Saturday, July 25, 2026

ਗੁਰੂ ਰਾਮਦਾਸ ਲੰਗਰ ਵਿਖੇ ਅਮਰੀਕਾ ਨਿਵਾਸੀ ਹਰਵਿੰਦਰ ਸਿੰਘ ਹੈਰੀ ਵੱਲੋਂ ਸਫ਼ਾਈ ਮਸ਼ੀਨ ਭੇਟ

ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) -ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਵਿਚ ਫਰਸ਼ ਦੀ ਸਫ਼ਾਈ ਲਈ ਇਕ PPN2011201810ਵਿਸ਼ੇਸ਼ ਮਸ਼ੀਨ ਅਮਰੀਕਾ ਨਿਵਾਸੀ ਹਰਵਿੰਦਰ ਸਿੰਘ ਹੈਰੀ ਵੱਲੋਂ ਭੇਟ ਕੀਤੀ ਗਈ, ਜਿਸ ਦੀ ਕੀਮਤ ਲਗਪਗ ਸਾਢੇ ਅੱਠ ਲੱਖ ਰੁਪਏ ਹੈ।ਹਰਵਿੰਦਰ ਸਿੰਘ ਹੈਰੀ ਅਮਰੀਕਾ ਦੇ ਫਲੋਰੀਡਾ ਸ਼ਹਿਰ ਦੇ ਸਾਬਕਾ ਮੇਅਰ ਹਨ ਅਤੇ ਉਨ੍ਹਾਂ ਨੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਉਂਦਿਆਂ ਇਹ ਸਫ਼ਾਈ ਵਾਲੀ ਮਸ਼ੀਨ ਸਰਦਾਰ ਪੱਗੜੀ ਹਾਊਸ ਦੇ ਅਮਰਜੀਤ ਸਿੰਘ ਰਾਹੀਂ ਭੇਟ ਕੀਤੀ ਹੈ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਹਰਵਿੰਦਰ ਸਿੰਘ ਹੈਰੀ ਅਤੇ ਸਰਦਾਰ ਪੱਗੜੀ ਹਾਊਸ ਦੇ ਮਾਲਕਾਂ ਦਾ ਧੰਨਵਾਦ ਕੀਤਾ ਅਤੇ ਸਫ਼ਾਈ ਵਾਲੀ ਮਸ਼ੀਨ ਭੇਟ ਕਰਨ ਪਹੁੰਚੇ ਅਮਰਜੀਤ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਡਾ. ਰੂਪ ਸਿੰਘ ਨੇ ਕਿਹਾ ਕਿ ਇਹ ਮਸ਼ੀਨ ਗੁਰੂ ਰਾਮਦਾਸ ਲੰਗਰ ਵਿਖੇ ਫ਼ਰਸ਼ ਦੀ ਸਫ਼ਾਈ ਲਈ ਵਰਤੀ ਜਾਵੇਗੀ।ਇਸ ਮੌਕੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੁਖਤਾਰ ਸਿੰਘ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਹਰਪ੍ਰੀਤ ਸਿੰਘ, ਇਕਬਾਲ ਸਿੰਘ ਮੁਖੀ, ਗੁਰਾ ਸਿੰਘ, ਸੁਪਰਵਾਈਜ਼ਰ ਹਰਭਿੰਦਰ ਸਿੰਘ ਸਮੇਤ ਹੋਰ ਮੌਜੂਦ ਸਨ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …

Leave a Reply