Sunday, March 15, 2026

`84 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਅਦਾਲਤ ਵੱਲੋਂ ਸੁਣਾਈ ਸਜ਼ਾ ਦਾ ਛੀਨਾ ਵਲੋਂ ਸਵਾਗਤ

ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਸੰਨ 1984 ’ਚ ਦਿੱਲੀ Rajinder Mohan Chhina-1ਵਿਖੇ ਹੋਏ ਸਿੱਖ ਕਤਲੇਆਮ ਨਾਲ ਸਬੰਧਿਤ ਇਕ ਮਾਮਲੇ ’ਚ 2 ਦੋਸ਼ੀਆਂ ਯਸ਼ਪਾਲ ਸਿੰਘ ਤੇ ਨਰੇਸ਼ ਸ਼ਹਿਰਾਵਤ ਨੂੰ ਅਦਾਲਤ ਵਲੋਂ ਸਜ਼ਾ ਸੁਣਾਏ ਜਾਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ।ਉਨ੍ਹਾਂ ਕਿਹਾ ਕਿ ਮਾਣਯੋਗ ਅਦਾਲਤ ਵੱਲੋਂ ਦੰਗਿਆਂ ਦੇ ਕਸੂਰਵਾਰਾਂ ਨੂੰ ਸ਼ਜਾ ਸੁਣਾਉਣ ਨਾਲ ਮੁੱਖ ਦੋਸ਼ੀਆਂ ਖਿਲਾਫ਼ ਕਾਰਵਾਈ ਹੋਣ ਦੀ ਵੀ ਆਸ ਬੱਝੀ ਹੈ।
    ਅੱਜ ਇੱਥੇ ਜਾਰੀ ਬਿਆਨ ’ਚ ਛੀਨਾ ਨੇ ਕਿਹਾ ਕਿ 34 ਸਾਲਾਂ ਬਾਅਦ ਪੀੜਤ ਪਰਿਵਾਰਾਂ ਨੂੰ ਕੁੱਝ ਰਾਹਤ ਮਿਲੀ ਹੈ, ਜਿਸ ਲਈ ਉਨ੍ਹਾਂ ਨੇ ਕੇਂਦਰ ਦੀ ਮੋਦੀ ਸਰਕਾਰ ਦੀ ਸ਼ਲਾਘਾ ਵੀ ਕੀਤੀ ਜਿਨ੍ਹਾਂ ਦੇ ਸੇਵਾਕਾਲ ਦੌਰਾਨ ਹੀ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਹੋਈ ਹੈ।ਉਨ੍ਹਾਂ ਕਾਂਗਰਸ ਦੀ ਨਿਖੇਧੀ ਕਰਦਿਆਂ ਕਿਹਾ ਕਿ ਕਾਂਗਰਸ ਨੂੰ ਇਹ ਹੱਤਿਆਕਾਂਡ ਰੋਕਣਾ ਚਾਹੀਦਾ ਸੀ।ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਤੇ ਜਗਦੀਸ਼ ਟਾਈਟਲਰ ਦੇ ਚੱਲ ਰਹੇ ਮਾਮਲਿਆਂ ਦੀ ਵੀ ਜਲਦ ਸੁਣਵਾਈ ਹੋਣੀ ਚਾਹੀਦੀ ਹੈ ਤੇ ਦੰਗਿਆਂ ਲਈ ਜ਼ਿੰਮੇਵਾਰ ਬਾਕੀ ਲੋਕਾਂ ਨੂੰ ਵੀ ਸਜ਼ਾ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਅਰਸਿਆਂ ਬਾਅਦ 1984 ਸਿੱਖ ਕਤਲੇਆਮ ਦੇ ਮਾਮਲੇ ’ਚ ਅਦਾਲਤ ਵਲੋਂ ਸੁਣਾਏ ਗਏ ਫ਼ੈਸਲੇ ਨਾਲ ਲੋਕਾਂ ਦਾ ਕਾਨੂੰਨ ’ਚ ਵਿਸ਼ਵਾਸ ਪੱਕਾ ਹੋਇਆ ਹੈ।ਉਨ੍ਹਾਂ ਕਿਹਾ ਕਿ ਨਿਆਂਪਾਲਿਕਾ ਨੇ ਇਹ ਫ਼ੈਸਲਾ ਸੁਣਾ ਕੇ ਪੀੜਤ ਪਰਿਵਾਰ ਦੇ ਦੁਖੀ ਹਿਰਦਿਆਂ ਨੂੰ ਸ਼ਾਂਤ ਕੀਤਾ ਹੈ।ਉਨ੍ਹਾਂ ਕਿਹਾ ਕਿ ਹੁਣ ਜਗਦੀਸ਼ ਟਾਈਟਲਰ ਤੇ ਸੱਜਣ ਕੁਮਾਰ ਆਪਣੀ ਤਿਆਰੀ ਕਰ ਲੈਣ ਕਿਉਂਕਿ ਸਮੁੱਚੀ ਸਿੱਖ ਕੌਮ ਟਾਈਟਲਰ ਤੇ ਸੱਜਣ ਨੂੰ ਉਨ੍ਹਾਂ ਵਲੋਂ ਮਨੁੱਖਤਾ ਖ਼ਿਲਾਫ਼ ਕੀਤੇ ਸੰਗੀਨ ਅਪਰਾਧਾਂ ਲਈ ਵਿਰਲਿਆਂ ’ਚੋਂ ਵਿਰਲੇ ਕੇਸਾਂ ਤਹਿਤ ਵੱਧ ਤੋਂ ਵੱਧ ਸਜ਼ਾ ਦਿੱਤੇ ਜਾਣ ਦੀ ਆਸ ਕਰ ਰਹੀ ਹੈ।ਉਨ੍ਹਾਂ ਕਿਹਾ ਕਿ 1984 ਸਿੱਖ ਕਤਲੇਆਮ ਇਤਿਹਾਸ ਦਾ ਬਹੁਤ ਮਾੜਾ ਹੱਤਿਆਕਾਂਡ ਸੀ।ਜਿਸ ’ਚ ਹਜ਼ਾਰਾਂ ਨਿਰਦੋਸ਼ਾਂ ਨੂੰ ਮੌਤ ਦੇ ਘਾਟ ਉਤਾਰਿਆ ਗਿਆ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply