵਾਂ `ਤੇ ਚੱਲਣ ਲਈ ਕੀਤਾ ਪ੍ਰੇਰਿਤ

65ਵੇਂ ਸਹਿਕਾਰੀ ਸਪਤਾਹ ਮੌਕੇ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸਹਿਕਾਰੀ ਦਿਵਸ
ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ)  – 65ਵੇਂ ਸਹਿਕਾਰੀ ਸਪਤਾਹ ਦੇ ਜਸ਼ਨਾਂ ਦੇ ਮੌਕੇ ਸਹਿਕਾਰੀ ਦਿਵਸ ਸਥਾਨਕ ਗੁਰੂ ਨਾਨਕ ਦੇਵ PPN2011201805ਯੂਨੀਵਰਸਿਟੀ ਵਿਖੇ ਮਨਾਇਆ ਗਿਆ।ਸਹਿਕਾਰਤਾ ਵਿਭਾਗ ਅੰਮ੍ਰਿਤਸਰ ਅਤੇ ਪਨਕੋਫੈਡ ਪੰਜਾਬ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਦੇ ਸਬੰਧ ਵਿੱਚ ਉਨਾਂ ਦੇ ਉਪਦੇਸ਼ਾਂ ਨੂੰ ਸਾਰਿਆਂ ਨਾਲ ਸਾਂਝਾ ਕਰਨ ਅਤੇ ਸਿੱਖਿਆਵਾਂ `ਤੇ ਚੱਲਣ ਲਈ ਜੋਰ ਦਿੱਤਾ ਗਿਆ।ਇਸ ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ, ਸ਼ੂਗਰਫੈਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਅਤੇ ਐਡੀਸ਼ਨਲ ਰਜਿਸਟਰਾਰ ਸਹਿਕਾਰੀ ਸਭਾਵਾਂ ਦਵਿੰਦਰ ਸਿੰਘ ਨੇ ਸਮਾਰੋਹ ਦੀ ਪ੍ਰਧਾਨਗੀ ਕੀਤੀ ਅਤੇ ਇਸ ਸਮਾਰੋਹ ਦੇ ਜਲੰਧਰ ਡਵੀਜ਼ਨ ਦੇ ਸਹਿਕਾਰੀ ਸਭਾਵਾਂ ਦੇ ਸੰਯੁਕਤ ਰਜਿਸਟਰਾਰ ਭੁਪਿੰਦਰ ਸਿੰਘ ਵਾਲੀਆ ਵਿਸ਼ੇਸ਼ ਮਹਿਮਾਨ ਸਨ।
              ਮੁੱਖ ਮਹਿਮਾਨ ਭੱਟੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਵਿੱਤੀ ਹਾਲਤ ਨੂੰ ਸੁਧਾਰਨ ਲਈ ਅਤੇ ਫਸਲਾਂ ਦੀ ਸਹੀ ਮਾਰਕੀਟਿੰਗ ਕਰਕੇ ਉੱਚਿਤ ਮੁੱਲ ਦਿਵਾਉਣ ਲਈ ਸਹਿਕਾਰਤਾ ਹੀ ਹੁਣ ਇੱਕ ਬਦਲ ਰਹਿ ਗਿਆ ਹੈ।ਇਸ ਲਈ ਸਾਰੇ ਕਿਸਾਨਾਂ ਨੂੰ ਸਹਿਕਾਰਤਾ ਦੇ ਝੰਡੇ ਥੱਲੇ ਇਕੱਠੇ ਹੋਣਾ ਚਾਹੀਦਾ ਹੈ।ਉਨਾਂ ਨੇ ਸਮਾਗਮ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਸਹਿਕਾਰੀ ਅਦਾਰਿਆਂ ਵਲੋਂ ਉਨਾਂ ਦੇ ਉਤਪਾਦਾਂ ਦੇ ਵੱਖ-ਵੱਖ ਸਟਾਲਾਂ ਵਿੱਚ ਲਾਈਆਂ ਪ੍ਰਦਰਸ਼ਨੀਆਂ ਦਾ ਨਰੀਖਣ ਕੀਤਾ ਅਤੇ ਸਹਿਕਾਰਤਾ ਵਿਭਾਗ ਦੀ ਕਾਰਗੁਜਾਰੀ ਨੂੰ ਸਲਾਉਂਦਿਆਂ ਕਿਹਾ ਕਿ ਇਸ ਵਿਭਾਗ ਦੀ ਕਮਾਂਡ ਪੰਜਾਬ ਸਰਕਾਰ ਦੇ ਇਕ ਬਹੁਤ ਹੀ ਇਮਾਨਦਾਰ ਅਤੇ ਸੁਲਝੇ ਹੋਏ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਹਿਕਾਰਤਾ ਤੇ ਜੇਲਾਂ ਮੰਤਰੀ ਦੇ ਹੱਥ ਵਿੱਚ ਹੈ।ਇਸ ਲਈ ਇਸ ਵਿਭਾਗ ਨੂੰ ਨਵੀਆ ਲੀਹਾਂ `ਤੇ ਤੋਰਿਆ ਜਾ ਰਿਹਾ ਹੈ ਅਤੇ ਨਵੇਂ ਮੀਲ ਪੱਧਰ ਸਥਾਪਿਤ ਹੋ ਰਹੇ ਹਨ।
               ਸਮਾਗਮ ਦੀ ਪ੍ਰਧਾਨਗੀ ਕਰ ਰਹੇ ਦਵਿੰਦਰ ਸਿੰਘ, ਆਈ.ਏ.ਐਸ ਨੇ ਸ਼ੂਗਰਮਿੱਲਾਂ ਦੀ ਕਾਰਗੁਜਾਰੀ ਨੂੰ ਸੁਧਾਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ ਅਤੇ ਕਿਹਾ ਕਿ ਸਾਰੀਆਂ ਮਿੱਲਾਂ ਦੀ ਕਪੈਸਟੀ ਵਧਾਈ ਜਾ ਰਹੀ ਹੈ ਅਤੇ ਬਿਜਲੀ ਦੇ ਕੋ-ਜਨਰੇਸ਼ਨ ਪਲਾਂਟ ਲਗਾਏ ਜਾ ਰਹੇ ਹਨ ਅਤੇ ਜਿੰਮੀਦਾਰਾਂ  ਨੂੰ  ਜਲਦ ਹੀ ਗੰਨੇ ਦੇ ਬਕਾਏ ਦੀ 25.00 ਕਰੋੜ ਦੀ ਰਕਮ ਦੋ ਦਿਨਾਂ ਦੇ ਅੰਦਰ ਜਾਰੀ ਕਰ ਦਿੱਤੀ ਜਾਵੇਗੀ।ਜਲੰਧਰ ਡਵੀਜ਼ਨ ਦੇ ਸੰਯੁਕਤ ਰਜਿਸਟਰਾਰ ਭੁਪਿੰਦਰ ਸਿੰਘ ਵਾਲੀਆ ਨੇ ਕਿਹਾ ਕਿ ਪਰਾਲੀ ਦੇ ਨਾੜ ਨੂੰ ਨਾ ਸਾੜਨ ਲਈ ਸਹਿਕਾਰਤਾ ਵਿਭਾਗ ਵਲੋਂ ਸਹਿਕਾਰੀ ਸਭਾਵਾਂ ਨੂੰ 80 ਪ੍ਰਤੀਸ਼ਤ ਸਬਸਿਡੀ ਤੇ ਖੇਤੀਬਾੜੀ ਸੰਦ ਮੁਹਈਆ ਕਰਵਾਏ ਜਾ ਰਹੇ ਹਨ, ਜਿਸ ਦੇ ਚੰਗੇ ਨਤੀਜੇ ਨਿਕਲ ਰਹੇ ਹਨ ਅਤੇ ਕਿਸਾਨੂੰ ਉਨਾਂਦੇ ਬੂਹੇ ਅੱਗੇ ਹੀ ਮਹਿੰਗੇ ਖੇਤੀਬਾੜੀ ਸੰਦ ਘੱਟ ਕਿਰਾਏ `ਤੇ ਉਪਲਬਧ ਹਨ। ਉਨਾਂ ਦੱਸਿਆ ਕਿ ਇਨਾਂ ਖੇਤੀਬਾੜੀ ਸੰਦਾਂ `ਤੇ ਹੁਣ ਤੱਕ ਤਕਰੀਬਨ 100 ਕਰੋੜ ਰੂਪੈ ਦੀ ਸਬਸਿਡੀ ਭਾਰਤ ਸਰਕਾਰ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਜਾ ਚੁੱਕੀ ਹੈ। ਉਨਾਂ ਨੇ ਖੇਤੀ ਨੂੰ ਲਾਹੇਵੰਦਾ ਧੰਦਾ ਬਣਾਉਣ ਲਈ ਅਤੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਲਈ ਠੋਸ ਸੁਝਾਅ ਦਿੱਤੇ ਅਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਵਿੱਚ ਵੱਧ ਤੋਂ ਵੱਧ ਸਹਿਕਾਰੀ ਸਭਾਵਾਂ ਦੀ ਸਮੂਲੀਅਤ ਉਨਾਂਦੇ ਉਪਦੇਸ਼ਾਂ ਦੇ ਤਹਿਤ ਕਰਾਉਣ ਲਈ ਸਹਿਕਾਰੀ ਸਭਾਵਾਂ ਨੂੰ ਪ੍ਰੇਰਿਆ।
              ਇਸ ਮੌਕੇ ਤੇ ਪਨਕੋਫੈਡ ਦੇ ਮੈਨੇਜਿੰਗ ਡਾਇਰੈਕਟਰ ਮਨਜੀਤ ਸਿੰਘ ਨੇ ਸਾਰੇ ਆਏ ਮਹਿਮਾਨਾਂ ਨੂੰ ਜੀ ਆਇਆ ਆਖਿਆ ਅਤੇ ਦੱਸਿਆ ਕਿ ਪਨਕੋਫੈਡ ਵਲੋਂ ਨਵੀਂ ਆਧੁਨਿਕ ਮਸ਼ੀਨਰੀ ਲਗਾਈ ਜਾ ਰਹੀ ਹੈ ਅਤੇ ਪਨਕੋਫੈਡ ਦਾ ਜੋ ਕੰਮ ਸਿੱਖਿਆ ਦਾ ਪ੍ਰਸਾਰ ਕਰਨਾ ਹੈ, ਉਸ ਨੂੰ ਵੱਡੇ ਪੱਧਰ `ਤੇ ਵਧਾਇਆ ਜਾ ਰਿਹਾ ਹੈ ਅਤੇ ਸਹਿਕਾਰੀ ਸਭਾਵਾਂ ਦੀਆਂ ਪ੍ਰਿੰਟਿੰਗ ਅਤੇ ਸਟੇਸ਼ਨਰੀ ਦੀਆਂ ਹਰ ਤਰਾਂ ਦੀਆ ਸਮੱਸਿਆਵਾਂ ਨੂੰ ਹੱਲ ਕੀਤਾ ਜਾਵੇਗਾ।
ਇਸ ਮੌਕੇ ਤੇ ਸ਼੍ਰੀਮਤੀ ਗਗਨਦੀਪ ਕੋਰ, ਬਲਵਿੰਦਰ ਸਿੰਘ, ਨਰਿੰਦਰ ਕੁਮਾਰ, ਸ਼੍ਰੀਮਤੀ ਪਰਮਜੀਤ ਕੋਰ, ਸ਼੍ਰੀਮਤੀ ਰਣਜੀਤ ਕੋਰ, ਦੀਨ ਦਿਆਲ (ਸਾਰੇ ਸਹਾਇਕ ਰਜਿਸਟਰਾਰ), ਹਰਜਿੰਦਰ ਸਿੰਘ ਸੰਧੂ ਅਤੇ ਦਵਿੰਦਰ ਸਿੰਘ, ਦੋਵੇਂ ਜ਼ਿਲ੍ਹਾ ਮੈਨੇਜਰ ਕੋਆਪ੍ਰੇਟਿਵ ਬੈਂਕ, ਸ਼ਿਵਰਾਜ ਸਿੰਘ ਧਾਲੀਵਾਲ, ਜਨਰਲ ਮੈਨੇਜਰ, ਸ਼ੂਗਰ ਮਿੱਲ, ਸੰਜੀਵ ਸ਼ਰਮਾ, ਜਨਰਲ ਮੈਨੇਜਰ, ਮਿਲਕ ਪਲਾਂਟ ਅਤੇ ਇੰਦਰਜੀਤ ਸਿੰਘ ਡੀ.ਐਮ ਮਾਰਕਫੈਡ, ਸੁਖਦੇਵ ਸਿੰਘ ਆਡਿਟ ਅਫਸਰ, ਜ਼ਿਲ੍ਹੇ ਦੇ ਸਾਰੇ ਨਰੀਖਕ ਅਤੇ ਵੱਡੀ ਗਿਣਤੀ ਵਿੱਚ ਸਹਿਕਾਰੀ ਅਦਾਰਿਆਂ ਤੋਂ ਆਏ ਹੋਏ ਇੰਨਾਂ ਅਦਾਰਿਆਂ ਦੇ ਮੈਂਬਰ ਹਾਜਰ ਸਨ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply