ਮਿਸ਼ਨ ਤੰਦਰੁਸਤ ਪੰਜਾਬ ਤਹਿਤ ਹਰ ਪਿੰਡ ਵਿੱਚ ਲੱਗਣਗੇ 550 ਬੂਟੇ
ਭੀਖੀ/ਮਾਨਸਾ, 20 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ 550 ਦੇ ਕਰੀਬ ਪੌਦੇ ਲਗਾਏ ਜਾਣਗੇ।ਜ਼ਿਲ੍ਹਾ ਜੰਗਲਾਤ ਅਫ਼ਸਰ ਸਵਰਨ ਸਿੰਘ ਨੇ ਦੱਸਿਆ ਕਿ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਦੇ ਮੰਤਵ ਨਾਲ ਜ਼ਿਲ੍ਹੇ ਦੇ 245 ਪਿੰਡਾਂ ਵਿੱਚ ਤਕਰੀਬਨ 1 ਲੱਖ 35 ਹਜ਼ਾਰ ਪੌਦੇ ਲਗਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਰਾਜ ਪੱਧਰੀ ਸਮਾਗਮ 23 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਮਨਾਇਆ ਜਾਵੇਗਾ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੌਦੇ ਲਗਾਉਣ ਤੋਂ ਬਾਅਦ ਉਨ੍ਹਾਂ ਦੀ ਸਾਂਭ-ਸੰਭਾਲ ਜ਼ਰੂਰ ਕੀਤੀ ਜਾਵੇ, ਤਾਂ ਜੋ ਇਹ ਪੌਦੇ ਰੁੱਖ ਬਣਕੇ ਮਨੁੱਖ ਜੀਵਨ ਲਈ ਸਿਹਤਮੰਦ ਜੀਵਨ ਪ੍ਰਦਾਨ ਕਰ ਸਕਣ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਜੰਗਲਾਤ ਵਿਭਾਗ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਗੁਰਮੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਕੰਮ ਲਈ ਮਗਨਰੇਗਾ ਦਾ ਵੀ ਸਹਿਯੋਗ ਲਿਆ ਜਾਵੇਗਾ।ਉਨ੍ਹਾਂ ਕਿਹਾ ਕਿ ਜਲਦ ਹੀ ਇੱਕ ਹੋਰ ਵੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ ਕਿ ਛੋਟੇ ਪੌਦਿਆਂ ਦੀ ਸਾਂਭ-ਸੰਭਾਲ ਕਰਨਾ ਕਾਫ਼ੀ ਮੁਸ਼ਕਿਲ ਹੋ ਜਾਂਦਾ ਹੈ।ਇਸ ਲਈ ਛੋਟੇ ਪੌਦੇ ਨਰਸਰੀ ਵਿੱਚ ਤਿਆਰ ਕਰ ਕੇ ਜਦ ਕੁੱਝ ਵੱਡੇ ਹੋ ਜਾਂਦੇ ਹਨ ਉਸ ਤੋਂ ਬਾਅਦ ਉਨ੍ਹਾਂ ਦੀ ਵੰਡ ਕੀਤੀ ਜਾਵੇਗੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …