Tuesday, March 17, 2026

1300 ਪਟਵਾਰੀਆਂ ਦੀ ਛੇਤੀ ਕੀਤੀ ਜਾਵੇਗੀ ਭਰਤੀ – ਸੁਖਬਿੰਦਰ ਸਰਕਾਰੀਆ

ਜਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦਫਤਰ ਦਾ ਸਰਕਾਰੀਆ ਨੇ ਕੀਤਾ ਉਦਘਾਟਨ
ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਨਵੇਂ ਬਣੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਪੰਜਾਬ ਸਰਕਾਰ ਵੱਲੋਂ ਨਵ ਨਿਰਮਿਤ ਜਿਲ੍ਹਾ PUNB2111201806ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਰਸਮੀ ਉਦਘਾਟਨ ਸੁਖਬਿੰਦਰ ਸਿੰਘ ਸਰਕਾਰੀਆ ਮਾਲ, ਪੁਨਰਵਾਸ, ਜਲ ਸਰੋਤ ਮੰਤਰੀ ਪੰਜਾਬ ਵੱਲੋਂ ਕਰਨ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਛੇਤੀ ਹੀ 1300 ਨਵੇਂ ਪਟਵਾਰੀਆਂ ਦੀ ਭਰਤੀ ਕੀਤੀ ਜਾ ਰਹੀ ਹੈ ਤਾਂ ਜੋ ਵਿਭਾਗ ਦੇ ਕੰਮਕਾਜ ਨੂੰ ਚੁਸਤ ਦਰੁਸਤ ਕੀਤਾ ਜਾ ਸਕੇ।ਸਰਕਾਰੀਆ ਨੇ ਦੱਸਿਆ ਕਿ ਵਿਭਾਗ ਵਿੱਚ 1000 ਪਟਵਾਰੀਆਂ ਨੂੰ ਜਿੰਨਾਂ ਦੀ ਟ੍ਰੇਨਿੰਗ ਮੁਕੰਮਲ ਹੋ ਚੁੱਕੀ ਹੈ ਨੂੰ ਛੇਤੀ ਹੀ ਨਿਯੁੱਕਤੀ ਪੱਤਰ ਦਿੱਤੇ ਜਾਣਗੇ।
    ਸਰਕਾਰੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਨੇ ਆਪਣੇ ਚੋਣ ਮਨੋਰਥ ਵਿੱਚ ਵਾਅਦਾ ਕੀਤਾ ਸੀ ਕਿ ਅਸੀਂ ਘਰ-ਘਰ ਰੁਜ਼ਗਾਰ ਦੇਵਾਂਗੇ ਉਸੇ ਕੜੀ ਤਹਿਤ ਹੀ ਸਰਕਾਰ ਵੱਲੋਂ ਕੰਮ ਕੀਤੇ ਜਾ ਰਹੇ ਹਨ ਅਤੇ ਵੱਖ-ਵੱਖ ਰੁਜ਼ਗਾਰ ਮੇਲੇ ਲਗਾ ਕੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ।ਸਰਕਾਰੀਆ ਨੇ ਦੱਸਿਆ ਕਿ ਘਰ ਘਰ ਰੁਜ਼ਗਾਰ ਸਕੀਮ ਤਹਿਤ ਤਕਰੀਬਨ 4 ਲੱਖ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 12 ਨਵੰਬਰ ਤੋਂ 22 ਨਵੰਬਰ ਤੱਕ ਸਾਰੇ ਜਿਲ੍ਹਿਆਂ ਵਿੱਚ 88 ਤੋਂ ਜਿਆਦਾ ਰੁਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਗਿਆ ਹੈ ਜਿਸ ਵਿੱਚ 82 ਹਜ਼ਾਰ ਦੇ ਕਰੀਬ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ।ਸਰਕਾਰੀਆ ਨੇ ਦੱਸਿਆ ਕਿ ਹੁਣ ਇਕ ਹੀ ਛੱਤ ਹੇਠ  ਰੁਜਗਾਰ ਦੇਣ ਵਾਲੇ ਅਤੇ ਰੁਜ਼ਗਾਰ ਪ੍ਰਾਪਤ ਕਰਨ ਵਾਲੇ ਬੇਰੁਜ਼ਗਾਰਾਂ ਲਈ ਨੌਕਰੀਆਂ ਦੇਣ ਦਾ ਉਪਰਾਲਾ ਕੀਤਾ ਜਾਵੇਗਾ।ਸਰਕਾਰੀਆ ਨੇ ਦੱਸਿਆ ਕਿ ਰਾਜ ਦੇ ਸਾਰੇ ਜਿਲ੍ਹਿਆਂ ਵਿੱਚ ਜਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਦਫਤਰ ਖੋਲੇ ਜਾ ਰਹੇ ਹਨ। ਇਸ ਮੌਕੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਸਰਕਾਰੀਆਂ ਨੂੰ ਯਾਦਗਾਰੀ ਚਿੰਨ ਦੇ ਸਨਮਾਨਤ ਵੀ ਕੀਤਾ।
     ਇਸ ਮੌਕੇ ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਦਫਤਰ ਦੇ ਖੁੱਲਣ ਨਾਲ ਬੇਰੁਜਗਾਰ ਨੌਜਵਾਨਾਂ ਨੂੰ ਕਾਫੀ ਫਾਇਦਾ ਹੋਵੇਗਾ।ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਪਤਾ ਹੀ ਨਹੀ ਸੀ ਕਿ ਵਿਦਿਆ ਹਾਸਲ ਕਰਨ ਬਾਅਦ ਕੀ ਕਰਨਾ ਹੈ ਅਤੇ ਹੁਣ ਇਹ ਬਿਊਰੋ ਉਨ੍ਹਾਂ ਦੀ ਮਦਦ ਕਰੇਗਾ।ਔਜਲਾ ਨੇ ਕਿਹਾ ਕਿ ਜਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦਫਤਰ ਵਿਖੇ ਬਾਹਰੀ ਕੰਪਨੀਆਂ ਵੀ ਸੰਪਰਕ ਕਰਕੇ ਆਪਣੇ ਲਈ ਹੁਨਰਮੰਦ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਸਕਣਗੀਆਂ।ਉਨ੍ਹਾਂ ਦੱਸਿਆ ਕਿ ਜਿਲ੍ਹਾ ਜਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਹਰ ਮਹੀਨੇ ਬੇਰੁਜ਼ਗਾਰ ਨੌਜਵਾਨਾਂ ਦੀ ਸਹੂਲਤ ਲਈ ਪਲੇਸਮੈਂਟ ਕੈਂਪ ਵੀ ਲਗਾਏਗਾ ਅਤੇ ਇਨ੍ਹਾਂ ਕੈਂਪਾਂ ਵਿੱਚ ਸ਼ਿਰਕਤ ਕਰਨ ਵਾਲੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ।
     ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਬਿਊਰੋ ਵਿੱਚ ਕੰਪਨੀਆਂ ਨੂੰ ਬੁਲਾ ਕੇ ਉਨ੍ਹਾਂ ਦੀ ਮਰਜੀ ਅਨੁਸਾਰ ਮੁਹਾਰਤ ਹਾਸਲ ਕਰਨ ਵਾਲੇ ਬੱਚਿਆਂ ਨੂੰ ਰੁਜ਼ਗਾਰ ਮਿਲ ਸਕੇਗਾ।ਸੰਘਾ ਨੇ ਦੱਸਿਆ ਕਿ ਬਿਊਰੋ ਵਿੱਚ ਸਰਕਾਰੀ/ਪ੍ਰਾਈਵੇਟ ਅਦਾਰਿਆਂ ਦੀਆਂ ਅਸਾਮੀਆਂ ਸਬੰਧੀ ਮੁਕੰਮਲ ਸੂਚਨਾ ਹਰ ਤਰ੍ਹਾਂ ਦੇ ਸੋਮਿਆਂ ਜਿਵੇਂ ਕਿ ਇੰਟਰਨੈਟ, ਨਿਊਜ਼, ਅਖਬਾਰਾਂ ਆਦਿ ਤੋਂ ਘੋਖਣ ਉਪਰੰਤ ਬੇਰਜਗਾਰ ਪ੍ਰੀਖਿਆਰਥੀਆਂ ਦੀ ਜਾਣਕਾਰੀ ਪੋਰਟਲ ਤੇ ਅਪਲੋਡ ਕੀਤੀ ਜਾਵੇਗੀ।ਸੰਘਾ ਨੇ ਅੱਗੇ ਦੱਸਿਆ ਕਿ ਬਿਊਰੋ ਵਿੱਚ ਆਉਣ ਵਾਲੇ ਬੇਰੁਜ਼ਗਾਰ ਪ੍ਰੀਖਿਆਰਥੀਆਂ ਲਈ ਅਖਬਾਰ, ਮੈਗਜ਼ੀਨ ਅਤੇ ਵੱਖ ਵੱਖ ਵਿਭਾਗਾਂ ਵਿੱਚ ਚੱਲ ਰਹੀਆਂ ਕੇਂਦਰ ਅਤੇ ਰਾਜ ਸਰਕਾਰ ਦੀਆਂ ਸਵੈ ਰੁਜ਼ਗਾਰ ਸਕੀਮਾਂ ਸਬੰਧੀ ਲਿਟਰੇਚਰ ਦਾ ਵੀ ਪੂਰਾ ਪ੍ਰਬੰਧ ਕੀਤਾ ਜਾਵੇਗਾ।ਇਸ ਤੋਂ ਇਲਾਵਾ ਬਿਊਰੋ ਦੇ ਕਾਂਊਸਲਰ ਵੱਲੋਂ ਵਿਦੇਸ਼ਾਂ ਵਿੱਚ ਵੱਖ ਵੱਖ ਕਿਸਮ ਦੀਆਂ ਨੌਕਰੀਆਂ ਸਬੰਧੀ ਜਾਣਕਾਰੀ ਇਕੱਤਰ ਕਰਕੇ ਉਸ ਅਧਾਰ ਤੇ ਵਿਦੇਸ਼ ਵਿੱਚ ਨੌਕਰੀ ਕਰਨ ਦੇ ਚਾਹਵਾਨ ਨੌਜਵਾਨਾਂ ਦੀ ਯੋਗ ਕਾਊਸਲਿੰਗ ਕੀਤੀ ਜਾਵੇਗੀ।  
ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਦੱਸਿਆ ਕਿ ਬਿਊਰੋ ਦਾ ਕੰਮਕਾਜ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਹੋਵੇਗਾ ਅਤੇ ਹਰ ਸ਼ਨੀਵਾਰ ਨੂੰ ਸਵੇਰੇ 10.00 ਵਜੇ ਤੋਂ 2.00 ਵਜੇ ਤੱਕ ਹੋਵੇਗਾ।ਉਨ੍ਹਾਂ ਦੱਸਿਆ ਕਿ ਬਿਊਰੋ ਵਿੱਚ ਆਉਣ ਵਿੱਚ ਵਾਲੇ ਨੌਜਵਾਨਾਂ ਨੂੰ ਆਨਲਾਈਨ ਫਾਰਮ ਭਰਨ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ ਅਤੇ ਸਵੈ ਰੁਜ਼ਗਾਰ ਅਪਣਾਉਣ ਸਬੰਧੀ ਵੀ ਪ੍ਰੇਰਿਤ ਕੀਤਾ ਜਾਵੇਗਾ।  
     ਇਸ ਸਮਾਰੋਹ ਵਿੱਚ ਕਰਮਜੀਤ ਸਿੰਘ ਰਿੰਟੂ ਮੇਅਰ ਨਗਰ ਨਿਗਮ, ਸੁਨੀਲ ਦੱਤੀ, ਤਰਸੇਮ ਸਿੰਘ ਡੀ.ਸੀ (ਦੋਵੇ ਵਿਧਾਇਕ), ਰਮਨ ਬਖਸ਼ੀ ਸੀਨੀਅਰ ਡਿਪਟੀ ਮੇਅਰ, ਯੂਨਿਸ ਕੁਮਾਰ ਡਿਪਟੀ ਮੇਅਰ, ਸ਼ਿਵਰਾਜ ਸਿੰਘ ਬੱਲ ਸਹਾਇਕ ਕਮਿਸ਼ਨਰ ਜਨਰਲ, ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਵੀ ਹਾਜ਼ਰ ਸਨ।
 

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …

Leave a Reply