Sunday, September 8, 2024

ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਨੂੰ ਵਾਤਾਅਨੁਕੂਲ (ਏ.ਸੀ) ਕਰਨ ਦੀ ਜਥੇ: ਅਵਤਾਰ ਸਿੰਘ ਵੱਲੋਂ ਅਰੰਭਤਾ

PPN27081421ਅੰਮ੍ਰਿਤਸਰ 27 ਅਗਸਤ (ਗੁਰਪ੍ਰੀਤ ਸਿੰਘ) – ਰੁਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਨੂੰ ਵਾਤਾ-ਅਨਕੂਲ (ਏ.ਸੀ.) ਕਰਨ ਦੀ ਸ਼ੁਭ ਅਰੰਭਤਾ ਕਰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਰਦਾ ਨਿਕਾਸੀ ਕੀਤੀ। ਇਸ ਸਮੇਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀ:ਹੈੱਡ ਗ੍ਰੰਥੀ ਤੇ ਚੱਡਾ ਪ੍ਰਵਾਰ ਵੱਲੋਂ ਸ.ਰਜਿੰਦਰ ਸਿੰਘ ਚੱਡਾ ਵੀ ਮੌਜੂਦ ਸਨ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਮੌਸਮ ਨੂੰ ਮੁਖ ਰੱਖਦਿਆਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਨੂੰ ਵਾਤਾ-ਅਨੁਕੂਲ (ਏ.ਸੀ.) ਕਰਨਾ ਸਮੇਂ ਦੀ ਲੋੜ ਸੀ ਸੋ ਇਸ ਕਾਰਜ ਨੂੰ ਮੁਕੰਮਲ ਕਰਨ ਲਈ ਬੀਬੀ ਪ੍ਰਕਾਸ਼ ਕੌਰ ਚੱਡਾ ਸਪੁੱਤਨੀ ਸਵ: ਸ.ਕੁਲਵੰਤ ਸਿੰਘ ਚੱਡਾ ਨੂੰ ਸੇਵਾ ਸੌਪੀਂ ਗਈ ਹੈ ਜੋ ਆਉਣ ਵਾਲੀਆਂ ਗਰਮੀਆਂ ਤੋਂ ਪਹਿਲਾਂ ਮੁਕੰਮਲ ਹੋ ਜਾਵੇਗੀ।
ਇਸ ਤੋਂ ਪਹਿਲਾਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਸਮਾਗਮ ਵਿੱਚ ਭਾਈ ਰਾਏ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ, ਅਰਦਾਸ ਭਾਈ ਕੁਲਵਿੰਦਰ ਸਿੰਘ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਨੇ ਲਿਆ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ.ਰਜਿੰਦਰ ਸਿੰਘ ਚੱਡਾ, ਸ.ਗੁਰਦੀਪ ਸਿੰਘ ਤੇ ਸ.ਤੇਜਿੰਦਰ ਸਿੰਘ ਬਿੱਟੂ ਤੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦਿੱਲੀ ਦੇ ਹੈੱਡ ਗ੍ਰੰਥੀ ਭਾਈ ਰਣਜੀਤ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਲੋਈ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ. ਹਰਜਾਪ ਸਿੰਘ ਸੁਲਤਾਨਵਿੰਡ, ਸ.ਗੁਰਿੰਦਰਪਾਲ ਸਿੰਘ ਕਾਦੀਆਂ ਤੇ ਸ.ਗੁਰਮੀਤ ਸਿੰਘ ਬੂਹ ਮੈਂਬਰ ਸ਼੍ਰੋਮਣੀ ਕਮੇਟੀ, ਸ.ਦਲਮੇਘ ਸਿੰਘ, ਸ.ਰੂਪ ਸਿੰਘ, ਸ.ਮਨਜੀਤ ਸਿੰਘ ਤੇ ਸ.ਸਤਬੀਰ ਸਿੰਘ ਸਕੱਤਰ, ਸ.ਦਿਲਜੀਤ ਸਿੰਘ ਬੇਦੀ, ਸ.ਮਹਿੰਦਰ ਸਿੰਘ ਆਹਲੀ, ਸ.ਬਲਵਿੰਦਰ ਸਿੰਘ ਜੌੜਾਸਿੰਘਾ, ਸ.ਰਣਜੀਤ ਸਿੰਘ ਤੇ ਸ.ਪਰਮਜੀਤ ਸਿੰਘ ਸਰੋਆ ਐਡੀ:ਸਕੱਤਰ, ਸ.ਸਤਿੰਦਰ ਸਿੰਘ ਨਿੱਜੀ ਸਹਾਇਕ ਪ੍ਰਧਾਨ ਸਾਹਿਬ, ਸ.ਸੁਖਦੇਵ ਸਿੰਘ ਭੂਰਾਕੋਹਨਾ, ਸ.ਜਗਜੀਤ ਸਿੰਘ, ਸ.ਸੰਤੋਖ ਸਿੰਘ, ਸ.ਪਰਮਜੀਤ ਸਿੰਘ, ਸ.ਜਗੀਰ ਸਿੰਘ ਤੇ ਸ.ਬਿਜੈ ਸਿੰਘ ਮੀਤ ਸਕੱਤਰ, ਸ.ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ.ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸੁਪ੍ਰਿੰਟੈਂਡੈਟ ਸ.ਹਰਮਿੰਦਰ ਸਿੰਘ ਮੂਧਲ, ਸਫ਼ਸੁਪ੍ਰਿੰਟੈਂਡੈਟ ਸ.ਮਲਕੀਤ ਸਿੰਘ ਬਹਿੜਵਾਲ, ਸ.ਜਤਿੰਦਰ ਸਿੰਘ, ਸ.ਬੇਅੰਤ ਸਿੰਘ ਅਨੰਦਪੁਰੀ, ਸ.ਸੁਖਰਾਜ ਸਿੰਘ ਤੇ ਸ.ਹਰਜਿੰਦਰ ਸਿੰਘ ਐਡੀ:ਮੈਨੇਜਰ, ਆਦਿ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …

Leave a Reply