ਬਾਬਾ ਬਕਾਲਾ, 22 ਨਵੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਲੈ ਕੇ ਮਹਾਤਮਾ ਗਾਂਧੀ ਸਰਬੱਤ ਵਿਕਾਸ
ਯੋਜਨਾ ਤਹਿਤ ਸਬ ਡਵੀਜਨ ਬਾਬਾ ਬਕਾਲਾ ਦੇ ਪਿੰਡ ਸਠਿਆਲਾ ਤੇ ਉਦੋਕੇ ਖੁਰਦ ਵਿਖੇ 23 ਨਵੰਬਰ ਨੂੰ ਕੈਂਪ ਲਗਾਏ ਜਾਣਗੇ।ਇਨ੍ਹਾਂ ਕੈਂਪਾਂ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ ਵੱਲੋਂ ਉਦੋਕੇ ਖੁਰਦ ਵਿਖੇ ਮੀਟਿੰਗ ਕੀਤੀ ਗਈ।ੲਸ ਮੀਟਿੰਗ ਵਿੱਚ ਦੀਪਕ ਭਾਟੀਆ ਐਸ.ਡੀ.ਐਮ ਬਾਬਾ ਬਕਾਲਾ, ਲਖਵਿੰਦਰ ਸਿੰਘ ਤਹਿਸੀਲਦਾਰ ਬਾਬਾ ਬਕਾਲਾ, ਰੋਬਿਨਜੀਤ ਕੌਰ ਨਾਇਬ ਤਹਿਸੀਲਦਾਰ ਤਰਸਿੱਕਾ, ਐਸ.ਅੇੈਮ.ਓ ਤਰਸਿੱਕਾ, ਸ਼ਮਸ਼ੇਰ ਸਿੰਘ ਬੱਲ ਬੀ.ਡੀ.ਪੀ.ਓ ਤਰਸਿੱਕਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਕੈਂਪ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਉਪਰੰਤ ਸ੍ਰੀ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵੱਲੋਂ ਵੱਖ ਵੱਖ ਭਲਾਈ ਸਕੀਮਾਂ ਜਿਵੇਂ ਪੈਨਸ਼ਨ, ਆਟਾ-ਦਾਲ, ਉਜਾਲਾ ਸਕੀਮ, ਦਿਵਆਂਗ ਲਈ ਮੈਡੀਕਲ ਕੈਂਪ, ਭਗ਼ਤ ਪੂਰਨ ਸਿੰਘ ਸਕੀਮ, ਜਾਬ ਕਾਰਡ, ਰਜਿਸਟਰੇਸ਼ਨ, ਅਵਾਸ ਯੋਜਨਾ ਆਦਿ ਸਕੀਮਾਂ ਦੇ ਕੈਂਪ ਲਗਾਏ ਜਾਣਗੇ ਅਤੇ ਲੋੜਵੰਦ ਵਿਅਕਤੀਆਂ ਨੂੰ ਮੌਕੇ ਤੇ ਹੀ ਬਣਦਾ ਲਾਭ ਦਿੱਤਾ ਜਾਵੇਗਾ।
ਦੀਪਕ ਭਾਟੀਆ ਐਸ.ਡੀ.ਐੇਮ ਬਾਬਾ ਬਕਾਲਾ ਨੇ ਦੱਸਿਆ ਕਿ ਸਠਿਆਲਾ ਅਤੇ ਉਦੋਕੇ ਖੁਰਦ ਵਿਖੇ ਲੱਗਣ ਵਾਲੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੇ ਕੈਂਪ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਅਤੇ ਇਸ ਮੌਕੇ ਵੱਖ ਵੱਖ ਵਿਭਾਗਾਂ ਵੱਲੋਂ ਸਰਕਾਰ ਦਵਾਰਾ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਦੇ ਕੈਂਪ ਲਗਾ ਕੇ ਲੋੜਵੰਦ ਵਿਅਕਤੀਆਂ ਨੂੰ ਲਾਭ ਦਿੱਤਾ ਜਾਵੇਗਾ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਲਾਭ ਉਠਾਉਣ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media