Sunday, September 8, 2024

ਜਥੇਦਾਰ ਅਵਤਾਰ ਸਿੰਘ ਵਲੋਂ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀ: ਸੈਕੰਡਰੀ ਸਕੂਲ ਦਾ ਉਦਘਾਟਨ

ਕਿਹਾ ਸੇਵਾ ਤੇ ਸਿਮਰਨ ਕਰਨ ਨਾਲ ਸਭ ਤੋਂ ਉੱਤਮ ਫਲ ਮਿਲਦਾ ਹੈ

PPN27081420

ਅੰਮ੍ਰਿਤਸਰ 27 ਅਗਸਤ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਘਿਓ ਮੰਡੀ ਦਾ ਉਦਘਾਟਨ ਗੁਰੂ-ਘਰ ਦੇ ਅਨਿਨ ਸੇਵਕ ਤੇ ਪੰਥ ਦੀ ਅਜ਼ੀਮ ਸਖ਼ਸ਼ੀਅਤ ਜਥੇ:ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਇਸ ਸ਼ੁਭ ਅਵਸਰ ਤੇ ਪਾਵਨ-ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਅੰਮ੍ਰਿਤਮਈ ਬਾਣੀ ਦਾ ਕੀਰਤਨ ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਥੇ ਨੇ ਕੀਤਾ। ਅਰਦਾਸ ਭਾਈ ਗੁਰਚਰਨ ਸਿੰਘ ਵੱਲੋਂ ਕੀਤੀ ਗਈ ਅਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।

ਉਦਘਾਟਨੀ ਸਮਾਗਮ ਸਮੇਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਕਿਹਾ ਕਿ ਗੁਰੂ-ਘਰ ਦੀ ਸੇਵਾ ਸਭ ਤੋਂ ਉੱਤਮ ਸੇਵਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਲ ਵਿੱਚ ਜਿਥੇ ਗੁਰੂ-ਘਰਾਂ ਦੀ ਸੇਵਾ ਕਰਵਾਈ ਜਾ ਰਹੀ ਹੈ। ਉਥੇ ਗਰੀਬਾਂ, ਲੋੜਵੰਦਾਂ ਤੇ ਬੀਮਾਰਾਂ ਵਾਸਤੇ ਹਸਪਤਾਲ ਤੇ ਸਿੱਖ ਬੱਚੇ ਬੱਚੀਆਂ ਲਈ ਪਹਿਲਾਂ ਚੱਲ ਰਹੇ ਸਕੂਲਾਂ/ਕਾਲਜਾਂ ਦੇ ਨਾਲ-ਨਾਲ ਨਵੇਂ ਸਕੂਲ/ਕਾਲਜ ਵੀ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿੱਦਿਆ ਮਨੁੱਖ ਦਾ ਤੀਸਰਾ ਨੇਤਰ ਮੰਨਿਆ ਗਿਆ ਹੈ ਵਿਦਿਆ ਹਾਸਲ ਕਰਕੇ ਵਿਦਿਆਰਥੀ ਵੱਡੇ-ਵੱਡੇ ਔਹੁਦਿਆਂ ਤੇ ਬਿਰਾਜਮਾਨ ਹੋ ਕੇ ਦੇਸ਼ ਕੌਮ ਦੀ ਵਾਗਡੋਰ ਸੰਭਾਲਦੇ ਹਨ। ਉਨ੍ਹਾਂ ਕਿਹਾ ਕਿ ਵਿੱਦਿਆ ਹਾਸਲ ਕਰਨ ਦੇ ਨਾਲ-ਨਾਲ ਜਿਨ੍ਹਾਂ ਅਧਿਆਪਕਾਂ ਕੋਲੋਂ ਵਿਦਿਆਰਥੀ ਅੱਖਰ ਗਿਆਨ ਸਿੱਖਦਾ ਹੈ ਜੇ ਉਨ੍ਹਾਂ ਦਾ ਜਾਂ ਆਪਣੇ ਮਾਪਿਆਂ ਦਾ ਸਤਿਕਾਰ ਨਹੀਂ ਕਰਦਾ ਤਾਂ ਉਹ ਵਿੱਦਿਆ ਸਿੱਖਣੀ ਵਿਅਰਥ ਹੈ।
ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸੇਵਾ-ਸਿਮਰਨ ਕਰਨ ਤੇ ਸਭ ਤੋਂ ਉੱਤਮ ਫਲ ਮਿਲਦਾ ਹੈ। ਭਾਈ ਲਹਿਣਾ ਜੀ ਨੇ ਤਨ-ਮਨ ਨਾਲ ਗੁਰੂ ਨਾਨਕ ਦੇਵ ਪਾਤਸ਼ਾਹ ਤੇ ਗੁਰੂ-ਘਰ ਦੀ ਸੇਵਾ ਕੀਤੀ ਅਤੇ ਲਹਿਣੇ ਤੋਂ ਗੁਰੂ ਅੰਗਦ ਦੇਵ ਦੇ ਰੂਪ ਵਿੱਚ ਪ੍ਰਗਟ ਹੋਏ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਕੂਲ ਦੀ ਸੇਵਾ ਸੰਤ ਬਾਬਾ ਕਸ਼ਮੀਰਾ ਸਿੰਘ ਜੀ ਅਤੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਨੂੰ ਦਿੱਤੀ ਗਈ ਸੀ। ਜਿਨ੍ਹਾਂ ਦੋ ਸਾਲਾਂ ਵਿੱਚ ਇਸ ਸਕੂਲ ਦੀ ਸੁੰਦਰ ਇਮਾਰਤ ਨੂੰ ਆਧੁਨਿਕ ਤਕਨੀਕ ਨਾਲ ਤਿਆਰ ਕਰਕੇ ਅੱਜ ਇਹ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪ ਦਿੱਤੀ ਹੈ। ਉਨ੍ਹਾਂ ਬਾਬਾ ਕਸ਼ਮੀਰ ਸਿੰਘ ਅਤੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਦਾ ਸ਼੍ਰੋਮਣੀ ਕਮੇਟੀ, ਸਕੂਲ ਸਟਾਫ, ਵਿਦਿਆਰਥੀ ਅਤੇ ਸਰਬੱਤ ਸੰਗਤ ਵੱਲੋਂ ਧੰਨਵਾਦ ਕੀਤਾ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਧੁਨਿਕ ਸਹੂਲਤਾਂ ਨਾਲ ਲੈਸ ਸਕੂਲ ਦੀ ਇਸ ਇਮਾਰਤ ਦੇ 29 ਕਲਾਸ ਰੂਮ, ਫਜਿਕਸ, ਕੈਮਿਸਟਰੀ, ਬਾਇਲੋਜੀ, ਹੋਮ ਸਾਇੰਸ ਅਤੇ ਮੈਥ ਸਮੇਤ ਕੁਲ ਪੰਜ ਲੈਬਾਂ ਬਣਾਈਆ ਗਈਆ ਹਨ। ਉਨ੍ਹਾਂ ਦੱਸਿਆ ਕਿ ਸਕੂਲ ਦੀ ਬੇਸਮੈਂਟ ਵਿੱਚ ਵਿੱਦਿਅਕ ਗਤੀਵਿਧੀਆ ਵਾਸਤੇ ਇਕ ਖੁੱਲਾ ਹਾਲ, ਕਾਮਨ ਰੂਮ, ਸਟਾਫ ਰੂਮ, ਮਿਊਜਿਕ ਰੂਮ ਅਤੇ ਏਅਰ ਕੰਡੀਸ਼ਨਰ ਲਾਇਬ੍ਰੇਰੀ ਵੀ ਸਥਿਤ ਹੈ। ਸਕੂਲ ਦੀ ਗਰਾਂਊਡ ਫਲੋਰ ਤੇ ਪ੍ਰਬੰਧਕੀ ਬਲਾਕ ਹੈ ਅਤੇ ਹਰ ਮੰਜਿਲ ਤੇ ਵਿਦਿਆਰਥਣਾ ਦੀ ਸਿਹਤ ਸਹੂਲਤ ਦਾ ਖਿਆਲ ਰੱਖਦਿਆਂ ਆਰ.ਓ.ਸਿਸਟਮ ਅਤੇ ਵਾਟਰ ਕੂਲਰ ਦੀ ਸੁਵਿਧਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੀ ਉਪਰਲੀ ਮੰਜਿਲ ਤੇ ਗੁਰਦੁਆਰਾ ਸਾਹਿਬ ਲਈ ਇਕ ਸੁੰਦਰ ਕਮਰਾ ਵਿਸ਼ੇਸ਼ ਤੌਰ ਤੇ ਬਣਾਇਆ ਗਿਆ ਹੈ। ਉਨ੍ਹਾਂ ਸਕੂਲ ਸਟਾਫ ਨੂੰ ਜੋਰ ਦੇ ਕੇ ਕਿਹਾ ਕਿ ਬੱਚਿਆਂ ਦੇ ਬਿਹਤਰ ਭਵਿਖ ਲਈ ਮਿਆਰੀ ਵਿੱਦਿਆ ਪ੍ਰਦਾਨ ਕੀਤੀ ਜਾਵੇ ਤੇ ਸਕੂਲ ਵਿੱਚ ਬੱਚਿਆਂ ਦੀ ਗਿਣਤੀ ਹੋਰ ਵਧਾਈ ਜਾਵੇ। ਇਸ ਮੌਕੇ ਸ.ਰੂਪ ਸਿੰਘ ਸਕੱਤਰ (ਵਿਦਿਆ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਵਿੰਦਰਪਾਲ ਕੌਰ ਵੱਲੋਂ ਸਮਾਗਮ ਵਿੱਚ ਪਹੁੰਚੇ ਪਤਵੰਤੇ ਸੱਜਣਾਂ, ਸ਼੍ਰੋਮਣੀ ਕਮੇਟੀ ਅਧਿਕਾਰੀਆਂ, ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ। ਸਟੇਜ ਦੀ ਸੇਵਾ ਬੀਬੀ ਪ੍ਰਭਜੋਤ ਕੌਰ ਵੱਲੋਂ ਨਿਭਾਈ ਗਈ।
ਸਮਾਗਮ ਉਪਰੰਤ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਮੋਮੈਂਟੋ, ਲੋਈ ਤੇ ਸਿਰੋਪਾਓ ਨਾਲ ਸਨਮਾਨਿਤ ਕੀਤਾ। ਬਾਬਾ ਸੁਖਾ ਸਿੰਘ ਭੂਰੀਵਾਲਿਆਂ ਨੂੰ ਵੀ ਮੋਮੈਟੋ, ਲੋਈ ਤੇ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਪਹੁੰਚੀਆਂ ਸਨਮਾਨਯੋਗ ਸਖਸ਼ੀਅਤਾਂ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣੇ ਵਾਲੇ ਐਡੀ:ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ.ਹਰਜਾਪ ਸਿੰਘ ਮੈਂਬਰ ਸ੍ਰੋਮਣੀ ਕਮੇਟੀ, ਪ੍ਰਿੰਸੀਪਲ ਮਨਿੰਦਰਪਾਲ ਕੌਰ, ਵਾਈਸ ਪ੍ਰਿੰਸੀਪਲ ਪ੍ਰਭਜੋਤ ਕੌਰ, ਬੀਬੀ ਕੁਲਵਿੰਦਰ ਕੌਰ ਇੰਚਾਰਜ, ਮਾਸਟਰ ਹਰਭਜਨ ਸਿੰਘ, ਸ.ਇੰਦਰਬੀਰ ਸਿੰਘ ਵਾਲੀਆ ਆਰਕੀਟੈਕਟ ਨੂੰ ਲੋਈ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਤੇ ਸਮੁੱਚੇ ਸਕੂਲ ਸਟਾਫ ਵੱਲੋਂ ਜਥੇ:ਅਵਤਾਰ ਸਿੰਘ ਪ੍ਰਧਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮੋਮੈਂਟੋ, ਲੋਈ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਤੋਂ ਪਹਿਲਾਂ ਸਕੂਲ ਸਟਾਫ ਵੱਲੋਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਪਹੁੰਚਣ ਤੇ ਫੁੱਲਾਂ ਦੇ ਗੁਲਦਸਤੇ ਦੇ ਕੇ “ਜੀ ਆਇਆ” ਕਿਹਾ ਗਿਆ।
ਇਸ ਮੌਕੇ ਸ.ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ, ਸ.ਮਨਜੀਤ ਸਿੰਘ ਤੇ ਸ.ਸਤਬੀਰ ਸਿੰਘ ਸਕੱਤਰ, ਸ.ਦਿਲਜੀਤ ਸਿੰਘ ਬੇਦੀ, ਸ.ਮਹਿੰਦਰ ਸਿੰਘ ਆਹਲੀ, ਸ.ਬਲਵਿੰਦਰ ਸਿੰਘ ਜੌੜਾਸਿੰਘਾ, ਤੇ ਸ.ਪਰਮਜੀਤ ਸਿੰਘ ਸਰੋਆ ਐਡੀ:ਸਕੱਤਰ, ਸ.ਸਤਿੰਦਰ ਸਿੰਘ ਨਿੱਜੀ ਸਹਾਇਕ ਪ੍ਰਧਾਨ ਸਾਹਿਬ,ਸ.ਸੁਖਦੇਵ ਸਿੰਘ ਭੂਰਾਕੋਹਨਾ ਤੇ ਸ.ਬਿਜੈ ਸਿੰਘ ਮੀਤ ਸਕੱਤਰ, ਸ.ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ.ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ,ਸ.ਇੰਦਰ ਮੋਹਣ ਸਿੰਘ, ਸ.ਬਲਵਿੰਦਰ ਸਿੰਘ ਡਾਇਰੈਕਟਰ ਸਪੋਰਟਸ, ਸ.ਪ੍ਰੀਤਪਾਲ ਸਿੰਘ ਐਲ.ਏ., ਸ.ਮਨਪ੍ਰੀਤ ਸਿੰਘ ਤੇ ਸ.ਸੁਖਮਿੰਦਰ ਸਿੰਘ ਐਕਸੀਅਨ, ਸ.ਜਤਿੰਦਰ ਸਿੰਘ ਐਡੀ:ਮੈਨੇਜਰ, ਸ.ਰਾਮ ਸਿੰਘ ਸਾਬਕਾ ਮੀਤ ਸਕੱਤਰ, ਭਾਈ ਫਤਹਿ ਸਿੰਘ, ਬਾਬਾ ਝੀਤਾ ਸਿੰਘ, ਬਾਬਾ ਪ੍ਰੇਮ ਸਿੰਘ, ਬਾਬਾ ਸਰਵਣ ਸਿੰਘ, ਬਾਬਾ ਹੀਰਾ ਸਿੰਘ, ਸ.ਗੁਰਦੀਪ ਸਿੰਘ, ਸ.ਕਾਬਲ ਸਿੰਘ, ਸ.ਨਿਰਮਲ ਸਿੰਘ, ਸ.ਸੁਖਦੇਵ ਸਿੰਘ ਜੰਮੂ, ਸ੍ਰੀਮਤੀ ਮਹਾਜਨ ਕੌਂਸਲਰ, ਬੀਬੀ ਕੁਲਵਿੰਦਰ ਕੌਰ ਇੰਚਾਰਜ ਤੋਂ ਇਲਾਵਾ ਸਕੂਲ ਦਾ ਸਮੁੱਚਾ ਸਟਾਫ ਤੇ ਵਿਦਿਆਰਥੀ ਹਾਜ਼ਰ ਸੀ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …

Leave a Reply