Wednesday, September 23, 2026

ਗੁਰਪੁਰਬ ਮੌਕੇ ਪਟਾਕੇ ਸ਼ਾਮ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਚਲਾਏ ਜਾਣ

ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਜਗਮੋਹਨ ਸਿੰਘ Ban Ordersਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਅਧੀਨ ਇਲਾਕੇ ਵਿੱਚ ਗੁਰਪੁਰਬ ਦੇ ਮੌਕੇ ਤੇ ਸ਼ਾਮ 8.00 ਵਜੇ ਤੋਂ ਰਾਤ 10.00 ਵਜੇ ਤੱਕ ਹੀ ਪਟਾਕੇ ਚਲਾਏ ਜਾਣ।ਇਸ ਤੋਂ ਇਲਾਵਾ ਹੋਰ ਕਿਸੇ ਵੀ ਸਮੇਂ ਜਾਂ ਕਿਸੇ ਹੋਰ ਦਿਨ ਪਟਾਕੇ ਚਲਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਜਾਂਦੀ ਹੈ।ਇਹ ਹੁਕਮ ਮਾਮਲੇ ਦੀ ਤਤਪਰਤਾ ਨੂੰ ਮੁੱਖ ਰੱਖਦੇ ਹੋਇਆ ਇਕ ਤਰਫ਼ਾ ਪਾਸ ਕੀਤਾ ਜਾਂਦਾ ਹੈ।ਇਹ ਪਾਬੰਦੀ ਦਾ ਹੁਕਮ 22 ਨਵੰਬਰ 2018 ਤੋਂ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply