Monday, December 23, 2024

ਕੈਪਟਨ ਅਮਰਿੰਦਰ ਨੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਪੂਰਾ – ਤ੍ਰਿਪਤ ਬਾਜਵਾ

ਪਠਾਨਕੋਟ ਵਿਖੇ ‘ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿੳੂਰੋ’ ਦਾ ਕੀਤਾ ਉਦਘਾਟਨ
ਪਠਾਨਕੋਟ, 21 ਨਵੰਬਰ (ਪੰਜਾਬ ਪੋਸਟ ਬਿਊਰੋ) – ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਸੂਬੇ ਦੇ ਲੋਕਾਂ ਨਾਲ ਨੋਕਰੀ ਦੇਣ ਦੇ ਕੀਤੇ ਵਾਅਦੇ ਨੂੰ ਪੂਰਾ PUNB2111201811ਕੀਤਾ ਹੈ ਅਤੇ ਰਾਜ ਭਰ ਵਿਚ ਰੋਜ਼ਗਾਰ ਮੇਲੇ ਲਗਾ ਕੇ 4 ਲੱਖ 26 ਹਜ਼ਾਰ ਬੇਰੁਜ਼ਾਗਰ ਲੜਕੇ-ਲੜਕੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਚੁੱਕਾ ਹੈ।ਇਹ ਪ੍ਰਗਟਾਵਾ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਮਕਾਨ ਉਸਾਰੀ ਤੇ ਸ਼ਹਿਰ ਵਿਕਾਸ ਮੰਤਰੀ ਪੰਜਾਬ ਨੇ ਪਠਾਨਕੋਟ ਵਿਖੇ ਜਿਲ੍ਹਾ ਪ੍ਰਬੰਧਕੀ ਕੈਪਲੈਕਸ ਮਲਿਕਪੁਰ ਪਠਾਨਕੋਟ ਵਿੱਚ ਬਣਾਏ ਗਏੇ ‘ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ’ ਦਾ ਉਦਘਾਟਨ ਕਰਨ ਉਪਰੰਤ ਕਰਵਾਏ ਸਮਾਗਮ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।ਅਨਿਲ ਵਿੱਜ ਜਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਪਠਾਨਕੋਟ, ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ, ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਵਿਵੇਕਸੀਲ ਸੋਨੀ ਐਸ.ਐਸ.ਪੀ ਪਠਾਨਕੋਟ, ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ, ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ ਵੀ ਮੋਜੂਦ ਸਨ।
ਕੈਬਨਿਟ ਮੰਤਰੀ ਬਾਜਵਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਬਹੁਤ ਇਤਿਹਾਸਕ ਦਿਨ ਹੈ ਕਿ ਜ਼ਿਲੇ੍ਹ ਅੰਦਰ ‘ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ’ ਸਥਾਪਿਤ ਕੀਤਾ ਗਿਆ ਹੈ, ਜਿਥੇ ਬੇਰੁਜ਼ਗਾਰ ਲੜਕੇ-ਲੜਕੀਆਂ ਨੂੰ ਰੁਜ਼ਗਾਰ ਹਾਸਿਲ ਕਰਨ ਦੀ ਗਾਈਡੈਂਸ ਮਿਲੇਗੀ।ਉਨਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਮਾਰਚ, 2017 ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ‘ਘਰ ਘਰ ਰੋਜ਼ਗਾਰ‘ ਯੋਜਨਾ ਸ਼ੁਰੂ ਕੀਤੀ ਸੀ।ਇਸ ਦੀ ਪ੍ਰਾਪਤੀ ਹਿੱਤ ਸਰਕਾਰ ਵਲੋਂ ਹਰੇਕ ਜ਼ਿਲੇ ਵਿੱਚ ‘ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ‘ ਕਾਇਮ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਅੱਜ ਸੂਬੇ ਭਰ ਵਿਚ ਅਜਿਹੇ 22 ਥਾਵਾਂ ‘ਤੇ ‘ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ‘ ਕੇਂਦਰ ਖੋਲੇ ਗਏ ਹਨ।
     ਬਾਜਵਾ ਨੇ ਅੱਗੇ ਕਿਹਾ ਕਿ ‘ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋਜ਼‘ ਵਿੱਚ ਇਕ ਹੀ ਛੱਤ ਥੱਲੇ ਰੋਜ਼ਗਾਰ, ਸਵੈ-ਰੋਜ਼ਗਾਰ, ਕਿੱਤਾ ਅਗਵਾਈ, ਵਿਦੇਸ਼ੀ ਰੋਜ਼ਗਾਰ/ਸਿੱਖਿਆ ਅਤੇ ਹੁਨਰ ਸਿਖਲਾਈ ਆਦਿ ਸਾਰੀਆਂ ਸਹੂਲਤਾਂ ਮੁਹੱਈਆ ਕਰਾਈਆਂ ਜਾਣਗੀਆਂ।ਇਨਾਂ ਬਿਊਰੋ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਾਸਤੇ ਇਕ ਉਚ-ਪੱਧਰੀ ਸੂਬਾਈ ਕਮੇਟੀ ਕਾਇਮ ਕੀਤੀ ਗਈ ਹੈ।ਇਹ ਬਿਊਰੋ ਜ਼ਿਲਾ ਰੋਜ਼ਗਾਰ ਅਫਸਰਾਂ ਦੇ ਅਧੀਨ ਚਲਾਏ ਜਾਣਗੇ, ਜੋ ਰੋਜ਼ਾਨਾ ਰੁਜ਼ਗਾਰ ਦੇ ਚਾਹਵਾਨਾਂ ਨੂੰ ਸਰਕਾਰੀ, ਜਨਤਕ ਅਤੇ ਪ੍ਰਾਈਵੇਟ ਸੈਕਟਰਾਂ ਵਿੱਚ ਨੌਕਰੀਆਂ ਲਈ ਅਪਲਾਈ ਕਰਨ ਲਈ ਸਹਾਇਤਾ ਅਤੇ ਕੌਂਸਲਿੰਗ ਕਰਨਗੇ।ਇਸ ਤੋਂ ਇਲਾਵਾ ਇਨਾਂ ਨਾਲ ਸਬੰਧਤ ਅਧਿਕਾਰੀ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਵੀ ਬੈਂਕ ਕਰਜ਼ਿਆਂ ਦਾ ਇੰਤਜ਼ਾਮ ਕਰਨ ਲਈ ਮਦਦ ਮੁਹੱਈਆ ਕਰਵਾਉਣਗੇ ਅਤੇ ਦੇਸ਼-ਵਿਦੇਸ਼ ਵਿੱਚ ਰੁਜ਼ਗਾਰ ਨਾਲ ਸਬੰਧਤ ਵੈਬਸਾਈਟਾਂ ਬਾਰੇ ਵੀ ਨੌਜਵਾਨਾਂ ਨੂੰ ਜਾਣਕਾਰੀ ਦੇਣਗੇ।
 ‘ਘਰ ਘਰ ਰੋਜ਼ਗਾਰ‘ ਯੋਜਨਾ ਤਹਿਤ 12 ਤੋਂ 22 ਨਵੰਬਰ, 2018 ਤੱਕ ਸਾਰੇ ਜ਼ਿਲਿਆਂ ਵਿੱਚ 39 ਥਾਵਾਂ ਉਤੇ 88 ਰੋਜ਼ਗਾਰ ਮੇਲੇ ਲਾਏ ਜਾ ਰਹੇ ਹਨ। ਇਨਾਂ ਮੇਲਿਆਂ ਵਿੱਚ ਸਰਕਾਰ ਪ੍ਰਾਈਵੇਟ ਖੇਤਰ ਦੀਆਂ 81922 ਨੌਕਰੀਆਂ ਦੀ ਪੇਸ਼ਕਸ਼ ਕਰ ਰਹੀ ਹੈ।ਦੇਸ਼ ਦੀਆਂ ਨਾਮਵਰ ਕੰਪਨੀਆਂ ਅਤੇ ਉਦਯੋਗ ਮਾਹਿਰ ਇਨਾਂ ਮੇਲਿਆਂ ਵਿੱਚ ਪਹੁੰਚ ਰਹੇ ਹਨ, ਜੋ ਯੋਗ ਉਮੀਦਵਾਰਾਂ ਨੂੰ ਰੋਜ਼ਗਾਰ ਦੇਣਗੇ।
ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਪਹਿਲੇ ਪਾਤਸ਼ਾਹ ਸ੍ਰ੍ਰ ਗੁਰੂ ਨਾਨਕ ਦੇਵ ਜੀ ਦਾ 550ਵਾਂ ਜਨਮ ਦਿਹਾੜਾ ਵੱਡੇ ਪੱਧਰ ‘ਤੇ ਮਨਾਉਣ ਜਾ ਰਹੀ ਹੈ, ਜਿਸ ਦੇ ਜਸ਼ਨ ਸਾਲ ਭਰ ਚੱਲਣਗੇ।ਇਸ ਇਤਿਹਾਸਕ ਅਤੇ ਪਵਿਤਰ ਮੌਕੇ ਸਾਨੂੰ ਸਾਰਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ‘ਕਿਰਤ ਕਰੋ ਤੇ ਵੰਡ ਕੇ ਛਕੋ‘ ਅਤੇ ‘ਸਰਬਤ ਦਾ ਭਲਾ‘ ਦੇ ਸਿਧਾਂਤ ‘ਤੇ ਚੱਲਣ ਦਾ ਅਹਿਦ ਲੈਣਾ ਚਾਹੀਦਾ ਹੈ।
ਉਨਾਂ ਅੱਗੇ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ‘ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ‘ਲਿਆਂਦੀ ਗਈ ਹੈ।ਇਸ ਯੋਜਨਾ ਤਹਿਤ ਮਹਾਤਮਾ ਗਾਂਧੀ ਦੀ ਜੈਅੰਤੀ ਮੌਕੇ 2 ਅਕਤੂਬਰ ਨੂੰ ਪੰਜਾਬ ਭਰ ਵਿੱਚ ਕੈਂਪ ਲਾਏ ਗਏ ਸਨ ਤਾਂ ਜੋ ਵੱਧ ਤੋਂ ਵੱਧ ਲੋਕ ਸਰਕਾਰੀ ਯੋਜਨਾਵਾਂ ਦਾ ਲਾਭ ਲੈ ਸਕਣ।
     ਸਮਾਗਮ ਦੇ ਮੁੱਖ ਮਹਿਮਾਨ ਬਾਜਵਾ ਵਲੋਂ ਆਈ.ਟੀ.ਆਈ ਲੜਕੇ ਵਿਖੇ ਲਗਾਏ ਗਏ ਰੋਜਗਾਰ ਮੇਲੇ ਦੋਰਾਨ ਵੱਖ ਵੱਖ ਕੰਪਨੀਆਂ ਵੱਲੋਂ ਨਿਯੁੱਕਤ ਹੋਏ ਨੋਜਵਾਨਾਂ ਨੂੰ ਨਿਯੁੱਕਤੀ ਪੱਤਰ, ਲੈਬਰ ਵਿਭਾਗ ਵੱਲੋਂ ਲੈਬਰ ਨੂੰ ਲੈਬਰ ਕਾਰਡ, ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ 20 ਸੈਲਫ ਹਲਪ ਗਰੁੱਪਾਂ ਨੂੰ ਸਨਮਾਨਤ ਕੀਤਾ ਗਿਆ। ਇਸ ਤੋਂ ਇਲਾਵਾ ਵਾਟਰ ਸਪਲਾਈ ਸੈਨੀਟੇਸ਼ਨ ਵਿਭਾਗ ਵੱਲੋਂ ਜਿਲ੍ਹੇ ਦਾ ਸਭ ਤੋਂ ਸਵੱਛ ਪਿੰਡ ਨਲੂੰਗਾ, ਸਭ ਤੋਂ ਵਧੀਆ ਆਂਗਣਬਾੜੀ ਸੈਂਟਰ ਪਿੰਡ ਪੰਗੋਲੀ, ਸਵੱਛ ਸੀਨੀਅਰ ਸੈਕੰਡਰੀ ਸਕੂਲ ਬਧਾਨੀ, ਸਰਕਾਰੀ ਪ੍ਰਾਇਮਰੀ ਸਕੂਲ ਪੰਗਤੋਲੀ, ਪੀ.ਐਚ.ਸੀ ਘਿਆਲਾ ਨੂੰ ਵਧੀਆਂ ਰਹਿਣ ਤੇ ਸਨਮਾਨਤ ਕੀਤਾ ਗਿਆ ਅਤੇ ਵੱਖ-ਵੱਖ ਖੇਤਰਾਂ ਅੰਦਰ ਕਾਰਗੁਜਾਰੀ ਕਰਨ ਵਾਲੇ ਕਰਮਚਾਰੀਆਂ ਨੂੰ ਵੀ ਸਨਮਾਨਤ ਕੀਤਾ।
 

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply