ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿੱਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ
ਮਨਾਉਣ ਅਤੇ ਉਨ੍ਹਾਂ ਦੁਆਰਾ ਅਜੋਕੇ ਸੰਸਾਰ ਸਿੱਖਿਆ ਦੇ ਪ੍ਰਸੰਗ ਵਿੱਚ ਲੈਕਚਰ ਦਾ ਆਯੋਜਨ ਕੀਤਾ ਗਿਆ।ਵਿਸ਼ੇਸ਼ ਬੁਲਾਰੇ ਦੇ ਰੂਪ ਵਿੱਚ ਹਰਮੋਹਿੰਦਰ ਸਿੰਘ ਬੇਦੀ, ਕੇਂਦਰੀ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਦੇ ਚਾਂਸਲਰ ਨੇ ਆਪਣੇ ਵਿਚਾਰਾਂ ਨੂੰ ਸਾਰਿਆਂ ਸਾਹਮਣੇ ਰੱਖਿਆ।ਡੀ.ਏ.ਵੀ ਕਾਲਜ ਪੰਜਾਬੀ ਵਿਭਾਗ ਦੇ ਮੁੱਖੀ ਡਾ. ਦਰਸ਼ਨਦੀਪ ਸਿੰਘ, (ਵਾਈਸ ਪਿ੍ਰੰਸੀਪਲ), ਐਡਵੋਕੇਟ ਸੁਦਰਸ਼ਨ ਕਪੂਰ, ਆਰਕੀਟੈਕਟ ਮੋਹਿੰਦਰਜੀਤ ਸਿੰਘ ਇਸ ਮੌਕੇ ਤੇ ਮੌਜੂਦ ਸਨ।ਲੈਕਚਰ ਦਾ ਆਯੋਜਨ ਸਕੂਲ ਦੇ ਪੰਜਾਬੀ ਵਿਭਾਗ ਦੁਆਰਾ ਕੀਤਾ ਗਿਆ।ਉਨ੍ਹਾਂ ਨੇ ਦੱਸਿਆ ਕਿ ਕਿਸ ਪ੍ਰਕਾਰ ਗੁਰੂ ਨਾਨਕ ਦੇਵ ਜੀ ਦਾ ਉਪਦੇਸ਼ `ਈਸ਼ਵਰ ਇੱਕ ਹੈ ਤੇ ਉਹ ਸਾਰੇ ਲੋਕਾਂ ਵਿੱਚ ਵੱਸਦਾ ਹੈ` ਨੂੰ ਆਰਿਆ ਸਮਾਜ ਨੇ ਸਾਰਿਆਂ ਤੱਕ ਪਹੁੰਚਾਇਆ। ਡਾ. ਬੇਦੀ ਨੇ ਨੌਵੀਂ ਤੇ ਦੱਸਵੀਂ ਤੱਕ ਦੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਇਆਂ ਕਿਹਾ ਕਿ ਗੁਰੂ ਜੀ ਸਮਾਨਤਾ, ਪ੍ਰੇਮ, ਚੰਗਿਆਈ ਅਤੇ ਨੈਤਿਕ ਪੱਧਰ ਤੇ ਅਧਾਰਿਤ ਅਧਿਆਤਮਕਤਾ, ਸਮਾਜਿਕ ਅਤੇ ਰਾਜਨੀਤੀ ਦੀ ਉਦਾਹਰਨ ਸਾਡੇ ਸਾਹਮਣੇ ਰੱਖਦੇ ਹਨ।ਉਨ੍ਹਾਂ ਨੇ ਕਿਹਾ ਕਿ ਜੀਵਨ ਅਨਮੋਲ ਹੈ।ਇਸ ਉਪਦੇਸ਼ ਨੂੰ ਸਹੀ ਅਰਥਾਂ ਵਿੱਚ ਸਾਰਿਆਂ ਸਾਹਮਣੇ ਪੇਸ਼ ਕੀਤਾ।ਉਨ੍ਹਾਂ ਨੇ ਕਿਹਾ ਕਿ ਸਾਡੇ ਵਿੱਚ ਪੰਜ ਪ੍ਰਕਾਰ ਦੀਆਂ ਕੁਰੀਤੀਆਂ ਹੰਕਾਰ, ਗੁੱਸਾ, ਕਾਮ, ਲਾਲਚ ਅਤੇ ਮੋਹ ਸਾਡੇ ਜੀਵਨ ਨੂੰ ਬਰਬਾਦ ਕਰ ਰਹੀਆਂ ਹਨ।ਉਨ੍ਹਾਂ ਨੇ ਅਜੋਕੇ ਸਮਾਜ ਵਿੱਚ ਦੁੱਖਾਂ ਤੋਂ ਬਚਣ ਲਈ ਆਪਣੇ ਆਪ ਨੂੰ ਇੰਨ੍ਹਾਂ ਕੁਰੀਤੀਆਂ ਤੋਂ ਦੂਰ ਰਹਿਣ ਲਈ ਕਿਹਾ।ਉਨ੍ਹਾਂ ਨੇ ਗੁਰੂ ਜੀ ਦੇ ਜੀਵਨ ਵਿੱਚੋਂ ਇੱਕ ਉਦਾਹਰਨ ਦਿੰਦੇ ਹੋਏ ਵਿਦਿਆਰਥੀਆਂ ਨੂੰ ਨਿਰਸਵਾਰਥ ਜੀਵਨ ਜਿਊਣ ਅਤੇ ਰੱਬ ਵਿੱਚ ਵਿਸ਼ਵਾਸ ਰੱਖਣ ਲਈ ਕਿਹਾ।ਐਡਵੋਕੇਟ ਸੁਦਰਸ਼ਨ ਕਪੂਰ ਨੇ ਕਿਹਾ ਕਿ ਗੁਰੂ ਜੀ ਨੇ ਕਿਸ ਪ੍ਰਕਾਰ ਨਾਰੀ ਨੂੰ ਸਮਾਜ ਵਿੱਚ ਸਮਾਨਤਾ ਦਾ ਸਥਾਨ ਪ੍ਰਦਾਨ ਕੀਤਾ ਅਤੇ ਉਨ੍ਹਾਂ ਨੇ ਜਾਤੀ ਪ੍ਰਥਾ ਦੇ ਵਿਰੁੱਧ ਅਵਾਜ਼ ਉਠਾਈ ਤੇ ਈਮਾਨਦਰੀ ਦੇ ਮਾਰਗ ਤੇ ਚੱਲਣ ਦਾ ਸੰਦੇਸ਼ ਦਿੱਤਾ।ਉਨ੍ਹਾਂ ਨੇ ਦੱਸਿਆ ਕਿ ਆਤਮਾ ਦੀ ਸ਼ਾਂਤੀ ਲਈ ਧਾਰਮਿਕ ਯਾਤਰਾਵਾਂ ਨੂੰ ਮਹੱਤਵਪੂਰਨ ਦੱਸਿਆ ।
ਸਕੂਲ ਦੇ ਪਿ੍ਰੰਸੀਪਲ ਡਾ ਨੀਰਾ ਸ਼ਰਮਾ ਨੇ ਆਏ ਹੋਏ ਮੁੱਖ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਤਨਾਅ ਰਹਿਤ ਅਤੇ ਸ਼ਾਂਤੀਪੂਰਵਕ ਜੀਵਨ ਜਿਊਣ ਦੇ ਲਈ ਗੁਰੂ ਜੀ ਦੇ ਦੱਸੇ ਹੋਏ ਰਸਤੇ ਤੇ ਚੱਲਣ ਦੇ ਲਈ ਕਿਹਾ।ਡਾ. ਸੁਦਰਸ਼ਨ ਸਿੰਘ ਨੇ ਆਏ ਹੋਏ ਬੁਲਾਰਿਆਂ ਦਾ ਧੰਨਵਾਦ ਕੀਤਾ।ਉਨ੍ਹਾਂ ਨੇ ਨਵੀਂ ਪੀੜ੍ਹੀ ਦੇ ਨੌਜਵਾਨਾਂ ਨੂੰ ਗੁਰੂਆਂ, ਸੰਤਾਂ ਦੁਆਰਾ ਦੱਸੇ ਹੋਏ ਮਾਰਗ `ਤੇ ਚੱਲਣ ਲਈ ਕਿਹਾ ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media