ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਸਬੰਧੀ ਕੇਂਦਰ ਸਰਕਾਰ ਵਲੋਂ ਵਿੱਤ
ਮੰਤਰੀ ਅਰੁਣ ਜੇਤਲੀ ਨੇ ਇਕ ਪ੍ਰੈਸ ਕਾਨਫਰੰਸ ’ਚ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰ੍ਰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਦੇ ਫ਼ੈਸਲੇ ਦਾ ਅੱਜ ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਵਾਗਤ ਕਰਦਿਆਂ ਇਸ ਨੂੰ ਇਕ ਇਤਿਹਾਸ ਫ਼ੈਸਲਾ ਦੱਸਿਆ।ਛੀਨਾ ਨੇ ਕਿਹਾ ਕਿ ਸਮੂਹ ਸਿੱਖ ਸੰਗਤਾਂ ਵਲੋਂ ਬੜ੍ਹੇ ਚਿਰਾਂ ਦੀ ਮੰਗ ਸੀ ਕਿ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇ ਅਤੇ ਉਥੇ ਸਥਿਤ ਗੁਰਦੁਆਰਾ ਸਾਹਿਬ ਦੇ ਖੁੱਲ੍ਹੇ ਦਰਸ਼ਨ-ਦੀਦਾਰੇ ਸਮੂਹ ਜਗਤ ਕਰ ਸਕੇ, ਜੋ ਕਿ 2019 ’ਚ ਸਮੂਹ ਦੇਸ਼ ਵਾਸੀਆਂ ਵਲੋਂ ਵੱਡੇ ਪੱਧਰ ’ਤੇ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਦਿਵਸ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਖਾਂ ਜਗਤ ਨੂੰ ਤੋਹਫ਼ੇ ਵਜੋਂ ਪੂਰੀ ਕੀਤੀ ਗਈ ਹੈ।ਆਪਣੇ ਬਿਆਨ ’ਚ ਛੀਨਾ ਨੇ ਕਿਹਾ ਕਿ ਬਹੁਤ ਸਮੇਂ ਤੋਂ ਸਿੱਖਾਂ ਵਲੋਂ ਗੁਰਧਾਮਾਂ ਦੇ ਦਰਸ਼ਨਾਂ ਦੀ ਅਰਦਾਸ ਕੀਤੀ ਜਾਂਦੀ ਰਹੀ ਹੈ, ਜੋ ਕਿ ਅੱਜ ਪ੍ਰਮਾਤਮਾ ਦੀ ਹਜ਼ੂਰੀ ’ਚ ਕਬੂਲ ਹੋਈ ਹੈ।
ਉਨਾਂ ਨੇ ਕੇਂਦਰ ਸਰਕਾਰ ਵਲੋਂ ਸਿੱਖ ਜਗਤ ਨੂੰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਇਹ ਕੀਮਤੀ ਤੋਹਫ਼ਾ ਦਿੱਤਾ ਗਿਆ ਹੈ, ਜਿਸ ਨਾਲ ਸ਼ਰਧਾਲੂਆਂ ’ਚ ਖੁਸ਼ੀ ਦੀ ਲਹਿਰ ਹੈ।ਉਨ੍ਹਾਂ ਕਿਹਾ ਕਿ ਇਸ ਨਾਲ ਭਾਰਤ-ਪਾਕਿਸਤਾਨ ਦੇ ਸਬੰਧਾਂ ’ਚ ਮਿਠਾਸ ਆਏਗੀ, ਜਿਸ ਨਾਲ ਰੋਜਗਾਰ ਮਿਲੇਗਾ ਅਤੇ ਸਨਅਤ ਤੇ ਵਪਾਰੀਕਰਨ ’ਚ ਵੀ ਵਾਧਾ ਹੋਵੇਗਾ।ਛੀਨਾ ਨੇ ਕਿਹਾ ਕਿ ਭਾਰਤ-ਪਾਕਿ ਵਲੋਂ ਵਿਖਾਈ ਦਰਿਆਦਿਲੀ ਨਾਲ ਦੋਹਾਂ ਮੁਲਕਾਂ ਦੀ ਅਵਾਮ ’ਚ ਸਰਹੱਦ ’ਤੇ ਖਿੱਚੀਆਂ ਲਕੀਰਾਂ ਨੂੰ ਮਿਟਾਉਣ ਦਾ ਆਸ ਬੱਝੀ ਹੈ।ਛੀਨਾ ਨੇ ਭਾਰਤ-ਪਾਕਿ ਸਰਕਾਰ ਤੋਂ ਉਮੀਦ ਜਾਹਿਰ ਕਰਦਿਆਂ ਕਿਹਾ ਕਿ ਦੋਹਾਂ ਮੁਲਕਾਂ ਦੇ ਸ਼ਾਂਤੀਦੂਤ ਸਰਹੱਦਾਂ ’ਤੇ ਪਈਆਂ ਦਰਾਰਾਂ ਨੂੰ ਭਰ ਕੇ ਵਿਛੜੇ ਪਰਿਵਾਰਾਂ ਨੂੰ ਇਕਜੁਟ ਕਰਨ `ਚ ਸਹਾਈ ਸਿੱਧ ਹੋਣਗੇ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media